ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ BJP ਵੱਲੋਂ ਵੱਡਾ ਫੇਰਬਦਲ… |

0
15
Kejriwal on EC

ਭਾਰਤੀ ਜਨਤਾ ਪਾਰਟੀ (ਭਾਜਪਾ) ਨੇ 2027 ਦੇ ਆਗਾਮੀ ਵਿਧਾਨ ਸਭਾ ਚੋਣ ਤੋਂ ਪਹਿਲਾਂ ਸੰਗਠਨਾਤਮਕ ਢਾਂਚੇ ਵਿੱਚ ਵੱਡਾ ਫੇਰਬਦਲ ਕਰਦਿਆਂ ਨਵੀਆਂ ਨਿਯੁਕਤੀਆਂ ਦਾ ਐਲਾਨ ਕੀਤਾ ਹੈ। ਭਾਰਤੀ ਜਨਤਾ ਪਾਰਟੀ (ਭਾਜਪਾ) ਨੇ 2027 ਦੇ ਆਗਾਮੀ ਵਿਧਾਨ ਸਭਾ ਚੋਣ ਤੋਂ ਪਹਿਲਾਂ ਸੰਗਠਨਾਤਮਕ ਢਾਂਚੇ ਵਿੱਚ ਵੱਡਾ ਫੇਰਬਦਲ ਕਰਦਿਆਂ ਨਵੀਆਂ ਨਿਯੁਕਤੀਆਂ ਦਾ ਐਲਾਨ ਕੀਤਾ ਹੈ।ਪਾਰਟੀ ਦੀ ਸੀਨੀਅਰ ਆਗੂ ਅਤੇ ਨਵ-ਨਿਯੁਕਤ ਕੌਮੀਂ ਜਨਰਲ ਸਕੱਤਰ ਸਮ੍ਰਿਤੀ ਇਰਾਨੀ ਨੂੰ ਹਰਿਆਣਾ ਦਾ ਇੰਚਾਰਜ ਲਗਾਇਆ ਗਿਆ ਹੈ। ਸਰਹੱਦੀ ਸੂਬੇ ਪੰਜਾਬ ਦੀ ਕਮਾਨ Satish Poonia ਨੂੰ ਸੌਂਪੀ ਗਈ ਹੈ, ਜਦੋਂ ਕਿ ਦਿੱਲੀ ਭਾਜਪਾ ਦੇ ਸਾਬਕਾ ਪ੍ਰਧਾਨ ਵਰੇਂਦਰ ਸਚਦੇਵਾ ਅਤੇ ਅਲਕਾ ਗੁਰਜਰ ਨੂੰ ਪੰਜਾਬ ਦੇ ਸਹਿ-ਇੰਚਾਰਜ ਵਜੋਂ ਤਾਇਨਾਤ ਕੀਤਾ ਗਿਆ ਹੈ। ਹਰਿਆਣਾ ਵਿੱਚ ਸਮ੍ਰਿਤੀ ਇਰਾਨੀ ਦੀ ਮਦਦ ਲਈ ਭੋਲਾ ਸਿੰਘ ਨੂੰ ਸਹਿ-ਇੰਚਾਰਜ ਬਣਾਇਆ ਗਿਆ ਹੈ।ਹਿਮਾਚਲ ਪ੍ਰਦੇਸ਼ ਵਿੱਚ ਭਾਜਪਾ ਨੇ ਉੱਤਰ ਪ੍ਰਦੇਸ਼ ਦੇ ਸੀਨੀਅਰ ਨੇਤਾ ਸ੍ਰੀਕਾਂਤ ਸ਼ਰਮਾ ਨੂੰ ਇੰਚਾਰਜ ਥਾਪਿਆ ਹੈ, ਜਦੋਂ ਕਿ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਦੀ ਜ਼ਿੰਮੇਵਾਰੀ ਮਹੇਂਦਰ ਪਾਂਡੇ ਨੂੰ ਦਿੱਤੀ ਗਈ ਹੈ।ਪਾਰਟੀ ਨੇ ਕਈ ਸੀਨੀਅਰ ਆਗੂਆਂ ਨੂੰ ਵੱਖ-ਵੱਖ ਰਾਜਾਂ ਦੀ ਜ਼ਿੰਮੇਵਾਰੀ ਸੌਂਪੀ ਹੈ; ਖਾਸ ਤੌਰ ਉਤੇ ਕੁਝ ਆਗੂਆਂ ਨੂੰ ਇੱਕ ਤੋਂ ਵੱਧ ਰਾਜਾਂ ਦਾ ਚਾਰਜ ਦਿੱਤਾ ਗਿਆ ਹੈ। ਸਾਬਕਾ ਕੇਂਦਰੀ ਮੰਤਰੀ ਸਮ੍ਰਿਤੀ ਈਰਾਨੀ ਨੂੰ ਛੱਤੀਸਗੜ੍ਹ ਅਤੇ ਹਰਿਆਣਾ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ।ਇਸ ਦੇ ਨਾਲ ਹੀ ਰਾਮ ਮਾਧਵ ਨੂੰ ਉੱਤਰਾਖੰਡ ਦੇ ਨਾਲ-ਨਾਲ ਤਾਮਿਲਨਾਡੂ ਦਾ ਚਾਰਜ ਸੌਂਪਿਆ ਗਿਆ ਹੈ, ਜਦਕਿ ਸੁਨੀਲ ਬਾਂਸਲ ਨੂੰ ਪੱਛਮੀ ਬੰਗਾਲ ਅਤੇ ਤੇਲੰਗਾਨਾ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ।ਆਈ.ਟੀ. ਸੈੱਲ ਦੇ ਸਾਬਕਾ ਕਨਵੀਨਰ ਅਮਿਤ ਮਾਲਵੀਆ ਨੂੰ ਮਹਾਰਾਸ਼ਟਰ ਲਈ ਸਹਿ-ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਹਰੀਸ਼ ਦਿਵੇਦੀ ਨੂੰ ਕਰਨਾਟਕ ਅਤੇ ਬਿਹਾਰ ਦਾ ਚਾਰਜ ਦਿੱਤਾ ਗਿਆ ਹੈ, ਜਦਕਿ ਸੰਗੀਤਾ ਯਾਦਵ ਅਤੇ ਰੋਹਨ ਗੁਪਤਾ ਨੂੰ ਸਹਿ-ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਭਾਜਪਾ ਨੇ ਵੱਖ-ਵੱਖ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਲਈ ਇੰਚਾਰਜ ਨਿਯੁਕਤ ਕੀਤੇ ਹਨ।ਵੇਖੋ ਸੂਚੀ:ਗੋਆ: ਅਨਿਲ ਐਂਟਨੀਹਿਮਾਚਲ ਪ੍ਰਦੇਸ਼: ਸ਼੍ਰੀਕਾਂਤ ਸ਼ਰਮਾਜੰਮੂ ਅਤੇ ਕਸ਼ਮੀਰ: ਸਤੀਸ਼ ਪੂਨੀਆਮੱਧ ਪ੍ਰਦੇਸ਼: ਬਿਪਲਬ ਕੁਮਾਰ ਦੇਬਮਹਾਰਾਸ਼ਟਰ: ਬੈਜਯੰਤ ਪਾਂਡਾਅੰਡੇਮਾਨ ਅਤੇ ਨਿਕੋਬਾਰ: ਜੈ ਪ੍ਰਕਾਸ਼ਅਸਾਮ: ਮੰਗਲ ਪਾਂਡੇRead More

Rozana Times

LEAVE A REPLY

Please enter your comment!
Please enter your name here