ਪੰਜਾਬ ਵਿਧਾਨ ਸਭਾ ‘ਚ ਪਾਸ ਹੋਏ ਤਿੰਨ ਬਿੱਲਾਂ ਨੂੰ ਰਾਜਪਾਲ ਵੱਲੋਂ ਮੰਨਜ਼ੂਰੀ ਨਾ ਮਿਲਣ ਤੇ ਸੁਪਰੀਮ ਕੋਰਟ ਦਾ ਫ਼ੈਸਲਾਂ, ਗਵਰਨਰ ਨੂੰ ਗਵਰਨਰ ਨੂੰ

ਚੰਡੀਗੜ੍ਹ: CM ਭਗਵੰਤ ਮਾਨ ਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵਿਚਾਲੇ ਲਗਾਤਾਰ ਤਕਰਾਰ ਦੇਖਣ ਨੂੰ ਮਿਲਦੀ ਹੈ। ਇਸਦਾ ਸਾਫ਼ ਅਸਰ ਬੀਤੇ ਦਿਨ ਬੁਲਾਏ ਗਏ ਪੰਜਾਬ ਵਿਧਾਨ ਸਭਾ ਸੈਸ਼ਨ ‘ਚ ਦੇਖਣ ਨੂੰ ਮਿਲਿਆ ਸੀ। ਜਿਥੇ ਰਾਜਪਾਲ ਨੇ ਪੰਜਾਬ ਸਰਕਾਰ ਵੱਲੋਂ ਬੁਲਾਏ ਗਏ ਸੈਸ਼ਨ ਨੂੰ ਗੈਰ ਸਵਿਧਾਨਕ ਐਲਾਨਿਆ ਸੀ ਤੇ ਪੰਜਾਬ ਸਰਕਾਰ ਦੇ ਤਿੰਨ ਬਿਲਾ ਨੂੰ ਨਾ ਮੰਨਜ਼ੂਰ ਕਰ ਦਿੱਤਾ ਸੀ। ਉਥੇ ਹੀ ਦੂਜੇ ਪਾਸੇ CM ਮਾਨ ਵੀ ਪੰਜਾਬ ਵਿਧਾਨ ਸਭਾ ‘ਚ ਪਾਸ ਕੀਤੇ ਬਿੱਲਾਂ ਨੂੰ ਮਨਜ਼ੂਰੀ ਦੇਣ ‘ਚ ਦੇਰੀ ਨੂੰ ਲੈ ਕੇ ਸੁਪਰੀਮ ਕੋਰਟ ਪਹੁੰਚ ਗਏ ਸਨ। ਜਿਥੇ ਅੱਜ ਇਸ ਮਾਮਲੇ ਦੀ ਸੁਣਵਾਈ ਹੋਈ।

Harsimrat badal ਦਾ ਹੋਇਆ ਪਾਰਾ HIGH, Bhagwant Mann ਦੀ ਗੱਲਾਂ ਚ ਬਣਾਈ ਚੰਗੀ ਰੇਲ੍ਹ!

ਇਸ ਦੌਰਾਨ ਸੁਪਰੀਮ ਕੋਰਟ ਨੇ ਕਿਹਾ ਕਿ ਅਜਿਹੇ ਮਾਮਲੇ ਸੁਪਰੀਮ ਕੋਰਟ ਵਿੱਚ ਆਉਣ ਤੋਂ ਪਹਿਲਾਂ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਜਦੋਂ ਮਾਮਲਾ ਸੁਪਰੀਮ ਕੋਰਟ ਵਿੱਚ ਆਉਂਦਾ ਹੈ ਤਾਂ ਹੀ ਰਾਜਪਾਲ ਕਾਰਵਾਈ ਕਰਦਾ ਹੈ। ਇਸ ਨੂੰ ਰੋਕਿਆ ਜਾਣਾ ਚਾਹੀਦਾ ਹੈ। ਹਾਕਮਾਂ ਨੂੰ ਜ਼ਮੀਰ ਦੀ ਭਾਲ ਕਰਨੀ ਚਾਹੀਦੀ ਹੈ। ਉਨ੍ਹਾਂ ਨੂੰ ਸਮਝਣਾ ਚਾਹੀਦਾ ਹੈ ਕਿ ਉਹ ਚੁਣੇ ਹੋਏ ਅਧਿਕਾਰੀ ਨਹੀਂ ਹਨ। ਮਾਮਲੇ ਦੀ ਅਗਲੀ ਸੁਣਵਾਈ 10 ਨਵੰਬਰ ਨੂੰ ਹੋਵੇਗੀ। ਪੰਜਾਬ ਸਰਕਾਰ ਨੇ ਪਟੀਸ਼ਨ ‘ਚ ਮੰਗ ਕੀਤੀ ਸੀ ਕਿ ਸੁਪਰੀਮ ਕੋਰਟ ਰਾਜਪਾਲ ਨੂੰ ਵਿਧਾਨ ਸਭਾ ‘ਚ ਪਾਸ ਕੀਤੇ ਬਿੱਲਾਂ ਨੂੰ ਮਨਜ਼ੂਰੀ ਦੇਣ ਦਾ ਨਿਰਦੇਸ਼ ਦੇਵੇ। ਸਰਕਾਰ ਨੇ ਇਹ ਵੀ ਕਿਹਾ ਕਿ ਅਜਿਹੀ ਸੰਵਿਧਾਨਕ ਕਾਰਵਾਈ ਕਾਰਨ ਪ੍ਰਸ਼ਾਸਨ ਦਾ ਕੰਮਕਾਜ ਠੱਪ ਹੋ ਗਿਆ ਹੈ। ਰਾਜਪਾਲ ਕਥਿਤ ਤੌਰ ‘ਤੇ ਵਿਧਾਨ ਸਭਾ ‘ਚ ਪਾਸ ਕੀਤੇ ਗਏ ਬਿੱਲਾਂ ਨੂੰ ਪਾਸ ਕਰਵਾਉਣ ‘ਚ ਦੇਰੀ ਕਰ ਰਹੇ ਹਨ।

ਕੀ ਸੁਖਪਾਲ ਖਹਿਰਾ ਆਵੇਗਾ ਅੱਜ ਜੇਲ੍ਹੋਂ ਬਾਹਰ ? ਜਾ ਕਾਂਗਰਸ ਪਾਰਟੀ ਨੂੰ ਮੁੜ ਲੱਗ ਸਕਦਾ ਵੱਡਾ ਝਟਕਾ!

See also  ਕਾਂਗਰਸ-'ਆਪ' ਇੱਕਠੇ ਮਿਲਕੇ ਲੜਣਗੀਆ ਚੋਣਾਂ, ਮਜੀਠੀਆ ਨੇ ਕੱਸਿਆ ਤੰਜ

ਤੁਹਾਨੂੰ ਦੱਸ ਦਈਏ ਕਿ ਸਰਕਾਰ ਵੱਲੋਂ ਸੁਪਰੀਮ ਕੋਰਟ ‘ਚ ਪਟੀਸ਼ਨ ਦਾਇਰ ਕਰਨ ਤੋਂ ਬਾਅਦ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਆਪਣੇ ਸਟੈਂਡ ਤੋਂ ਯੂ-ਟਰਨ ਲੈ ਲਿਆ ਹੈ। ਉਨ੍ਹਾਂ ਨੇ ਵਿਧਾਨ ਸਭਾ ‘ਚ ਪਾਸ ਹੋਣ ਲਈ ਤਿਆਰ 3 ਮਨੀ ਬਿੱਲਾਂ ‘ਚੋਂ 2 ਨੂੰ ਮਨਜ਼ੂਰੀ ਦੇ ਦਿੱਤੀ ਹੈ। ਹਾਲਾਂਕਿ ਕਈ ਬਿੱਲ ਅਜੇ ਵੀ ਬਕਾਇਆ ਪਏ ਹਨ। ਦੂਜੇ ਪਾਸੇ ਰਾਜ ਸਰਕਾਰ ਦੇ ਜਿਨ੍ਹਾਂ ਦੋ ਮਨੀ ਬਿੱਲਾਂ ਨੂੰ ਰਾਜਪਾਲ ਵੱਲੋਂ ਮਨਜ਼ੂਰੀ ਦਿੱਤੀ ਗਈ ਹੈ, ਉਨ੍ਹਾਂ ਵਿੱਚ ਜੀਐਸਟੀ ਸੋਧ ਬਿੱਲ 2023 ਵੀ ਸ਼ਾਮਲ ਹੈ। ਇਸ ਤਹਿਤ ਸੂਬੇ ਵਿੱਚ ਜੀਐਸਟੀ ਅਪੀਲੀ ਟ੍ਰਿਬਿਊਨਲ ਬਣਾਏ ਜਾਣੇ ਹਨ। ਦੂਜਾ ਮਨੀ ਬਿੱਲ ਗਿਰਵੀ ਰੱਖੀਆਂ ਜਾਇਦਾਦਾਂ ‘ਤੇ ਸਟੈਂਪ ਡਿਊਟੀ ਲਗਾਉਣ ਨਾਲ ਸਬੰਧਤ ਹੈ।