ਮਨੁੱਖਤਾ ਦੇ ਪੁੰਜ ਭਗਤ ਪੂਰਨ ਸਿੰਘ ਨੂੰ ਨਿਰਸਵਾਰਥ ਸੇਵਾ ਲਈ ਜਾਣਿਆ ਜਾਂਦਾ ਹੈ। ਪੰਜਾਬ ਵਿਧਾਨ ਸਭਾ ਨੇ ਅੱਜ ਪਿੰਗਲਵਾੜੇ ਦੇ ਸੰਸਥਾਪਕ ਭਗਤ ਪੂਰਨ ਸਿੰਘ ਨੂੰ ਉਨ੍ਹਾਂ ਦੀ ਬਰਸੀ ’ਤੇ ਸ਼ਰਧਾਂਜਲੀ ਭੇਟ ਕੀਤੀ। ਮਨੁੱਖਤਾ ਦੇ ਪੁੰਜ ਭਗਤ ਪੂਰਨ ਸਿੰਘ ਨੂੰ ਨਿਰਸਵਾਰਥ ਸੇਵਾ ਲਈ ਜਾਣਿਆ ਜਾਂਦਾ ਹੈ।ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਭਗਤ ਪੂਰਨ ਸਿੰਘ ਜੀ ਦਾ ਜੀਵਨ ਸੇਵਾ, ਪਿਆਰ ਅਤੇ ਮਨੁੱਖਤਾ ਦੀ ਜਿਉਂਦੀ ਜਾਗਦੀ ਉਦਾਹਰਣ ਸੀ । ਉਹ ਅਜਿਹੇ ਮਹਾਨ ਵਿਅਕਤੀ ਸਨ, ਜਿਨ੍ਹਾਂ ਨੇ ਮਨੁੱਖਤਾ ਲਈ ਖ਼ੁਦ ਨੂੰ ਕੁਰਬਾਨ ਕਰ ਦਿੱਤਾ। ਉਨ੍ਹਾਂ ਨੇ ਆਪਣੇ ਸੁਪਨੇ, ਖੁਸ਼ੀਆਂ, ਸੱਧਰਾਂ- ਸਭ ਕੁਝ ਬੇਸਹਾਰਾ, ਬਿਮਾਰ ਅਤੇ ਲੋੜਵੰਦ ਲੋਕਾਂ ਲਈ ਕੁਰਬਾਨ ਕਰ ਦਿੱਤਾ।ਦਿਵਿਆਂਗ ਪਿਆਰਾ ਸਿੰਘ ਜੀ ਨੂੰ ਆਪਣੀ ਪਿੱਠ ’ਤੇ ਚੁੱਕਣਾ ਅਤੇ ਅੰਮ੍ਰਿਤਸਰ ਦੀਆਂ ਸੜਕਾਂ ’ਤੇ ਤੁਰਨਾ ਕੋਈ ਆਮ ਗੱਲ ਨਹੀਂ ਸੀ, ਇਹ ਨਿਰਸਵਾਰਥ ਪਿਆਰ ਦਾ ਸਿਖ਼ਰ ਸੀ। ਉਨ੍ਹਾਂ ਨੇ ਨਾ ਸਿਰਫ਼ ਬੇਸਹਾਰਾ ਲੋਕਾਂ ਨੂੰ ਪਨਾਹ ਦਿੱਤੀ ਸਗੋਂ ਵਾਤਾਵਰਣ ਦੀ ਸੰਭਾਲ, ਰੁੱਖ ਲਗਾਉਣ ਅਤੇ ਪ੍ਰਦੂਸ਼ਣ ਵਿਰੁੱਧ ਜਾਗਰੂਕਤਾ ਪੈਦਾ ਕਰਨ ਲਈ ਉਨ੍ਹਾਂ ਵੱਲੋਂ ਪਾਈ ਪਿਰਤ ਅੱਜ ਵੀ ਸਾਨੂੰ ਨੇਕੀ ਲਈ ਪ੍ਰੇਰਦੀ ਹੈ।ਅੱਜ ਦੇ ਆਧੁਨਿਕ ਅਤੇ ਰੁਝੇਵਿਆਂ ਭਰੇ ਯੁੱਗ ਵਿੱਚ ਭਗਤ ਪੂਰਨ ਸਿੰਘ ਜੀ ਦੇ ਵਿਚਾਰ ਅਤੇ ਉਨ੍ਹਾਂ ਦਾ ਜੀਵਨ ਸਾਨੂੰ ਲੋਕ ਸੇਵਾ ਲਈ ਵਿਸ਼ੇਸ਼ ਕਰਕੇ ਇਸ ਸਦਨ ਦੇ ਚੁਣੇ ਹੋਏ ਨੁਮਾਇੰਦਿਆਂ ਦਾ ਮਾਰਗਦਰਸ਼ਨ ਕਰਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਸੱਚੀ ਸ਼ਰਧਾਂਜਲੀ ਇਹ ਹੋਵੇਗੀ ਕਿ ਅਸੀਂ ਉਨ੍ਹਾਂ ਵੱਲੋਂ ਦਿਖਾਏ ਗਏ ਸੇਵਾ, ਦਇਆ ਅਤੇ ਮਨੁੱਖਤਾ ਦੇ ਮਾਰਗ ’ਤੇ ਚੱਲਣ ਦਾ ਪ੍ਰਣ ਕਰੀਏ।
- Advertisement -
Recent Posts
Most Popular
ਪਟਿਆਲਾ ਨਗਰ ਨਿਗਮ ਚੋਣਾਂ ਬਾਰੇ ਸੁਪਰੀਮ ਕੋਰਟ ਦਾ ਅਹਿਮ ਹੁਕਮ |
Municipal Corporation elections- ਪਟਿਆਲਾ ਨਗਰ ਨਿਗਮ ਚੋਣਾਂ ਦੇ ਮਾਮਲੇ ਵਿੱਚ ਸੁਪਰੀਮ ਕੋਰਟ ਦੇ ਦਖਲ ਤੋਂ ਬਾਅਦ ਭਾਜਪਾ ਨੇ ਇਸ ਘਟਨਾਕ੍ਰਮ ਨੂੰ ਲੋਕਤੰਤਰ ਦੀ ਜਿੱਤ...
ਦਿੱਲੀ ਤੋਂ ਪੰਜਾਬ, ਹਰਿਆਣਾ ਅਤੇ ਜੰਮੂ-ਕਸ਼ਮੀਰ ਵੱਲ ਆਉਣ ਵਾਲੇ ਯਾਤਰੀਆਂ ਲਈ ਐਡਵਾਇਜ਼ਰੀ ਜਾਰੀ,...
ਦਿੱਲੀ ਤੋਂ ਹਰਿਆਣਾ, ਪੰਜਾਬ ਅਤੇ ਜੰਮੂ-ਕਸ਼ਮੀਰ ਵੱਲ ਜਾਣ ਵਾਲੇ ਯਾਤਰੀਆਂ ਲਈ ਐਡਵਾਇਜ਼ਰੀ ਜਾਰੀ ਕੀਤੀ ਗਈ ਹੈ। ਦਿੱਲੀ ਤੋਂ ਸੋਨੀਪਤ ਵੱਲ ਜਾਣ ਵਾਲਾ ਨੈਸ਼ਨਲ ਹਾਈਵੇਅ...
Amarjit Singh Chawla | ਪੰਥ ‘ਚੋਂ ਛੇਕੇ ਜਾਣ ਮਗਰੋਂ ਚਾਵਲਾ ਦੇ ਵੱਡੇ ਖੁਲਾਸੇ |...
ਪੰਥ 'ਚੋਂ ਛੇਕੇ ਜਾਣ ਤੋਂ ਬਾਅਦ ਅਮਰਜੀਤ ਸਿੰਘ ਚਾਵਲਾ ਨੇ ਜਥੇਦਾਰ ਦੇ ਫੈਸਲੇ 'ਤੇ ਸਵਾਲ ਖੜ੍ਹੇ ਕੀਤੇ ਹਨ। ਚਾਵਲਾ ਨੇ ਕਿਹਾ ਕਿ ਉਨ੍ਹਾਂ ਨਾਲ...
ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਏ ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ |
ਦੇਸ਼ ਦੇ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਏ। ਤਖ਼ਤ ਸ੍ਰੀ ਦਮਦਮਾ ਸਾਹਿਬ ਉਤੇ ਨਤਮਸਤਕ ਹੋਣ ਤੋਂ ਬਾਅਦ ਹੁਣ...
ਝੂਠ ਨਾਲ ਭਰੇ ਪਰਚੇ ਵੰਡ ਕੇ ਲੋਕਾਂ ਨੂੰ ਡਰਾਉਣ ਦੀ ਥਾਂ ਦੱਸੋ ਤੁਸੀਂ ਪੰਜਾਬ...
ਇਥੇ ਪਾਰਟੀ ਦੀ ਪੰਜਾਬ ਬਚਾਓ ਮੁਹਿੰਮ ਦੇ ਤਹਿਤ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਹਰ ਮੁਹਾਜ਼ ’ਤੇ ਅਸਫਲ...















