ਚੰਡੀਗੜ੍ਹ, 28 ਸਤੰਬਰ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਉੱਘੇ ਖੇਤੀ ਵਿਗਿਆਨੀ ਡਾ. ਐੱਮ ਐੱਸ ਸਵਾਮੀਨਾਥਨ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਆਪਣੇ ਸ਼ੋਕ ਸੁਨੇਹੇ ਵਿੱਚ ਸਪੀਕਰ ਨੇ ਕਿਹਾ ਕਿ ਕਿਸਾਨੀ ਦਾ ਦਰਦ ਦਿਲ ‘ਚ ਰੱਖਕੇ ਉਨ੍ਹਾਂ ਦੀ ਕਿਰਤ ਦਾ ਮੁੱਲ ਪਵਾਉਣ ਲਈ ਤਤਪਰ ਰਹਿਣ ਵਾਲੇ, ਮੁਲਕ ‘ਚ ਹਰੀ ਕ੍ਰਾਂਤੀ ਦਾ ਮੁੱਢ ਬੰਨਣ ਵਾਲੇ ਡਾ. ਐੱਮ ਐੱਸ ਸਵਾਮੀਨਾਥਨ ਬੇਸ਼ੱਕ ਅੱਜ ਸਰੀਰਕ ਰੂਪ ‘ਚ ਸਾਡੇ ਵਿਚਕਾਰ ਨਹੀਂ ਰਹੇ, ਪਰ ਹਰੀ ਕ੍ਰਾਂਤੀ ਦੇ ਪਿਤਾਮਾ ਅਤੇ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਸਦਕਾ ਮਿਹਨਤਕਸ਼ ਕਿਸਾਨਾਂ ਦੇ ਹਿਰਦਿਆਂ ਚ ਹਮੇਸ਼ਾ ਵਸੇ ਰਹਿਣਗੇ। ਸਪੀਕਰ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿੱਛੜੀ ਆਤਮਾ ਨੂੰ ਆਪਣੇ ਚਰਨਾਂ ਚ ਨਿਵਾਸ ਬਖਸ਼ਣ।
Related posts:
ਸ਼੍ਰੋਮਣੀ ਕਮੇਟੀ ਨੇ ਯਾਰੀਆਂ-2 ਫਿਲਮ ’ਚ ਸਿੱਖ ਵਿਰੋਧੀ ਦ੍ਰਿਸ਼ ਨੂੰ ਲੈ ਕੇ ਕਾਨੂੰਨੀ ਕਾਰਵਾਈ ਆਰੰਭੀ
ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਸੁਖਬੀਰ ਸਿੰਘ ਬਾਦਲ ਨੂੰ ਦਿੱਤਾ ਠੋਕਵਾਂ ਜਵਾਬ
“ਛੂਹਣਾ ਹੈ ਆਸਮਾਨ”: ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਦੀ ਮਹਿਲਾ ਕੈਡਿਟ ਦੀ ਏਅਰ ਫੋਰਸ ਅਕੈਡਮੀ ਵਿੱਚ ਪ੍ਰੀ-ਕਮਿਸ਼ਨ ਸ...
ਫਰੀਦਕੋਟ ਦੇ ਪਿੰਡ ਮਚਾਕੀ ਕਲਾਂ ਦੇ ਸਰਪੰਚ ਤੇ ਉਸਦੀ ਟੀਮ ਦਾ ਵੱਡਾ ਉਪਰਾਲਾ,ਪਿੰਡ ਦੀ ਧਰਮਸ਼ਾਲਾ ਨੂੰ ਹੀ ਬਣਾ ਲਿਆ ਨਸ਼ਾ ਛਡ...