ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ‘ਟੈਕਸਲਾ’ ਟੈਲੀਵਿਜ਼ਨ ਦੇ ਸੰਸਥਾਪਕ ਰਾਜਾ ਸਿੰਘ ਓਬਰਾਏ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ

0
1
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ 'ਟੈਕਸਲਾ' ਟੈਲੀਵਿਜ਼ਨ ਦੇ ਸੰਸਥਾਪਕ ਰਾਜਾ ਸਿੰਘ ਓਬਰਾਏ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ, 4 ਮਾਰਚ:ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਭਾਰਤ ਦੇ ਮਸ਼ਹੂਰ ਟੈਲੀਵਿਜ਼ਨ ਬ੍ਰਾਂਡ ਟੈਕਸਲਾ ਦੇ ਸੰਸਥਾਪਕ ਰਾਜਾ ਸਿੰਘ ਓਬਰਾਏ,  ਜਿਨ੍ਹਾਂ ਨੇ 1980 ਦੇ ਦਹਾਕੇ ਦੌਰਾਨ ਭਾਰਤ ਵਿੱਚ ਬੜੀਆਂ ਕਿਫਾਇਤੀ ਕੀਮਤਾਂ ਤੇ ਟੀਵੀ ਸੈੱਟ ਮਾਰਕੀਟ ਵਿਚ ਲਿਆਂਦੇ ਸਨ, ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾI  ਉਹ ਇੱਕ ਦੂਰਦਰਸ਼ੀ ਉੱਦਮੀ ਸਨ, ਜਿਨ੍ਹਾਂ ਨੇ ਆਪਣੀ ਸਖ਼ਤ ਮਿਹਨਤ ਨਾਲ ਇਤਿਹਾਸ ਬਣਾਇਆ ।
ਸਪੀਕਰ ਸੰਧਵਾਂ ਨੇ ਸ. ਓਬਰਾਏ ਦੇ ਦੇਹਾਂਤ ਦੀ ਖ਼ਬਰ ਤੇ ਦੁੱਖ ਪ੍ਰਗਟਾਇਆ ਅਤੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਵਿਛੜੀ ਰੂਹ ਨੂੰ ਸ਼ਾਂਤੀ ਦੇਵੇ ਅਤੇ ਦੁਖੀ ਪਰਿਵਾਰ ਨੂੰ ਇਸ ਅਸਹਿ ਘਾਟੇ ਨੂੰ ਸਹਿਣ ਦਾ ਬਲ ਬਖਸ਼ੇ ।

Rozana Times

LEAVE A REPLY

Please enter your comment!
Please enter your name here