ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਮਾਨਸੂਨ ਸ਼ੈਸ਼ਨ ਪਿਛਲੇ ਕਾਫ਼ੀ ਸਮੇਂ ਤੋਂ ਪੈਡਿੰਗ ਚੱਲ ਰਿਹਾ ਸੀ। ਬੀਤੇ ਕੁਝ ਦਿਨ ਪਹਿਲਾ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਕੀਤੀ ਗਈ ਸੀ। ਜਿਸ ਵਿਚ ਪੰਜਾਬ ਵਿਧਾਨ ਸਭਾ ਸ਼ੈਸ਼ਨ ਨੂੰ ਲੈ ਕੇ ਚਰਚਾ ਵੀ ਕੀਤੀ ਗਈ ਸੀ। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਦੱਸਿਆ ਸੀ ਕਿ ਪੰਜਾਬ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵਿਦੇਸ਼ ਦੇ ਦੌਰੇ ‘ਤੇ ਹਨ, ਉਨ੍ਹਾਂ ਦੇ ਵਾਪਿਸ ਆੳੇਣ ਤੋਂ ਬਾਅਦ ਹੀ ਪੰਜਾਬ ਵਿਧਾਨ ਸਭਾ ਸ਼ੈਸ਼ਨ ਦਾ ਐਲਾਨ ਕੀਤਾ ਜਾਵੇਗਾ।
Challenge ਕਰਕੇ Chandigarh ਪਹੁੰਚਿਆ Sukhbir Badal,ਫੇਰ Punjab ਛੱਡ ਭੱਜਿਆ Bhagwant Mann ?
ਅੱਜ ਪੰਜਾਬ ਵਿਧਾਨ ਸਭਾ ਸ਼ੈਸ਼ਨ ਦਾ ਐਲਾਨ ਕਰ ਦਿੱਤਾ ਗਿਆ ਹੈ। ਹੁਣ ਪੰਜਾਬ ਵਿਧਾਨ ਸਭਾ ਸ਼ੈਸ਼ਨ 20 ਤੋਂ 21 ਅਕਤੂਬਰ ਨੂੰ ਹੋਵੇਗਾ। ਇਕ ਨਿਜੀ ਟੀ.ਵੀ ਚੈਨਲ ਨਾਲ ਗੱਲਬਾਤ ਕਰਦੇ ਹੋਏ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਇਹ ਸ਼ੈਸ਼ਨ ਪੁਰਾਣਾ ਚੱਲਦਾ ਆ ਰਿਹਾ, ਸਾਨੂੰ ਇਸ ਸ਼ੈਸ਼ਨ ਦੇ ਲਈ ਗਵਰਨਰ ਦੀ ਮਨਜ਼ੂਰੀ ਦੀ ਕੋਈ ਲੋੜ ਨਹੀਂ।