Last Updated:Jul 18, 2026 6:26 PM ISTਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਪੰਜਾਬ ਵਿੱਚ ਅਸਲੀ ਬਦਲਾਅ ਭਾਜਪਾ ਹੀ ਲਿਆ ਸਕਦੀ ਹੈ। ਉਨ੍ਹਾਂ ਕਿਹਾ, “ਪੰਜਾਬ ਨੂੰ ਵਿਕਸਤ, ਆਤਮਨਿਰਭਰ ਬਣਾਉਣ ਦਾ ਕੰਮ ਭਾਜਪਾ ਹੀ ਕਰੇਗੀ। ਪੰਜਾਬ ਵਿੱਚ ਨਵਾਂ ਨਿਵੇਸ਼ ਆਵੇ, ਪੰਜਾਬ ਵਿੱਚ ਰੁਜ਼ਗਾਰ ਦੇ ਨਵੇਂ ਮੌਕੇ ਬਣਨ, ਪੰਜਾਬ ਵਿੱਚ ਬਣੇ ਉਤਪਾਦ ਦੁਨੀਆ ਦੇ ਕੋਨੇ-ਕੋਨੇ ਵਿੱਚ ਪਹੁੰਚਣ, ਇਹ ਕੰਮ ਭਾਜਪਾ ਹੀ ਕਰੇਗੀ।
ਜਲੰਧਰ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਵਿੱਚ ਇੱਕ ਜਨ ਸਭਾ ਨੂੰ ਸੰਬੋਧਨ ਕਰਦਿਆਂ ਪੰਜਾਬ ਦੀ ਮੌਜੂਦਾ ਕਾਨੂੰਨ-ਵਿਵਸਥਾ ਅਤੇ ਰਾਜਨੀਤਿਕ ਸਥਿਤੀ ਨੂੰ ਲੈ ਕੇ ਰਾਜ ਸਰਕਾਰ ਅਤੇ ਕਾਂਗਰਸ ‘ਤੇ ਤਿੱਖਾ ਹਮਲਾ ਬੋਲਿਆ। ਉਨ੍ਹਾਂ ਕਿਹਾ ਕਿ ਪੰਜਾਬ ਦੀ ਸਥਿਤੀ ਕਿਸੇ ਤੋਂ ਲੁਕੀ ਨਹੀਂ ਹੈ ਅਤੇ ਇਸ਼ਤਿਹਾਰਾਂ ਰਾਹੀਂ ਸੱਚਾਈ ਨੂੰ ਛੁਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪ੍ਰਧਾਨ ਮੰਤਰੀ ਨੇ ਕਿਹਾ, “ਅੱਜ ਪੰਜਾਬ ਵਿੱਚ ਕਾਨੂੰਨ-ਵਿਵਸਥਾ ਦੀ ਸਥਿਤੀ ਬੇਹੱਦ ਖਰਾਬ ਹੈ। ਕਦੋਂ ਅਤੇ ਕਿੱਥੇ ਗੈਂਗਵਾਰ ਹੋ ਜਾਵੇ, ਕਿਸ ਦਿਸ਼ਾ ਤੋਂ ਗੋਲੀਆਂ ਚੱਲਣ ਲੱਗਣ, ਕੋਈ ਨਹੀਂ ਜਾਣਦਾ। ਰਾਜ ਵਿੱਚ ਵਪਾਰ ਅਤੇ ਕਾਰੋਬਾਰ ਕਰਨਾ ਮੁਸ਼ਕਲ ਹੋ ਗਿਆ ਹੈ। ਲੋਕਾਂ ਤੋਂ ਖੁੱਲ੍ਹੇਆਮ ਫਿਰੌਤੀ ਮੰਗੀ ਜਾ ਰਹੀ ਹੈ ਅਤੇ ਪੁਲਿਸ ਥਾਣੇ ਤੱਕ ਸੁਰੱਖਿਅਤ ਨਹੀਂ ਹਨ। ਆਏ ਦਿਨ ਥਾਣਿਆਂ ‘ਤੇ ਹਮਲੇ ਹੋ ਰਹੇ ਹਨ।”ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਦੇ ਨੌਜਵਾਨਾਂ ਦਾ ਭਵਿੱਖ ਵੀ ਖਤਰੇ ਵਿੱਚ ਹੈ। ਪੀਐਮ ਮੋਦੀ ਨੇ ਕਿਹਾ ਕਿ ਨਸ਼ੇ ਦੇ ਸੌਦਾਗਰ ਖੁੱਲ੍ਹੇਆਮ ਘੁੰਮ ਰਹੇ ਹਨ ਅਤੇ ਨੌਜਵਾਨਾਂ ਨੂੰ ਨਸ਼ੇ ਦੇ ਦਲਦਲ ਵਿੱਚ ਧੱਕਿਆ ਜਾ ਰਿਹਾ ਹੈ। ਪ੍ਰਧਾਨ ਮੰਤਰੀ ਨੇ ਰਾਜ ਦੀ ਸੱਤਾਧਾਰੀ ਆਮ ਆਦਮੀ ਪਾਰਟੀ (ਆਪ) ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਹਾਲ ਹੀ ਵਿੱਚ ਉਸਦੇ ਇੱਕ ਵਿਧਾਇਕ ਨੂੰ ਸਰਕਾਰੀ ਅਧਿਕਾਰੀਆਂ ‘ਤੇ ਹਮਲੇ ਅਤੇ ਵਸੂਲੀ ਦੇ ਮਾਮਲੇ ਵਿੱਚ ਅਦਾਲਤ ਨੇ ਸੱਤ ਸਾਲ ਦੀ ਸਜ਼ਾ ਸੁਣਾਈ ਹੈ। ਉਨ੍ਹਾਂ ਕਿਹਾ, “ਵਸੂਲੀ, ਉਗਰਾਹੀ ਅਤੇ ਨਾਜਾਇਜ਼ ਕਬਜ਼ੇ ਇਨ੍ਹਾਂ ਦੀ ਰਾਜਨੀਤੀ ਦਾ ਟ੍ਰੇਡਮਾਰਕ ਬਣ ਚੁੱਕੇ ਹਨ। ਕਈ ਲੋਕ ਅਜਿਹੇ ਮਾਮਲਿਆਂ ਵਿੱਚ ਜ਼ਮਾਨਤ ‘ਤੇ ਬਾਹਰ ਹਨ।”ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਲੋਕਾਂ ਦੀ ਸੇਵਾ ਸਾਫ਼ ਨੀਅਤ ਅਤੇ ਇਮਾਨਦਾਰੀ ਦੀ ਭਾਵਨਾ ਨਾਲ ਕੀਤੀ ਜਾਂਦੀ ਹੈ, ਪਰ ਪੰਜਾਬ ਦੀ ਮੌਜੂਦਾ ਸਰਕਾਰ ਦੀ ਨਾ ਤਾਂ ਨੀਅਤ ਸਾਫ਼ ਹੈ ਅਤੇ ਨਾ ਹੀ ਉਸ ਦੀ ਪਛਾਣ ਇਮਾਨਦਾਰ ਰਾਜਨੀਤੀ ਨਾਲ ਜੁੜੀ ਹੈ। ਉਨ੍ਹਾਂ ਨੇ ਸੱਤਾਧਾਰੀ ਪਾਰਟੀ ਨੂੰ “ਕੱਟੜ ਬੇਈਮਾਨ ਪਾਰਟੀ” ਕਰਾਰ ਦਿੱਤਾ। ਕਾਂਗਰਸ ‘ਤੇ ਵੀ ਹਮਲਾ ਬੋਲਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਪਾਰਟੀ ਵਿੱਚ ਕੁਰਸੀ ਦੀ ਲੜਾਈ ਖ਼ਤਮ ਹੋਣ ਦਾ ਨਾਮ ਨਹੀਂ ਲੈ ਰਹੀ ਹੈ। ਉਨ੍ਹਾਂ ਕਿਹਾ, “ਇਨ੍ਹਾਂ ਦੀ ਲੜਾਈ ਪੰਜਾਬ ਦੇ ਹਿੱਤ ਲਈ ਨਹੀਂ, ਬਲਕਿ ਇਸ ਗੱਲ ਲਈ ਹੈ ਕਿ ਕੁਰਸੀ ਕਿਸ ਦੇ ਕੋਲ ਰਹੇਗੀ।”ਪ੍ਰਧਾਨ ਮੰਤਰੀ ਮੋਦੀ ਨੇ ਇਹ ਵੀ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਦੀ ਤਰੱਕੀ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ, “ਅੱਜ, ਭਾਰਤ ਸਰਕਾਰ ਦੇਸ਼ ਭਰ ਵਿੱਚ ਕਨੈਕਟੀਵਿਟੀ ਅਤੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵੱਡੇ ਕਦਮ ਚੁੱਕ ਰਹੀ ਹੈ। ਪੰਜਾਬ ਵਿੱਚ ਵੀ ਅਜਿਹੇ ਕਈ ਪ੍ਰੋਜੈਕਟਾਂ ‘ਤੇ ਕੰਮ ਚੱਲ ਰਿਹਾ ਹੈ। ਭਾਵੇਂ ਰਾਜ ਵਿੱਚ BJP ਦੀ ਸਰਕਾਰ ਨਹੀਂ ਹੈ, ਪਰ ਪੰਜਾਬ ਦੇ ਵਿਕਾਸ ਪ੍ਰਤੀ ਸਾਡੀ ਪ੍ਰਤੀਬੱਧਤਾ ਅਟੁੱਟ ਹੈ। ਕੇਂਦਰ ਵਿੱਚ BJP ਦੀ ਅਗਵਾਈ ਵਾਲੀ NDA ਸਰਕਾਰ ਰਾਜ ਦੀ ਤਰੱਕੀ ਯਕੀਨੀ ਬਣਾਉਣ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ।”Location :Chandigarh,Chandigarh














