Punjab Weather Update chandigarh.. ਇਕ ਹਫਤੇ ਤੋਂ ਜ਼ਿਆਦਾ ਦਿਨ ਹੋ ਚੁਕੇ ਨੇ ਪੰਜਾਬ ਵਿੱਚ ਧੁੱਪ ਦੇਖਣ ਨੂੰ ਨਹੀਂ ਮਿਲੀ। ਜਦੋਂ ਦਾ ਨਵਾਂ ਸਾਲ ਚੜਿਆਂ ਠੰਡ ਨੇ ਜ਼ੋਰ ਫੜਿਆ ਹੋਇਆ ਪਰ ਸਾਲ ਦੇ ਸ਼ੁਰੂਆਤ ਵਿਚ ਠੰਡ ਵਧੀ ਜਾ ਰਹੀ ਹੈ ਤੇ ਅੱਜ ਧੁੱਪ ਨਿਕਲਣ ਨਾਲ ਕੁਝ ਰਾਹਤ ਮਿਲੀ ਹੈ।
ਨਵੇਂ ਸਾਲ ਦੀ ਸ਼ੁਰੂਆਤ ਤੋਂ ਹੀ ਪੰਜਾਬ ਅਤੇ ਹਰਿਆਣਾ ਵਿੱਚ ਕੜਾਕੇ ਦੀ ਠੰਡ ਅਤੇ ਸੰਘਣੀ ਧੁੰਦ ਦਾ ਕਹਿਰ ਜਾਰੀ ਹੈ।ਪੰਜਾਬ ‘ਚ ਮੌਸਮ ਨੇ ਬਦਲਿਆ ਮਿਜਾਜ਼, ਕਈ ਦਿਨਾਂ ਬਾਅਦ ਸੂਰਜ ਨੇ ਦਿੱਤੇ ਦਰਸ਼ਨ ਇਸ ਦੌਰਾਨ ਪੰਜਾਬ ਵਿੱਚ ਵੀਰਵਾਰ ਨੂੰ ਮੌਸਮ ਦਾ ਮਿਜਾਜ਼ ਬਦਲਿਆ ਅਤੇ ਕਈ ਇਲਾਕਿਆਂ ਵਿੱਚ ਧੁੱਪ ਦੇਖਣ ਨੂੰ ਮਿਲੀ।ਦੱਸਣਯੋਗ ਹੈ ਕਿ ਪੰਜਾਬ ਦੇ ਬਠਿੰਡਾ ਜ਼ਿਲ੍ਹੇ ਵਿੱਚ ਘੱਟੋ-ਘੱਟ ਤਾਪਮਾਨ 2.4 ਡਿਗਰੀ ਅਤੇ ਹਰਿਆਣਾ ਦੇ ਭਿਵਾਨੀ ਵਿੱਚ ਘੱਟੋ-ਘੱਟ ਤਾਪਮਾਨ 3.8 ਡਿਗਰੀ ਸੈਲਸੀਅਸ ਦਰਜ਼ ਕੀਤਾ ਗਿਆ ਸੀ।
ਮੌਸਮ ਵਿਭਾਗ ਵੱਲੋਂ ਜਾਣਕਾਰੀ ਦਿੱਤੀ ਗਈ ਸੀ ਕਿ ਪੰਜਾਬ ਅਤੇ ਹਰਿਆਣਾ ਵਿੱਚ ਠੰਡ ਅਜੇ ਹੋਰ ਵੀ ਵਧੇਗੀ ਅਤੇ ਹਿਮਾਚਲ ਪ੍ਰਦੇਸ਼ ‘ਚ ਆਉਣ ਵਾਲੇ 2 ਦਿਨਾਂ ਵਿੱਚ ਮੀਂਹ ਅਤੇ ਬਰਫ਼ਬਾਰੀ ਪੈਣ ਦੀ ਸੰਭਾਵਨਾ ਦੱਸੀ ਗਈ ਸੀ।
ਮੌਸਮ ਵਿਭਾਗ ਵੱਲੋਂ 12 ਜਨਵਰੀ ਨੂੰ ਚੰਬਾ, ਕਾਂਗੜਾ, ਮੰਡੀ, ਕੁੱਲੂ, ਸ਼ਿਮਲਾ, ਲਾਹੌਲ-ਸਪਿਤੀ ਅਤੇ ਕਿੰਨੌਰ ਜ਼ਿਲ੍ਹੇ ਦੇ ਕੁਝ ਹਿੱਸਿਆਂ ਵਿੱਚ ਭਾਰੀ ਮੀਂਹ ਅਤੇ ਬਰਫ਼ਬਾਰੀ ਪੈਣ ਦੀ ਭਵਿੱਖਬਾਣੀ ਕੀਤੀ ਗਈ ਸੀ ਅਤੇ ਨਾਲ ਹੀ ਯੈਲੋ ਅਲਰਟ ਵੀ ਜਾਰੀ ਕੀਤਾ ਗਿਆ ਸੀ।ਮਿਲੀ ਜਾਣਕਾਰੀ ਮੁਤਾਬਕ ਪੰਜਾਬ ਵਿੱਚ 11 ਜਨਵਰੀ ਤੋਂ ਮੌਸਮ ਬਦਲਣ ਦੇ ਆਸਾਰ ਦੱਸੇ ਗਏ ਸਨ ਅਤੇ 12 ਜਨਵਰੀ ਨੂੰ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਸੀ। ਇਸ ਦੇ ਨਾਲ ਇਹ ਵੀ ਦੱਸਿਆ ਗਿਆ ਸੀ ਕਿ 13 ਜਨਵਰੀ ਨੂੰ ਲੋਹੜੀ ਵਾਲੇ ਦਿਨ ਬੱਦਲ ਛਾਏ ਰਹਿਣਗੇ ਅਤੇ ਬਾਅਦ ਵਿੱਚ ਸੀਤ ਲਹਿਰ ਦਾ ਪ੍ਰਕੋਪ ਜਾਰੀ ਰਹੇਗਾ।