ਪੰਜਾਬ ਵਿੱਚ ਪਰਾਲੀ ਸਾੜਨ ਦੇ 7,159 ਮਾਮਲੇ ਦਰਜ, 2,484 ਕਿਸਾਨਾਂ ਨੂੰ 12.49 ਕਰੋੜ ਰੁਪਏ ਦਾ ਜੁਰਮਾਨਾ |

0
3
12ਵੀਂ ਤੋਂ ਬਾਅਦ ਕਿਹੜਾ ਕੋਰਸ ਚੁਣਨਾ ਰਹੇਗਾ ਬਿਹਤਰ? ਇਨ੍ਹਾਂ ਗੱਲਾਂ ਦਾ ਰੱਖੋ ਧਿਆਨ...

ਪੰਜਾਬ ਵਿੱਚ 25 ਨਵੰਬਰ ਤੱਕ ਪਰਾਲੀ ਸਾੜਨ ਦੇ 7,159 ਮਾਮਲੇ ਦਰਜ। 2,484 ਕਿਸਾਨਾਂ ਨੂੰ 12.49 ਕਰੋੜ ਦਾ ਜੁਰਮਾਨਾ, ਫਿਰੋਜ਼ਪੁਰ ਸਭ ਤੋਂ ਅੱਗੇ।ਪੰਜਾਬ ਵਿੱਚ ਪਰਾਲੀ ਸਾੜਨ ਦੇ 7,159 ਮਾਮਲੇ ਦਰਜ, 2,484 ਕਿਸਾਨਾਂ ਨੂੰ 12.49 ਕਰੋੜ ਰੁਪਏ ਦਾ ਜੁਰਮਾਨਾPunjab Stubble Burning: ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ ਹਨ। ਪ੍ਰਸ਼ਾਸਨ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਲਗਾਤਾਰ ਕਾਰਵਾਈ ਦੇ ਬਾਵਜੂਦ 25 ਨਵੰਬਰ ਤੱਕ ਸੂਬੇ ਵਿੱਚ ਪਰਾਲੀ ਸਾੜਨ ਦੀਆਂ ਕੁੱਲ 7,159 ਘਟਨਾਵਾਂ ਦਰਜ ਕੀਤੀਆਂ ਗਈਆਂ ਹਨ। ਇਨ੍ਹਾਂ ਵਿੱਚੋਂ 6,924 ਥਾਵਾਂ ਦਾ ਨਿਰੀਖਣ ਕੀਤਾ ਗਿਆ, ਜਦਕਿ 2,780 ਥਾਵਾਂ ‘ਤੇ ਪਰਾਲੀ ਸਾੜਨ ਦੀ ਪੁਸ਼ਟੀ ਹੋਈ ਹੈ। ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਤਾਜ਼ਾ ਰਿਪੋਰਟ ਮੁਤਾਬਕ ਪਰਾਲੀ ਸਾੜਨ ਵਾਲੇ ਕਿਸਾਨਾਂ ਖ਼ਿਲਾਫ਼ ਜੁਰਮਾਨੇ, ਐੱਫ.ਆਈ.ਆਰ. ਅਤੇ ਰੈੱਡ ਐਂਟਰੀ ਵਰਗੀ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ।2,484 ਕਿਸਾਨਾਂ ਨੂੰ 12.49 ਕਰੋੜ ਰੁਪਏ ਦਾ ਜੁਰਮਾਨਾਰਿਪੋਰਟ ਅਨੁਸਾਰ ਸੂਬੇ ਵਿੱਚ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ 2,484 ਕਿਸਾਨਾਂ ਨੂੰ ਵਾਤਾਵਰਨ ਮੁਆਵਜ਼ੇ ਵਜੋਂ ਜੁਰਮਾਨਾ ਲਗਾਇਆ ਗਿਆ ਹੈ। ਇਨ੍ਹਾਂ ‘ਤੇ ਕੁੱਲ 12 ਕਰੋੜ 49 ਲੱਖ 95 ਹਜ਼ਾਰ ਰੁਪਏ ਦਾ ਜੁਰਮਾਨਾ ਬਣਦਾ ਹੈ, ਜਿਸ ਵਿੱਚੋਂ ਹੁਣ ਤੱਕ ਸਿਰਫ਼ 4 ਲੱਖ 52 ਹਜ਼ਾਰ ਰੁਪਏ ਦੀ ਵਸੂਲੀ ਹੋਈ ਹੈ। ਇਸ ਤੋਂ ਇਲਾਵਾ ਭਾਰਤੀ ਨਿਆਂ ਸੰਹਿਤਾ (BNS) 2023 ਦੀ ਧਾਰਾ 223 ਤਹਿਤ 2,188 ਮਾਮਲਿਆਂ ਵਿੱਚ ਐੱਫ.ਆਈ.ਆਰ. ਦਰਜ ਕੀਤੀਆਂ ਗਈਆਂ ਹਨ। ਉੱਥੇ ਹੀ 2,295 ਕਿਸਾਨਾਂ ਦੇ ਮਾਲ ਰਿਕਾਰਡ ਵਿੱਚ ਰੈੱਡ ਐਂਟਰੀ ਦਰਜ ਕੀਤੀ ਗਈ ਹੈ।ਪਟਿਆਲਾ ਵਿੱਚ ਪਰਾਲੀ ਸਾੜਨ ਦੇ 267 ਮਾਮਲਿਆਂ ਦੀ ਪੁਸ਼ਟੀਪਟਿਆਲਾ ਜ਼ਿਲ੍ਹੇ ਵਿੱਚ ਵੀ ਪਰਾਲੀ ਸਾੜਨ ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ। ਜ਼ਿਲ੍ਹੇ ਵਿੱਚ ਹੁਣ ਤੱਕ 445 ਘਟਨਾਵਾਂ ਦਰਜ ਕੀਤੀਆਂ ਗਈਆਂ ਹਨ। ਇਨ੍ਹਾਂ ਵਿੱਚੋਂ 441 ਥਾਵਾਂ ਦੀ ਜਾਂਚ ਕੀਤੀ ਗਈ ਅਤੇ 267 ਥਾਵਾਂ ‘ਤੇ ਪਰਾਲੀ ਸਾੜਨ ਦੀ ਪੁਸ਼ਟੀ ਹੋਈ ਹੈ। ਪਟਿਆਲਾ ਪ੍ਰਸ਼ਾਸਨ ਵੱਲੋਂ 234 ਮਾਮਲਿਆਂ ਵਿੱਚ 11.65 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ, ਜਿਸ ਵਿੱਚੋਂ 5.10 ਲੱਖ ਰੁਪਏ ਵਸੂਲੇ ਜਾ ਚੁੱਕੇ ਹਨ। ਇਸ ਤੋਂ ਇਲਾਵਾ 265 ਕਿਸਾਨਾਂ ਖ਼ਿਲਾਫ਼ ਪਰਚੇ ਦਰਜ ਕੀਤੇ ਗਏ ਹਨ ਅਤੇ 214 ਕਿਸਾਨਾਂ ਦੇ ਮਾਲ ਰਿਕਾਰਡ ਵਿੱਚ ਰੈੱਡ ਐਂਟਰੀ ਕੀਤੀ ਗਈ ਹੈ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 689 ਚੇਤਾਵਨੀ ਨੋਟਿਸ ਵੀ ਜਾਰੀ ਕੀਤੇ ਗਏ ਹਨ।ਫਿਰੋਜ਼ਪੁਰ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਸਭ ਤੋਂ ਅੱਗੇਜ਼ਿਲ੍ਹਾ ਵਾਰ ਅੰਕੜਿਆਂ ਮੁਤਾਬਕ ਫਿਰੋਜ਼ਪੁਰ ਵਿੱਚ ਪਰਾਲੀ ਸਾੜਨ ਦੀਆਂ ਸਭ ਤੋਂ ਵੱਧ 918 ਘਟਨਾਵਾਂ ਦਰਜ ਹੋਈਆਂ ਹਨ। ਇਸ ਤੋਂ ਬਾਅਦ ਸੰਗਰੂਰ, ਤਰਨਤਾਰਨ ਅਤੇ ਬਠਿੰਡਾ ਦਾ ਨੰਬਰ ਆਉਂਦਾ ਹੈ।ਪ੍ਰਮੁੱਖ ਜ਼ਿਲ੍ਹਿਆਂ ਦੇ ਅੰਕੜੇ ਇਸ ਤਰ੍ਹਾਂ ਹਨ:ਫਿਰੋਜ਼ਪੁਰ: 918 ਮਾਮਲੇਸੰਗਰੂਰ: 810 ਮਾਮਲੇਤਰਨਤਾਰਨ: 711 ਮਾਮਲੇਬਠਿੰਡਾ: 650 ਮਾਮਲੇਪਟਿਆਲਾ: 445 ਮਾਮਲੇਮੋਗਾ: 417 ਮਾਮਲੇ99.84 ਫੀਸਦੀ ਝੋਨੇ ਦੀ ਵਾਢੀ ਮੁਕੰਮਲਰਿਪੋਰਟ ਮੁਤਾਬਕ ਪੰਜਾਬ ਵਿੱਚ ਕੁੱਲ 32.87 ਲੱਖ ਹੈਕਟੇਅਰ ਝੋਨੇ ਦੇ ਰਕਬੇ ਵਿੱਚੋਂ 99.84 ਫੀਸਦੀ ਹਿੱਸੇ ਦੀ ਵਾਢੀ ਮੁਕੰਮਲ ਹੋ ਚੁੱਕੀ ਹੈ। ਇਸ ਦੇ ਬਾਵਜੂਦ ਪਰਾਲੀ ਸਾੜਨ ਦੀਆਂ ਘਟਨਾਵਾਂ ਜਾਰੀ ਰਹਿਣਾ ਪ੍ਰਸ਼ਾਸਨ ਅਤੇ ਵਾਤਾਵਰਨ ਲਈ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ।ਡਿਊਟੀ ਵਿੱਚ ਲਾਪਰਵਾਹੀ ਵਰਤਣ ਵਾਲੇ ਅਫ਼ਸਰਾਂ ਖ਼ਿਲਾਫ਼ ਵੀ ਕਾਰਵਾਈਪਰਾਲੀ ਸਾੜਨ ਨੂੰ ਰੋਕਣ ਵਿੱਚ ਡਿਊਟੀ ਦੌਰਾਨ ਕੁਤਾਹੀ ਵਰਤਣ ਵਾਲੇ ਅਧਿਕਾਰੀਆਂ ਖ਼ਿਲਾਫ਼ ਵੀ ਪੰਜਾਬ ਪੱਧਰ ‘ਤੇ 41 ਮਾਮਲਿਆਂ ਵਿੱਚ ਕਾਰਵਾਈ ਸ਼ੁਰੂ ਕੀਤੀ ਗਈ ਹੈ। ਹਾਲਾਂਕਿ ਰਿਪੋਰਟ ਵਿੱਚ ਕਿਸੇ ਅਧਿਕਾਰੀ ਦਾ ਚਲਾਨ ਕੱਟਣ ਜਾਂ ਮੁਅੱਤਲ ਕਰਨ ਸਬੰਧੀ ਜਾਣਕਾਰੀ ਨਹੀਂ ਦਿੱਤੀ ਗਈ। ਇਹ ਸਾਰੇ ਅੰਕੜੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੀ 25 ਨਵੰਬਰ ਤੱਕ ਦੀ ਨਿਗਰਾਨੀ ਅਤੇ ਇਨਫੋਰਸਮੈਂਟ ਐਕਸ਼ਨ ਰਿਪੋਰਟ ‘ਤੇ ਆਧਾਰਿਤ ਹਨ।Read More

Rozana Times

LEAVE A REPLY

Please enter your comment!
Please enter your name here