ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 5ਵੀਂ ਜਮਾਤ ਦਾ ਨਤੀਜਿਆ ਦਾ ਐਲਾਨ ਕਰ ਦਿੱਤਾ ਗਿਆ ਹੈ। ਦੱਸ ਦਈਏ ਕਿ ਰਿਜਲਟ ਨੂੰ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਵੈਬਸਾਈਟ ‘ਤੇ ਅਪਲੋਡ ਕਰ ਦਿੱਤਾ ਗਿਆ ਹੈ। ਜਾਰੀ ਕੀਤੇ ਗਏ ਨਤੀਜਿਆ ਮੁਤਾਬਿਕ ਿੲਸ ਵਾਰ ਫਿਰ ਕੁੜੀਆਂ ਨੇ ਬਾਜ਼ੀ ਮਾਰ ਲਈ ਹੈ, ਮਿਲੀ ਜਾਣਕਾਰੀ ਮੁਤਾਬਿਕ ਮਾਨਸਾ ਦੀ ਜਸਪ੍ਰੀਤ ਕੌਰ ਨੇ ਪਹਿਲਾ ਤੇ ਨਵਦੀਪ ਕੌਰ ਨੇ ਦੂਜਾ ਸਥਾਨ ਹਾਸਿਲ ਕੀਤਾ ਹੈ ਜਦਕਿ ਫਰੀਦਕੋਟ ਦੇ ਗੁਰਨੂਰ ਸਿੰਘ ਧਾਲੀਵਾਲ ਨੇ ਤੀਜਾ ਸਥਾਨ ਹਾਸਿਲ ਕੀਤਾ ਹੈ। ਜਾਰੀ ਕੀਤੇ ਗਏ ਨਤੀਜਿਆਂ ’ਚ ਕੁੱਲ ਪਾਸ ਫੀਸਦ 99.69 ਹੈ, ਜਦਕਿ ਪਿਛਲੇ ਸਾਲ 99.62 ਸੀ। ਪੰਜਵੀ ਦੀ ਪ੍ਰੀਖਿਆ ’ਚ ਕੁੜੀਆਂ ਨੇ ਮੁੰਡਿਆਂ ਨਾਲੋਂ ਬਿਹਤਰ ਪ੍ਰਦਰਸ਼ਨ ਕੀਤਾ ਹੈ, ਕਿਉਂਕਿ ਲੜਕੀਆੰ ਨੇ 99.74 ਪ੍ਰਤੀਸ਼ਤ ਅੰਕ ਪ੍ਰਾਪਤ ਕੀਤੇ ਹਨ ਅਤੇ ਲੜਕਿਆਂ ਨੇ ਕੁੱਲ 99.65 ਪ੍ਰਤੀਸ਼ਤ ਅੰਕ ਪ੍ਰਾਪਤ ਕੀਤੇ ਹਨ। ਹਾਲਾਂਕਿ, ਇਹ ਟਰਾਂਸਜੈਂਡਰ ਵਿਦਿਆਰਥੀ ਹਨ ਜੋ ਉੱਡਦੇ ਰੰਗਾਂ ਨਾਲ ਪਾਸ ਹੋਏ ਹਨ। ਕੁੱਲ 10 ਟਰਾਂਸਜੈਂਡਰ ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ ਸੀ ਅਤੇ ਉਹ ਸਾਰੇ ਪਾਸ ਹੋ ਗਏ ਹਨ।
post by parmvir singh