ਪੰਜਾਬ ਸਰਕਾਰ ਭ੍ਰਿਸ਼ਟਾਚਾਰ ਅਤੇ ਭ੍ਰਿਸ਼ਟ ਅਧਿਕਾਰੀਆਂ ਨੂੰ ਬਿਲਕੁਲ ਬਰਦਾਸ਼ਤ ਨਹੀਂ ਕਰੇਗੀ

ਪੰਜਾਬ ਸਰਕਾਰ ਦਾ ਅੜੀਅਲ ਰਵਈਆ ਭ੍ਰਿਸ਼ਟਾਚਾਰ ਅਤੇ ਭ੍ਰਿਸ਼ਟ ਅਧਿਕਾਰੀਆਂ ਦੇ ਖਿਲਾਫ ਹੈ ਨਾ ਕਿ ਸਾਰੇ ਪ੍ਰਸ਼ਾਸਨ ਦੇ ਖਿਲਾਫ, ਹਰ ਇਕ ਨੂੰ ਆਪਣੀ ਗੱਲ ਕਹਿਣ ਦਾ ਅਧਿਕਾਰ ਹੈ। ਇਹ ਕਹਿਣਾ ਹੈ ਕੈਬਿਨੇਟ ਮੰਤਰੀ ਹਰਭਜਨ ਸਿੰਘ ਈ ਟੀ ਓ ਦਾ ਜੋ ਕਵੀ ਸ਼ਿਵ ਕੁਮਾਰ ਬਟਾਲਵੀ ਦੀ ਯਾਦ ਵਿਚ ਬਟਾਲਾ ਦੇ ਸ਼ਿਵ ਆਡੀਟੋਰੀਅਮ ਵਿਖੇ ਕਰਵਾਏ ਗਏ ਜਿਲ੍ਹਾ ਪੱਧਰੀ ਸਮਾਗਮ ਵਿੱਚ ਖਾਸ ਤੌਰ ਤੇ ਪਹੁੰਚੇ ਹੋਏ ਸੀ। ਇਸ ਮੌਕੇ ਉਹਨਾ ਨਾਲ ਬਟਾਲਾ ਦੇ ਐਮ ਐਲ ਏ ਅਮਨ ਸ਼ੇਰ ਸਿੰਘ ਕਲਸੀ ਸਮੇਤ ਤਮਾਮ ਜ਼ਿਲਾ ਪ੍ਰਸ਼ਾਸਨਿਕ ਅਧਿਕਾਰੀ ਵੀ ਮਜੂਦ ਰਹੇ ।

harbhajan singh

ਇਸ ਮੌਕੇ ਕੈਬਿਨੇਟ ਮੰਤਰੀ ਨੇ ਕਿਹਾ ਕਿ ਸ਼ਿਵ ਕੁਮਾਰ ਬਟਾਲਵੀ ਨੇ ਸਮਾਜ ਨੂੰ ਆਪਣੀਆਂ ਵਡਮੁੱਲੀਆਂ ਰਚਨਾਵਾਂ ਦਿੱਤੀਆਂ ਹਨ ਅਤੇ ਓਹਨਾ ਦੀ ਯਾਦ ਵਿੱਚ ਪਹਿਲਾਂ ਜ਼ਿਲਾ ਪੱਧਰੀ ਸਮਾਗਮ ਕੀਤਾ ਜਾ ਰਿਹਾ ਹੈ ਜਿਸ ਵਿਚ ਸਕੂਲੀ ਬੱਚਿਆਂ ਸਮੇਤ ਕਵੀਆਂ ਨੇ ਸ਼ਮੂਲੀਅਤ ਕੀਤੀ ਹੈ ਓਥੇ ਹੀ ਸੁਨੀਲ ਜਾਖੜ ਦੇ ਪੰਜਾਬ ਸਰਕਾਰ ਦੇ ਸਰਕਾਰੀ ਅਧਿਕਾਰੀਆਂ ਦੇ ਖਿਲਾਫ ਅੜੀਅਲ ਅਤੇ ਨਾਸਮਝੀ ਵਾਲੇ ਰਵਈਏ ਨੂੰ ਲੈਕੇ ਗਵਰਨਰ ਪੰਜਾਬ ਨੂੰ ਲਿਖੇ ਪੱਤਰ ਨੂੰ ਲੈਕੇ ਮੰਤਰੀ ਨੇ ਕਿਹਾ ਕਿ ਭਗਵੰਤ ਮਾਨ ਦੀ ਸਰਕਾਰ ਨੇ ਪਹਿਲਾ ਹੀ ਕਿਹਾ ਸੀ ਕਿ ਭ੍ਰਿਸ਼ਟਾਚਾਰ ਅਤੇ ਭ੍ਰਿਸ਼ਟ ਅਧਿਕਾਰੀਆਂ ਨੂੰ ਬਿਲਕੁਲ ਹੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਬਾਕੀ ਸੁਨੀਲ ਜਾਖੜ ਸਮੇਤ ਹਰ ਇਕ ਨੂੰ ਆਪਣੀ ਗੱਲ ਕਹਿਣ ਦਾ ਅਧਿਕਾਰ ਹੈ।

post by parmvir singh

See also  ਚੇਅਰਮੈਨ ਮਾਰਕੀਟ ਕਮੇਟੀ ਗੁਰਵਿੰਦਰ ਸਿੰਘ ਢਿੱਲੋਂ ਲੱਕੜੀ ਵਪਾਰੀਆਂ ਨੂੰ ਮੁਲਾਕਾਤ ਦੌਰਾਨ ਸਰਕਾਰੀ ਨੀਤੀਆਂ ਦੀ ਜਾਣਕਾਰੀ ਦਿੱਤੀ