ਪੰਜਾਬ ਸਰਕਾਰ ਅੱਜ ਵਿਧਾਨ ਸਭਾ ਦੇ ਬਜਟ ਸੈਸ਼ਨ ਦੀ ਇਜਾਜ਼ਤ ਲਈ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕਰੇਗੀ। ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਬਜਟ ਸੈਸ਼ਨ ਬੁਲਾਉਣ ਦੀ ਪ੍ਰਵਾਨਗੀ ਦੇਣ ਤੋਂ ਪਾਸਾ ਵੱਟਣ ਮਗਰੋਂ ਪੰਜਾਬ ਸਰਕਾਰ ਨੇ ਸਰਬਉੱਚ ਅਦਾਲਤ ਜਾਣ ਦਾ ਫੈਸਲਾ ਕੀਤਾ ਹੈ, ਇਸ ਬਾਰੇ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਰਾਘਵ ਚੱਢਾ ਨੇ ਕਿਹਾ ਹੈ ਕਿ ਬਜਟ ਸੈਸ਼ਨ ਸੱਦਣ ਦੇ ਮੁੱਦੇ ’ਤੇ ਪੰਜਾਬ ਸਰਕਾਰ ਨੂੰ ਸੁਪਰੀਮ ਕੋਰਟ ਜਾਣ ਲਈ ਮਜਬੂਰ ਕੀਤਾ ਗਿਆ ਹੈ ਕਿਉਂਕਿ ਇਸ ਸਬੰਧੀ ਕੈਬਨਿਟ ਦੇ ਫ਼ੈਸਲੇ ’ਤੇ ਰਾਜਪਾਲ ਵੱਲੋਂ ਕੋਈ ਹੁੰਗਾਰਾ ਨਹੀਂ ਭਰਿਆ ਗਿਆ। ਉਨ੍ਹਾਂ ਕਿਹਾ ਕਿ ਇਹ ਮਸਲਾ ਅੱਜ ਸੋਮਵਾਰ ਨੂੰ ਸਿਖਰਲੀ ਅਦਾਲਤ ਅੱਗੇ ਰੱਖਿਆ ਜਾਵੇਗਾ।
ਦੱਸ ਦਈਏ ਕਿ ਵੀਰਵਾਰ ਨੂੰ ਪੰਜਾਬ ਦੇ ਰਾਜਪਾਲ ਵੱਲੋਂ ਸੈਸ਼ਨ ਨਾ ਸੱਦਣ ਦਿੱਤੇ ਗਏ ਸੰਕੇਤ ਤੋਂ ਬਾਅਦ ਮਾਨ ਸਰਕਾਰ ਤੇ ਰਾਜਪਾਲ ਵਿਚਾਲੇ ਟਕਰਾਅ ਤੇਜ਼ ਹੋ ਗਿਆ ਸੀ। ਚੱਢਾ ਨੇ ਟਵਿੱਟਰ ’ਤੇ ਕਿਹਾ,‘ਕੈਬਨਿਟ ਦੇ ਮਸ਼ਵਰੇ ਦੇ ਆਧਾਰ ’ਤੇ ਰਾਜਪਾਲ ਵੱਲੋਂ ਨੇਮ ਮੁਤਾਬਕ ਅਸੈਂਬਲੀ ਦਾ ਸੈਸ਼ਨ ਸੱਦਣਾ ਹੁੰਦਾ ਹੈ। ਹੁਣ ਅਸੀਂ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੀ ਇਜਾਜ਼ਤ ਲਈ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਉਣ ਲਈ ਮਜਬੂਰ ਹੋਏ ਹਾਂ। ਅਸੀਂ ਇਸ ਮੁੱਦੇ ’ਤੇ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕਰਾਂਗੇ, ਸੀਐਮ ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ ਹੈ ਕਿ ਦੁਨੀਆਂ ਦੇ ਸਭ ਤੋਂ ਵੱਡੇ ਲੋਕਤੰਤਰ ਦੀਆਂ ਝਲਕੀਆਂ….ਦਿੱਲੀ ਵਿੱਚ ਬਹੁਮਤ ਦੇ ਬਾਵਜੂਦ ਮੇਅਰ ਬਣਾਉਣ ਲਈ ਸੁਪਰੀਮ ਕੋਰਟ ਜਾਓ…ਡਿਪਟੀ ਮੇਅਰ ਬਣਾਉਣ ਲਈ ਸੁਪਰੀਮ ਕੋਰਟ ਜਾਓ… ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਚਲਾਉਣ ਲਈ ਸੁਪਰੀਮ ਕੋਰਟ ਜਾਣਾ ਪੈ ਰਿਹਾ ਹੈ …ਲੋਕਤੰਤਰ ਦੀ ਤਲਾਸ਼ ਜਾਰੀ ਹੈ…
post by parmvir singh