ਬੀਤੇ ਦਿਨ ਬੇਮੌਸਮੀ ਬਰਸਾਤ ਦੇ ਕਾਰਨ ਕਿਸਾਨਾਂ ਦੀਆਂ ਫਸਲਾਂ ਖਰਾਬ ਹੋ ਗਈਆਂ ਸੀ ਜਿਸ ਕਾਰਨ ਕਿਸਾਨਾਂ ਨੂੰ ਕਾਫੀ ਨੁਕਸਾਨ ਪਹੁੰਚਿਆ ਸੀ ਤੇ ਕਿਸਾਨਾ ਨੇ ਸਰਕਾਰ ਨੂੰ ਮੰਗ ਕੀਤੀ ਸੀ ਕਿ ਉਹਨਾਂ ਨੂੰ ਬਣਦਾ ਮੁਆਵਜ਼ਾ ਦਿੱਤਾ ਜਾਵੇ..
ਤੇ ਉੱਥੇ ਹੀ ਪੰਜਾਬ ਸਰਕਾਰ ਵਲੋਂ ਆਪਣੇ ਵਿਧਾਇਕਾ ਨੂੰ ਹੁਕਮ ਦਿੱਤੇ ਗਏ ਸੀ ਉਹ ਕਿਸਾਨਾਂ ਨਾਲ ਉਹਨਾ ਦੇ ਖੇਤਾਂ ਵਿਚ ਜਾਕੇ ਗੋਦਾਵਰੀ ਕਰਨ ਤੇ ਉਹਨਾ ਨੂੰ ਬਣਦਾ ਮੁਆਵਜ਼ਾ ਦਿੱਤਾ ਜਾਵੇ ਤੇ ਜਿਸ ਨੂੰ ਲੈ ਪੰਜਾਬ ਸਰਕਾਰ ਨੇ ਐਲਾਨ ਕੀਤਾ ਸੀ ਤੇ ਕਿਸਾਨਾਂ ਨੂੰ ਵਿਸਾਖੀ ਤੋਂ ਪਹਿਲਾ ਉਹਨਾ ਨੂੰ ਮੁਆਵਜ਼ਾ ਦਿੱਤਾ ਜਾਵੇਗਾ
ਤੇ ਅੱਜ ਜਲੰਧਰ ਦੇ ਵਿਚ ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ ਚੈੱਕ ਵੰਡੇ ਗਏ ਤੇ ਬੈਂਕ ਖਾਤਿਆਂ ਵਿੱਚ ਪੈਸੇ ਪਾਏ ਗਏ ।