Last Updated:Jun 01, 2026 4:44 PM ISTਪੰਜਾਬ ਸਰਕਾਰ ਵੱਲੋਂ ਸਪੋਰਟਸ ਵੈਲਫ਼ੇਅਰ ਬੋਰਡ ਦੀ ਸਥਾਪਨਾ, ਚੇਅਰਮੈਨ ਸਮੇਤ 9 ਮੈਂਬਰ ਨਿਯੁਕਤ… ਪੰਜਾਬ ਸਰਕਾਰ ਵੱਲੋਂ ਸਪੋਰਟਸ ਵੈਲਫ਼ੇਅਰ ਬੋਰਡ ਦੀ ਸਥਾਪਨਾ, ਚੇਅਰਮੈਨ ਸਮੇਤ 9 ਮੈਂਬਰ ਨਿਯੁਕਤ…ਪੰਜਾਬ ਵਿੱਚ ਖੇਡਾਂ ਨੂੰ ਹੋਰ ਮਜ਼ਬੂਤ ਅਤੇ ਪ੍ਰੋਤਸਾਹਿਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਸਪੋਰਟਸ ਵੈਲਫ਼ੇਅਰ ਬੋਰਡ ਦੀ ਸਥਾਪਨਾ ਕੀਤੀ ਗਈ ਹੈ। ਸਰਕਾਰ ਨੇ ਬੋਰਡ ਦੇ ਚੇਅਰਮੈਨ ਸਮੇਤ 9 ਮੈਂਬਰਾਂ ਦੀ ਨਿਯੁਕਤੀ ਦਾ ਐਲਾਨ ਕੀਤਾ ਹੈ।ਇਸ ਬੋਰਡ ਦਾ ਮੁੱਖ ਉਦੇਸ਼ ਸੂਬੇ ਵਿੱਚ ਖੇਡਾਂ ਦੇ ਵਿਕਾਸ, ਖਿਡਾਰੀਆਂ ਦੀ ਭਲਾਈ ਅਤੇ ਖੇਡ ਢਾਂਚੇ ਨੂੰ ਹੋਰ ਮਜ਼ਬੂਤ ਕਰਨਾ ਹੋਵੇਗਾ। ਪਾਰਟੀ ਵੱਲੋਂ ਨਵੀਂ ਅਹੁਦੇਦਾਰੀ ਸੰਭਾਲਣ ਵਾਲੇ ਚੇਅਰਮੈਨ ਅਤੇ ਮੈਂਬਰਾਂ ਨੂੰ ਨਵੀਆਂ ਜ਼ਿੰਮੇਵਾਰੀਆਂ ਲਈ ਤਹਿ ਦਿਲੋਂ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ ।ਉਮੀਦ ਜਤਾਈ ਜਾ ਰਹੀ ਹੈ ਕਿ ਇਹ ਬੋਰਡ ਪੰਜਾਬ ਵਿੱਚ ਖੇਡ ਸਭਿਆਚਾਰ ਨੂੰ ਨਵੀਂ ਦਿਸ਼ਾ ਦੇਣ ਅਤੇ ਨੌਜਵਾਨ ਖਿਡਾਰੀਆਂ ਲਈ ਵਧੀਆ ਮੌਕੇ ਪੈਦਾ ਕਰਨ ਵਿੱਚ ਅਹਿਮ ਭੂਮਿਕਾ ਨਿਭਾਏਗਾ।Read More
Rozana Times















