ਪੰਜਾਬ ਸਰਕਾਰ ਵੱਲੋ ਗ੍ਰਾਂਮ ਪੰਚਾਇਤਾਂ ਭੰਗ ਕਰਨ ਕਰਕੇ ਹੋ ਰਹੀ ਖੱਜ਼ਲ ਖੁਆਰੀ

ਬੀਤੇਂ ਦਿਨੀਂ ਪੰਜਾਬ ਸਰਕਾਰ ਵੱਲੋ ਗ੍ਰਾਂਮ ਪੰਚਾਇਤਾਂ ਭੰਗ ਕਰ ਦਿੱਤੀਆ ਹਨ ਅਤੇ ਪੰਜਾਬ ਸਰਕਾਰ ਨੇ ਭੰਗ ਕੀਤੀਆਂ ਪੰਚਾਇਤਾਂ ਦੇ ਵਿੱਤੀ ਲੈਣ-ਦੇਣ ’ਤੇ ਰੋਕ ਲਗਾ ਦਿੱਤੀ ਹੈ ਜਿਸ ਨਾਲ ਪਿੰਡਾਂ ਵਿਚ ਚੱਲ ਰਹੇ ਵਿਕਾਸ ਕੰਮ ਠੱਪ ਹੋਣ ਦੇ ਆਸਾਰ ਬਣ ਗਏ ਹਨ। ਹੁਣ ਸਰਕਾਰ ਦੇ ਇਸ ਫੈਸਲੇ ਪਿੱਛੋਂ ਸਰਪੰਚ ਕਸੂਤੇ ਫੱਸ ਗਏ ਹਨ ਜਿਨ੍ਹਾਂ ਵੱਲੋਂ ਪਿੰਡਾਂ ਵਿਚ ਵਿਕਾਸ ਕਾਰਜ ਕਰਾਏ ਜਾ ਰਹੇ ਸਨ। ਨਵੇਂ ਫੈਸਲੇ ਪਿੱਛੋਂ ਹੁਣ ਕੋਈ ਵੀ ਗਰਾਮ ਪੰਚਾਇਤ ਦੇਣਦਾਰੀ ਨਹੀਂ ਦੇ ਸਕੇਗੀ। ਦੱਸ ਦਈਏ ਕਿ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨੇ ਸਮੂਹ ਗਰਾਮ ਪੰਚਾਇਤਾਂ, ਪੰਚਾਇਤ ਸਮਿਤੀਆਂ ਅਤੇ ਜ਼ਿਲ੍ਹਾ ਪ੍ਰੀਸ਼ਦਾਂ ਨੂੰ ਭੰਗ ਕਰ ਦਿੱਤਾ ਹੈ ਅਤੇ 31 ਦਸੰਬਰ ਤੱਕ ਪੰਚਾਇਤੀ ਸੰਸਥਾਵਾਂ ਦੀਆਂ ਚੋਣਾਂ ਕਰਾਈਆਂ ਜਾਣੀਆਂ ਹਨ। ਿੲੱਥੇ ਹੀ ਸਰਪੰਚਾਂ ਨੇ ਗੱਲਬਾਤ ਦੋਰਾਨ ਦੱਿਸਆ ਕਿ ਉਨਾਂ ਨੂੰ ਹੋਰ ਸਮਾਂ ਮਿਲਣਾ ਚਾਹੀਦਾ ਹੈ ਿੲਹ ਸਾਰੇ ਕਾਰਜਕਾਲ ਨੂੰ ਐਨੀ ਜਲਦੀ ਭੰਗ ਨਹੀ ਕਰਨਾ ਚਾਹੀਦਾ ਸੀ ਕਿਉ ਕਿ ਕਰੋਨਾਂ ਕਾਲ ਦੋਰਾਨ ਕੰਮਕਾਰ ਨਹੀਂ ਕਰਵਾਏ ਜਾ ਸਕੇ। ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨੇ ਸਪੱਸ਼ਟ ਆਖਿਆ ਹੈ ਕਿ ਜੇਕਰ ਵਿੱਤੀ ਲੈਣ-ਦੇਣ ਉਤੇ ਰੋਕ ਸਬੰਧੀ ਹਦਾਇਤਾਂ ਦੀ ਪਾਲਣਾ ਨਾ ਕੀਤੀ ਗਈ ਤਾਂ ਤੁਰੰਤ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇਗੀ।

See also  ਭਗਵੰਤ ਮਾਨ ਵੱਲੋਂ ਕੱਚੇ ਮੁਲਾਜ਼ਮਾਂ ਨੂੰ ਲੋਹੜੀ ਦਾ ਤੋਹਫ਼ਾ