ਪੰਜਾਬ, ਹਰਿਆਣਾ, ਯੂਪੀ, ਰਾਜਸਥਾਨ ਵਿਚ ਅਗਲੇ 3 ਦਿਨ ਮੀਂਹ ਤੇ ਗੜੇਮਾਰੀ

ਪੰਜਾਬ ਹਰਿਆਣਾ ਯੂਪੀ, ਰਾਜਸਥਾਨ ਵਿੱਚ ਅਗਲੇ 3 ਦਿਨ ਮੀਂਹ ਤੇ ਗੜੇਮਾਰੀ ਹੋਣ ਦੀ ਸੰਭਾਵਨਾ ਬਣ ਰਹੀ ਹੈ। ਅੱਤ ਦੀ ਗਰਮੀ ਕਾਰਣ ਘਰ ਤੋ ਨਿਕਲਨਾ ਮੁਸ਼ਕਿਲ ਹੋ ਗਿਆ ਸੀ, ਕਹਿਰ ਦੀ ਗਰਮੀ ਨਾਲ ਜੂਝ ਰਹੇ ਲੋਕਾਂ ਨੂੰ ਬਾਰਿਸ਼ ਨਾਲ ਵੱਡੀ ਰਾਹਤ ਮਿਲੀ ਹੈ। ਮੌਸਮ ਵਿਭਾਗ ਨੇ ਅਗਲੇ ਦੋ ਦਿਨਾਂ ਲਈ ਓਰੈਂਜ ਅਲਰਟ ਜਾਰੀ ਕੀਤਾ ਹੈ। ਪੰਜਾਬ, ਹਰਿਆਣਾ, ਰਾਜਸਥਾਨ ਤੋਂ ਲੈ ਕੇ ਯੂਪੀ-ਬਿਹਾਰ ਤੱਕ ਉੱਤਰ-ਪੱਛਮੀ ਰਾਜਾਂ ਵਿੱਚ ਤੇਜ਼ ਗਰਜ, ਮੀਂਹ ਅਤੇ ਗੜੇਮਾਰੀ ਦੀ ਚਿਤਾਵਨੀ ਦਿੱਤੀ ਹੈ। ਈਐਮਡੀ ਦੇ ਅਨੁਸਾਰ, ਇੱਕ ਸਰਗਰਮ ਪੱਛਮੀ ਗੜਬੜੀ 23 ਤੋਂ 26 ਮਈ ਤੱਕ ਉੱਤਰੀ ਖੇਤਰ ਵਿੱਚ ਜਾਣ ਦੀ ਬਹੁਤ ਸੰਭਾਵਨਾ ਹੈ। ਅਰਬ ਸਾਗਰ ਦੇ ਨਾਲ-ਨਾਲ ਬੰਗਾਲ ਦੀ ਖਾੜੀ ਤੋਂ ਆਉਣ ਵਾਲੀ ਠੰਡੀ ਹਵਾ ਕਾਰਨ ਵਾਯੂਮੰਡਲ ‘ਚ ਨਮੀ ਵਧਣ ਦੀ ਸੰਭਾਵਨਾ ਹੈ, ਜਿਸ ਨਾਲ ਬਾਰਿਸ਼ ਦੀ ਸੰਭਾਵਨਾ ਹੋਰ ਵਧ ਗਈ ਹੈ।

See also  ਨਵੰਬਰ 1984 ਸਿੱਖ ਕਤਲੇਆਮ ਦੇ ਸ਼ਹੀਦਾਂ ਦੀ ਯਾਦ ’ਚ ਸ਼੍ਰੋਮਣੀ ਕਮੇਟੀ ਵੱਲੋਂ ਸਮਾਗਮ