ਫ਼ਿਲਮੀ ਅਦਾਕਾਰ ਸੋਨੂੰ ਸੂਦ ਤੇ ਜੈਕਲਿਨ ਫ਼ਰਨਾਂਡਿਜ਼ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਦਰਬਾਰ ਸਾਹਿਬ ਜਥੇ ਰੋਜ਼ਾਨਾ ਹੀ ਵੱਡੀ ਗਿਣਤੀ ਵਿੱਚ ਸੰਗਤ ਨਤਮਸਤਕ ਹੋਣ ਪਹੁੰਚਦੀ ਹੈ ਅਤੇ ਉੱਥੇ ਹੀ ਇਸ ਮਾਰਚ ਮਹੀਨੇ ਵਿੱਚ ਕਈ ਫਿਲਮੀ ਸਿਤਾਰੇ ਸਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਜਾ ਰਹੇ ਹਨ ਅਤੇ ਆਪਣੀਆਂ ਫ਼ਿਲਮਾਂ ਦੀ ਕਾਮਯਾਬੀ ਦੀ ਅਰਦਾਸ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਪਹੁੰਚ ਕੇ ਕਰ ਰਹੇ ਹਨ ਇਸ ਦੌਰਾਨ ਅੱਜ ਬਾਲੀਵੁੱਡ ਅਦਾਕਾਰ ਸੋਨੂੰ ਸੂਦ ਅਤੇ ਜੈਕਲਿਨ ਫ਼ਰਨਾਂਡਿਜ਼ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿੱਚ ਨਤਮਸਤਕ ਹੋਣ ਪਹੁੰਚੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋ ਕੇ ਜਿਥੇ ਉਨ੍ਹਾਂ ਪਵਿੱਤਰ ਗੁਰਬਾਣੀ ਦਾ ਕੀਰਤਨ ਵੀ ਸਰਵਨ ਕੀਤਾ ਉਥੇ ਹੀ ਉਨ੍ਹਾਂ ਦੇ ਫੈਂਸ ਵੱਡੀ ਗਿਣਤੀ ਵਿੱਚ ਸੋਨੂੰ ਸੂਦ ਦੀ ਝਲਕ ਪਾਉਣ ਓਥੇ ਦਿਖਾਈ ਦਿੱਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ

ਸੋਨੂੰ ਸੂਦ ਨੇ ਕਿਹਾ ਕਿ ਉਹਨਾਂ ਦੀ ਫਿਲਮ ਆ ਰਹੀ ਹੈ ਜਿਸਦਾ ਨਾਮ ਫਤਿਹ ਹੈਂ ਅਤੇ ਆਪਣੀ ਫਿਲਮ ਦੀ ਫ਼ਤਹਿਯਾਬੀ ਲਈ ਉਹ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੇ ਹਨ ਅਤੇ ਉਨ੍ਹਾਂ ਦੀ ਇਹ ਫਿਲਮ ਪੰਜਾਬ ਦੇ ਹਾਲਾਤਾਂ ਨੂੰ ਦਰਸਾਉਂਦੀ ਹੈ ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਇਸ ਸਮੇਂ ਜੋ ਪੰਜਾਬ ਦੇ ਹਲਾਤ ਬਣੇ ਹੋਏ ਹਨ ਅਸੀਂ ਉਸ ਲਈ ਵੀ ਸ੍ਰੀ ਦਰਬਾਰ ਸਾਹਿਬ ਵਿੱਚ ਅਰਦਾਸ ਕੀਤੀ ਹੈ ਕਿ ਉਹ ਵੀ ਜਲਦ ਠੀਕ ਹੋਣ ਅਤੇ ਉਹਨਾਂ ਨੂੰ ਪੂਰੀ ਉਮੀਦ ਹੈ ਕਿ ਉਹਨਾਂ ਦੀ ਫ਼ਿਲਮ ਫਤਹਿ ਵੀ ਉਹਨਾਂ ਦੇ ਫ਼ੈਜ਼ ਨੂੰ ਪਸੰਦ ਆਵੇਗੀ ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਸੋਨੂੰ ਸੂਦ ਹਮੇਸ਼ਾ ਜ਼ਰੂਰਤਮੰਦ ਲੋਕਾਂ ਦੀ ਸੇਵਾ ਵਿਚ ਹਾਜ਼ਰ ਸੀ ਅਤੇ ਰਹੇਗਾ

See also  ਹਰਿਆਣਾ 'ਚ ਭਾਰੀ ਮੀਂਹ ਕਰਕੇ 4 ਟਰੇਨਾਂ ਰੱਦ