ਫਿਰੋਜ਼ਪੁਰ ਵਿੱਚ 18 ਸਾਲਾਂ ਗੁਰਸਿੱਖ ਨੌਜਵਾਨ ਦੀ ਨਹਿਰ ਵਿੱਚੋਂ ਮਿਲੀ ਲਾਸ਼

ਫਿਰੋਜ਼ਪੁਰ ਦੇ ਪ੍ਰਤਾਪ ਨਗਰ ਦੇ ਰਹਿਣ ਵਾਲੇ 18 ਸਾਲਾਂ ਦੇ ਸਿੱਖ ਨੌਜਵਾਨ ਦੀ ਨਹਿਰ ਵਿੱਚੋਂ ਮਿਲੀ ਲਾਸ਼ ਪਰਿਵਾਰ ਦਾ ਰੋ-ਰੋ ਹੋਇਆ ਬੁਰਾ ਹਾਲ ਹੈ।

ਪੀੜਤ ਪਰਿਵਾਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਉਨ੍ਹਾਂ ਦਾ ਲੜਕਾ ਲਾਗਲੇ ਪਿੰਡ ਬਜੀਦਪੁਰ ਦੇ ਸਰਕਾਰੀ ਸਕੂਲ ਵਿੱਚ ਪੜ੍ਹਦਾ ਹੈ ਅਤੇ ਸਵੇਰੇ ਜਦੋਂ ਸਕੂਲ ਗਿਆ ਤਾਂ ਘਰ ਵਾਪਸ ਨਹੀਂ ਪਰਤਿਆ ਅਤੇ ਜਦ ਉਸਦੀ ਭਾਲ ਕੀਤੀ ਤਾਂ ਉਸਦਾ ਮੋਟਰਸਾਈਕਲ ਅਤੇ ਸਕੂਲ ਬੈਗ ਫਰੀਦਕੋਟ ਵਾਲੀਆਂ ਨਹਿਰਾਂ ਦੀ ਪਟੜੀ ਤੇ ਪਿਆ ਮਿਲਿਆ ਸੀ।

ਪਰਿਵਾਰ ਨੇ ਦੱਸਿਆ ਕਿ ਪੁਲਸ ਕੋਲ ਉਨ੍ਹਾਂ ਵੱਲੋਂ ਸ਼ਿਕਾਇਤ ਦਰਜ ਕਰਵਾਈ ਪਰ ਪੁਲਿਸ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ ਪੀੜਤ ਪਰਿਵਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਲੜਕੇ ਦੀ ਲਾਸ਼ ਮਿਲ ਗਈ ਹੈ। ਅਤੇ ਪੁਲਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ। ਕਿ ਇਸਦੀ ਜਾਂਚ ਪੜਤਾਲ ਕੀਤੀ ਜਾਵੇ ਅਤੇ ਉਨ੍ਹਾਂ ਨੂੰ ਇਨਸਾਫ ਦਵਾਇਆ ਜਾਵੇ।

See also  ਭਾਰਤ ਜੋੜੋ ਯਾਤਰਾ ਦੇ ਵਿਚ ਰਾਹੁਲ ਗਾਂਧੀ ਦੀ ਸੁਰੱਖਿਆ 'ਚ ਹੋਈ ਵੱਡੀ ਚੂਕ