ਬੀਤੇ ਦਿਨੀਂ ਫਿਰੋਜ਼ਪੁਰ ਦੇ ਹਰੀਕੇ ਵਿਖੇ ਅਮ੍ਰਿਤਪਾਲ ਸਿੰਘ ਦੇ ਹੱਕ ਵਿੱਚ ਧਰਨਾ ਦੇ ਲੋਕਾਂ ਨੂੰ ਫਿਰੋਜ਼ਪੁਰ ਪੁਲਿਸ ਵੱਲੋਂ ਗਿਰਫਤਾਰ ਕੀਤਾ ਗਿਆ ਸੀ। ਜਿਸ ਤੋਂ ਵੱਖ ਵੱਖ ਸਿੱਖ ਜੱਥੇਬੰਦੀਆਂ ਵੱਲੋਂ ਜਿਲ੍ਹਾ ਪ੍ਰਸਾਸਨ ਨੂੰ ਮੰਗ ਪੱਤਰ ਦੇ ਮੰਗ ਕੀਤੀ ਗਈ ਸੀ ਕਿ ਗਿਰਫਤਾਰ ਕੀਤੇ ਨੌਜਵਾਨਾਂ ਨੂੰ ਰਿਹਾਅ ਕੀਤਾ ਜਾਵੇ ਪਰ ਪ੍ਰਸਾਸਨ ਵੱਲੋਂ ਕੋਈ ਪੁਖਤਾ ਜਵਾਬ ਨਾ ਮਿਲਣ ਕਾਰਨ ਅੱਜ ਫਿਰੋਜ਼ਪੁਰ ਦੇ ਡੀਸੀ ਦਫਤਰ ਦੇ ਬਾਹਰ ਵੱਖ ਵੱਖ ਸਿੱਖ ਜੱਥੇਬੰਦੀਆਂ ਵੱਲੋਂ ਧਰਨਾ ਦਿੱਤਾ ਗਿਆ ਜਿਸ ਵਿੱਚ ਲੱਖਾ ਸਿਧਾਣਾ ਵੀ ਪਹੁੰਚਿਆ ਇਸ ਦੌਰਾਨ ਉਨ੍ਹਾਂ ਵੱਲੋਂ ਡੀਸੀ ਫਿਰੋਜ਼ਪੁਰ ਇੱਕ ਵਾਰ ਫਿਰ ਮੰਗ ਪੱਤਰ ਦਿੱਤਾ ਗਿਆ ਕਿ ਗਿਰਫਤਾਰ ਕੀਤੇ ਨੌਜਵਾਨਾਂ ਨੂੰ ਰਿਹਾਅ ਕੀਤਾ ਜਾਵੇ।

ਅੱਜ ਫਿਰੋਜ਼ਪੁਰ ਦੇ ਡੀਸੀ ਦਫਤਰ ਦੇ ਬਾਹਰ ਸਿੱਖ ਜੱਥੇਬੰਦੀਆਂ ਵੱਲੋਂ ਲਗਾਏ ਧਰਨੇ ਵਿੱਚ ਪਹੁੰਚੇ ਲੱਖਾ ਸਿਧਾਣਾ ਨੇ ਗੱਲਬਾਤ ਕਰਦਿਆ ਕਿਹਾ ਕਿ ਹਰੀਕੇ ਵਿਖੇ ਸ਼ਾਤਮਈ ਤਰੀਕੇ ਨਾਲ ਧਰਨਾ ਦੇ ਰਹੇ ਲੋਕਾਂ ਤੇ ਪੁਲਿਸ ਵੱਲੋਂ ਅੰਨਾ ਤਸ਼ੱਦਦ ਢਾਹਿਆ ਗਿਆ ਉਨ੍ਹਾਂ ਦੇ ਵਾਹਨਾਂ ਦੀ ਭੰਨਤੋੜ ਕੀਤੀ ਗਈ। ਮੋਟਰਸਾਈਕਲ ਦਰਿਆ ਵਿੱਚ ਸੁੱਟੇ ਗਏ ਜੋ ਬਹੁਤ ਹੀ ਨਿੰਦਣਯੋਗ ਗੱਲ ਹੈ। ਉਨ੍ਹਾਂ ਕਿਹਾ ਪੰਜਾਬ ਵਿੱਚ ਹਾਲਾਤ ਬਦ ਤੋਂ ਬੱਤਰ ਬਣਦੇ ਜਾ ਰਹੇ ਹਨ। ਪੰਜਾਬ ਵਿੱਚ ਨਾ ਕਿਸੇ ਨੂੰ ਲਿਖਣ ਦੀ ਅਜਾਦੀ ਰਹੀ ਅਤੇ ਨਾਂ ਹੀ ਬੋਲਣ ਦੀ ਅਗਰ ਕੋਈ ਮਾੜੀ ਮੋਟੀ ਟਿੱਪਣੀ ਵੀ ਕਰਦਾ ਹੈ। ਤਾਂ ਉਸਨੂੰ ਚੁੱਕ ਕੇ ਜੇਲ੍ਹਾਂ ਵਿੱਚ ਸੁੱਟਿਆ ਜਾ ਰਿਹਾ ਹੈ। ਉਨ੍ਹਾਂ ਲਗਾਤਾਰ ਪੰਜਾਬ ਵਿੱਚ ਚੈਨਲ ਬੰਦ ਕੀਤੇ ਜਾ ਰਹੇ ਹਨ। ਪੇਜ ਬੰਦ ਕੀਤੇ ਜਾ ਰਹੇ ਹਨ। ਜੋ ਬਿਲਕੁੱਲ ਧੱਕੇਸ਼ਾਹੀ ਹੈ। ਉਨ੍ਹਾਂ ਕਿਹਾ ਸਰਕਾਰ ਅਜਿਹਾ ਨਹੀਂ ਕਰਨਾ ਚਾਹੀਦਾ ਅਤੇ ਜੋ ਲੋਕ ਗਿਰਫਤਾਰ ਕੀਤੇ ਗਏ ਹਨ। ਉਨ੍ਹਾਂ ਰਿਹਾਅ ਕਰਨਾ ਚਾਹੀਦਾ ਹੈ।