ਫਿਰੋਜ਼ਪੁਰ ਵਿੱਚ ਚੋਰਾਂ ਦੇ ਹੌਸਲੇ ਬੁਲੰਦ ਚੋਰ ਅੱਧੀ ਰਾਤ i20 ਕਾਰ ਟੋਚਨ ਪਾ ਹੋਏ ਰਫੂਚੱਕਰ 

ਅਜਾਦੀ ਦਿਹਾੜੇ ਨੂੰ ਲੈਕੇ ਪੰਜਾਬ ਭਰ ‘ਚ ਹਾਈ ਅਲਰਟ ਹੋਣ ਕਾਰਨ ਪੁਲਸ ਵਲੋਂ ਸੁਰੱਖਿਆ ਅਤੇ ਚੌਕਸੀ ਦੇ ਦਾਅਵੇ ਕੀਤੇ ਗਏ ਸਨ। ਪਰ ਫਿਰੋਜ਼ਪੁਰ ਸ਼ਹਿਰ ਦੀ ਕਲੋਨੀ ਗੋਲਡ ਇਨਕਲੇਵ ‘ਚੋਂ ਰਾਤ ਸਮੇਂ ਚੋਰਾਂ ਨੇ ਕਾਰ ਦੇ ਪਿੱਛੇ ਬੰਨ੍ਹ ਕੇ i20 ਕਾਰ ਚੋਰੀ ਕਰ ਕੇ ਫਰਾਰ ਹੋ ਗਏ ਸਨ। ਜਿਸਦੀ ਸੀਸੀਟੀਵੀ ਵੀ ਸਾਹਮਣੇ ਆਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਾਰ ਮਾਲਕ ਮਿੰਟੂ ਚਾਵਲਾ ਨੇ ਦੱਸਿਆ ਕਿ ਉਨ੍ਹਾਂ ਦੇ ਘਰ ਦੇ ਬਾਹਰ ਉਸਦੀਆਂ ਦੋ ਕਾਰਾਂ ਖੜੀਆਂ ਸਨ। ਸਵੇਰੇ 7 ਵਜੇ ਉਨ੍ਹਾਂ ਨੂੰ ਪਤਾ ਚੱਲਿਆ ਕਿ ਘਰ ਦੇ ਬਾਹਰ ਉਨ੍ਹਾਂ ਦੀ i20 ਕਾਰ ਮੌਜੂਦ ਨਹੀਂ ਸੀ। ਜਿਸਤੋਂ ਬਾਅਦ ਜਦ ਉਨ੍ਹਾਂ ਸੀਸੀਟੀਵੀ ਕੈਮਰੇ ਚੈੱਕ ਕੀਤੇ ਤਾਂ ਉਸ ਵਿੱਚ ਪਤਾ ਚੱਲਿਆ ਕਿ ਚੋਰ ਆਪਣੀ ਕਾਰ ਦੇ ਮਗਰ ਟੋਚਨ ਪਾਕੇ ਉਸਦੀ ਆਈ 20 ਕਾਰ ਲੈ ਗਏ ਹਨ। ਉਨ੍ਹਾਂ ਦੱਸਿਆ ਕਿ ਚੋਰਾਂ ਅੰਦਰ ਪੁਲਿਸ ਦਾ ਬਿਲਕੁੱਲ ਖੌਫ਼ ਖਤਮ ਹੋ ਚੁੱਕਿਆ ਹੈ। ਇਸੇ ਲਈ ਲਗਾਤਾਰ ਸ਼ਹਿਰ ਵਿੱਚ ਚੋਰੀਆਂ ਹੋ ਰਹੀਆਂ ਨੇ ਉਨ੍ਹਾਂ ਕਿਹਾ ਕਿ ਇਸ ਸਬੰਧੀ ਪੁਲਿਸ ਕੰਪਲੇਟ ਵੀ ਉਹ ਕਰ ਚੁੱਕੇ ਹਨ। ਪਰ ਹਾਲੇ ਤੱਕ ਕੋਈ ਕਾਰਵਾਈ ਹੁੰਦੀ ਨਜਰ ਨਹੀਂ ਆ ਰਹੀ। ਉਨ੍ਹਾਂ ਮੰਗ ਕੀਤੀ ਹੈ। ਕਿ ਚੋਰਾਂ ਨੂੰ ਜਲਦ ਤੋਂ ਜਲਦ ਗਿਰਫਤਾਰ ਕੀਤਾ ਜਾਵੇ ਅਤੇ ਉਨ੍ਹਾਂ ਦੀ ਕਾਰ ਵਾਪਿਸ ਕਰਾਈ ਜਾਵੇ।

See also  ਪੰਜਾਬ 'ਚ ਯੈਲੋ ਅਲਰਟ ਜਾਰੀ, ਕਈ ਇਲਾਕਿਆਂ 'ਚ ਲਗਾਤਾਰ ਮੀਂਹ