ਬਰਨਾਲਾ ਵਿੱਚ ਸਫ਼ਾਈ ਮੁਲਾਜ਼ਮਾਂ ‘ਤੇ ਹੋਏ ਲਾਠੀਚਾਰਜ ਦੇ ਮਾਮਲੇ ਵਿੱਚ ਪੰਜਾਬ SC ਕਮਿਸ਼ਨ ਨੇ ਨੋਟਿਸ ਲਿਆ ਹੈ। ਕਮਿਸ਼ਨ ਵੱਲੋਂ ਬਰਨਾਲਾ ਪੁਲਿਸ ਨੂੰ ਨੋਟਿਸ ਜਾਰੀ ਕਰਕੇ 28 ਜੁਲਾਈ ਨੂੰ ਤਲਬ ਕੀਤਾ ਗਿਆ ਹੈ। ਚੇਅਰਮੈਨ ਜਸਵੀਰ ਗੜ੍ਹੀ ਨੇ ਹਸਪਤਾਲ ਪਹੁੰਚ ਕੇ ਲਾਠੀਚਾਰਜ ਵਿੱਚ ਜ਼ਖ਼ਮੀ ਹੋਏ ਸਫ਼ਾਈ ਕਰਮਚਾਰੀਆਂ ਦਾ ਹਾਲ ਜਾਣਿਆ। ਉਨ੍ਹਾਂ ਕਿਹਾ ਕਿ ਇਸ ਘਟਨਾ ਵਿੱਚ 12 ਸਫ਼ਾਈ ਕਰਮਚਾਰੀ ਜ਼ਖ਼ਮੀ ਹੋਏ ਹਨ। ਮਾਮਲੇ ਦੀ ਜਾਂਚ ਅਤੇ ਅਗਲੀ ਕਾਰਵਾਈ ਲਈ ਪੁਲਿਸ ਤੋਂ ਜਵਾਬ ਮੰਗਿਆ ਗਿਆ ਹੈ।















