ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਪੱਸ਼ਟ ਕੀਤਾ ਹੈ ਕਿ ਬਲਵਿੰਦਰ ਸਿੰਘ ਹਾਕਮ ਵਾਲਾ ਬੁਢਲਾਡਾ ਵਿਧਾਨ ਸਭਾ ਹਲਕੇ ਲਈ ਪਾਰਟੀ ਦੇ ਹਲਕਾ ਇੰਚਾਰਜ ਹਨ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਪੱਸ਼ਟ ਕੀਤਾ ਹੈ ਕਿ ਬਲਵਿੰਦਰ ਸਿੰਘ ਹਾਕਮ ਵਾਲਾ ਬੁਢਲਾਡਾ ਵਿਧਾਨ ਸਭਾ ਹਲਕੇ ਲਈ ਪਾਰਟੀ ਦੇ ਹਲਕਾ ਇੰਚਾਰਜ ਹਨ।ਡਾ. ਨਿਸ਼ਾਨ ਸਿੰਘ ਉੱਥੇ ਇੱਕ ਵਚਨਬੱਧ ਸਿਪਾਹੀ ਵਜੋਂ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣਗੇ ਅਤੇ ਪਾਰਟੀ ਦੀ ਜਿੱਤ ਨੂੰ ਯਕੀਨੀ ਬਣਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ।ਇਸ ਤੋਂ ਪਹਿਲਾਂ ਵੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਹਲਕੇ ਵਿੱਚ ਲੋਕਾਂ ਨੂੰ ਸੰਬੋਧਨ ਕਰਦਿਆਂ ਬਲਵਿੰਦਰ ਸਿੰਘ ਹਾਕਮਵਾਲਾ ਨੂੰ ਹਲਕਾ ਬੁਢਲਾਡਾ ਤੋਂ ਉਮੀਦਵਾਰ ਵਜੋਂ ਕਾਮਯਾਬ ਬਣਾਉਣ ਲਈ ਸਮੂਹ ਹਲਕਾ ਨਿਵਾਸੀਆਂ ਨੂੰ ਸਾਥ ਦੇਣ ਦੀ ਅਪੀਲ ਵੀ ਕੀਤੀ ਗਈ ਹੈ।ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਸੀਨੀਅਰ ਆਗੂ ਅਤੇ ਬੁਢਲਾਡਾ ਵਿਧਾਨ ਸਭਾ ਹਲਕੇ ਦੇ ਸਾਬਕਾ ਇੰਚਾਰਜ ਡਾ. ਨਿਸ਼ਾਨ ਸਿੰਘ ਹਾਕਮਵਾਲਾ, ਜਿਨ੍ਹਾਂ ਨੇ ਕਰੀਬ ਦੋ ਮਹੀਨੇ ਪਹਿਲਾਂ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ ਸੀ, ਨੇ ਬੁੱਧਵਾਰ ਨੂੰ ਮੁੜ ਸਰਗਰਮ ਸਿਆਸਤ ਵਿੱਚ ਵਾਪਸੀ ਦਾ ਐਲਾਨ ਕਰ ਦਿੱਤਾ ਸੀ। ਉਨ੍ਹਾਂ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਉਨ੍ਹਾਂ ਦਾ ਅਸਤੀਫ਼ਾ ਪ੍ਰਵਾਨ ਨਹੀਂ ਕੀਤਾ ਗਿਆ ਹੈ।Read More







