ਪੁਲ ਬਣਨ ਨਾਲ ਕੰਡੀ ਇਲਾਕੇ ਦੇ ਲੋਕਾਂ ਨੂੰ ਮਿਲੇਗੀ ਵੱਡੀ ਰਾਹਤ, ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਹੋਵੇਗੀ ਪੂਰੀ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਦਾ ਸਮਾਂਬੱਧ, ਪਾਰਦਰਸ਼ੀ ਅਤੇ ਪ੍ਰਭਾਵੀ ਨਿਪਟਾਰਾ ਕਰਨਾ ਹੈ ਪਹਿਲਕਦਮੀ ਦਾ ਉਦੇਸ਼ਹੁਸ਼ਿਆਰਪੁਰ: ਪੰਜਾਬ ਦੇ ਜੇਲ੍ਹਾਂ ਅਤੇ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਐਲਾਨ ਕੀਤਾ ਹੈ ਕਿ ਪੰਜਾਬ ਸਰਕਾਰ ਵੱਲੋਂ ਬਹੇੜਾ ਬਾੜੀ ਖੱਡ ਉੱਤੇ 31.20 ਮੀਟਰ ਲੰਬਾ ਹਾਈ ਲੈਵਲ ਪੁਲ 2.03 ਕਰੋੜ ਰੁਪਏ ਦੀ ਲਾਗਤ ਨਾਲ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਪੁਲ ਦੇ ਨਿਰਮਾਣ ਨਾਲ ਕੰਡੀ ਖੇਤਰ ਦੇ ਹਜ਼ਾਰਾਂ ਵਸਨੀਕਾਂ ਨੂੰ ਆਵਾਜਾਈ ਵਿੱਚ ਵੱਡੀ ਰਾਹਤ ਮਿਲੇਗੀ ਅਤੇ ਇਲਾਕੇ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਪੂਰੀ ਹੋਵੇਗੀ।ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਇਸ ਪ੍ਰੋਜੈਕਟ ਨੂੰ ਸ਼ੁਰੂ ਕਰਨ ਲਈ ਸਾਰੀਆਂ ਲੋੜੀਂਦੀਆਂ ਕਾਰਵਾਈਆਂ ਅੰਤਿਮ ਪੜਾਅ ਵਿੱਚ ਹਨ। ਟੈਂਡਰ ਪ੍ਰਕਿਰਿਆ ਪਹਿਲਾਂ ਹੀ ਸ਼ੁਰੂ ਕੀਤੀ ਜਾ ਚੁੱਕੀ ਹੈ ਅਤੇ ਜਲਦ ਹੀ ਪੁੱਲ ਦਾ ਨਿਰਮਾਣ ਕਾਰਜ ਸ਼ੁਰੂ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਕੰਡੀ ਖੇਤਰ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ। ਇਲਾਕੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ ਤਾਂ ਜੋ ਲੋਕਾਂ ਨੂੰ ਆਧੁਨਿਕ ਬੁਨਿਆਦੀ ਢਾਂਚਾ ਅਤੇ ਬਿਹਤਰ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ।ਮੰਤਰੀ ਨੇ ਕਿਹਾ ਕਿ ਕੁਝ ਮਹੀਨੇ ਪਹਿਲਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਾਮਚੁਰਾਸੀ ਵਿਧਾਨ ਸਭਾ ਹਲਕੇ ਦੇ ਦੌਰੇ ਦੌਰਾਨ ਕਈ ਮਹੱਤਵਪੂਰਨ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ ਸਨ ਅਤੇ ਉਸੇ ਲੜੀ ਤਹਿਤ ਇਹ ਹਾਈ ਲੈਵਲ ਪੁਲ ਵੀ ਇਲਾਕੇ ਦੇ ਲੋਕਾਂ ਲਈ ਇੱਕ ਵੱਡਾ ਤੋਹਫ਼ਾ ਸਾਬਤ ਹੋਵੇਗਾ।ਡਾ. ਰਵਜੋਤ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਦੀਆਂ ਮੁੱਖ ਤਰਜੀਹਾਂ ਵਿੱਚ ਸੜਕੀ ਸੰਪਰਕ ਨੂੰ ਹੋਰ ਮਜ਼ਬੂਤ ਬਣਾਉਣਾ ਸ਼ਾਮਲ ਹੈ, ਇਸੇ ਮਕਸਦ ਤਹਿਤ ਮੁੱਖ ਮੰਤਰੀ ਵੱਲੋਂ 99 ਕਰੋੜ ਰੁਪਏ ਦੀ ਲਾਗਤ ਨਾਲ 105 ਕਿਲੋਮੀਟਰ ਲੰਬੇ ਬਲਾਚੌਰ–ਗੜ੍ਹਸ਼ੰਕਰ–ਹੁਸ਼ਿਆਰਪੁਰ–ਦਸੂਹਾ ਸੜਕ ਪ੍ਰੋਜੈਕਟ ਦਾ ਨੀਂਹ ਪੱਥਰ ਵੀ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਨਾਲ ਖੇਤਰ ਵਿੱਚ ਸੈਰ-ਸਪਾਟਾ, ਉਦਯੋਗਿਕ ਅਤੇ ਵਪਾਰਕ ਗਤੀਵਿਧੀਆਂ ਨੂੰ ਹੋਰ ਹੁਲਾਰਾ ਮਿਲੇਗਾ ਅਤੇ ਲੋਕਾਂ ਨੂੰ ਬਿਹਤਰ ਆਵਾਜਾਈ ਸਹੂਲਤਾਂ ਪ੍ਰਾਪਤ ਹੋਣਗੀਆਂ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ਪੰਜਾਬ ਸਰਕਾਰ ਆਉਣ ਵਾਲੇ ਸਮੇਂ ਵਿੱਚ ਵੀ ਕੰਡੀ ਖੇਤਰ ਦੇ ਵਿਕਾਸ ਲਈ ਹੋਰ ਲੋਕ-ਭਲਾਈ ਪ੍ਰੋਜੈਕਟ ਲਿਆਵੇਗੀ, ਜਿਸ ਨਾਲ ਇਲਾਕੇ ਦੇ ਲੋਕਾਂ ਦੀ ਜੀਵਨ ਸ਼ੈਲੀ ਵਿੱਚ ਹੋਰ ਸੁਧਾਰ ਆਵੇਗਾ
- Advertisement -
Recent Posts
Most Popular
ਕਬੱਡੀ ਖਿਡਾਰੀ ਤੂਤ ਦੀ ਪਤਨੀ ਨੂੰ ਮਿਲੇਗੀ ਸਰਕਾਰੀ ਨੌਕਰੀ; ਮੁੱਖ ਮੰਤਰੀ ਮਾਨ ਨੇ ਕੀਤਾ...
ਸੀਐਮ ਮਾਨ ਨੇ ਪਰਿਵਾਰ ਨਾਲ ਮੁਲਾਕਾਤ ਕੀਤੀ ਅਤੇ ਪਿੰਡ ਵਿੱਚ ਇੱਕ ਆਧੁਨਿਕ ਸਟੇਡੀਅਮ ਬਣਾਉਣ ਦਾ ਐਲਾਨ ਕੀਤਾ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ...
ਪੰਜਾਬ ਬਦਲਾਅ ਲਈ ਤਿਆਰ ਹੈ, ਭਾਜਪਾ ਪੰਜਾਬ ਵਿੱਚ ਬਦਲਾਅ ਲਿਆਵੇਗੀ: ਬੀ.ਐਲ. ਸੰਤੋਸ਼ |
ਬੀ.ਐਲ. ਸੰਤੋਸ਼ ਨੇ ਅੱਜ ਪਟਿਆਲਾ ਅਤੇ ਬਠਿੰਡਾ ਵਿੱਚ ਸੰਗਠਨ ਦੀਆਂ ਬੈਠਕਾਂ ਦੀ ਪ੍ਰਧਾਨਗੀ ਕੀਤੀ। 25 ਅਗਸਤ ਨੂੰ ਲੁਧਿਆਣਾ, ਜਲੰਧਰ ਅਤੇ ਅੰਮ੍ਰਿਤਸਰ ਵਿੱਚ ਖੇਤਰੀ ਬੈਠਕਾਂ...
41ਵਾਂ ਕੌਮੀ ਅੱਖਾਂ ਦਾਨ ਪੰਦਰਵਾੜਾ : ਡਾ. ਬਲਬੀਰ ਸਿੰਘ ਵੱਲੋਂ ਲੋਕਾਂ ਨੂੰ ਅੱਖਾਂ ਦਾਨ...
41ਵਾਂ ਕੌਮੀ ਅੱਖਾਂ ਦਾਨ ਪੰਦਰਵਾੜਾ 25 ਅਗਸਤ ਤੋਂ ਮਨਾਇਆ ਜਾਵੇਗਾ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਅੱਖਾਂ ਦੇ ਦਾਨ ਸਬੰਧੀ ਜਾਗਰੂਕਤਾ ਦੀ ਭੂਮਿਕਾ 'ਤੇ...
pm kisan yojana 24th installment: when will farmers get rs 2000 |
ਕਿਸਾਨਾਂ ਦੀ ਨਜ਼ਰ ਹੁਣ 24ਵੀਂ ਕਿਸ਼ਤ ’ਤੇ ਟਿਕੀ ਹੋਈ ਹੈ। 2,000 ਰੁਪਏ ਖਾਤੇ ਵਿੱਚ ਆਉਣ ਤੋਂ ਪਹਿਲਾਂ ਕਿਹੜੀਆਂ ਸ਼ਰਤਾਂ ਪੂਰੀਆਂ ਕਰਨੀਆਂ ਜ਼ਰੂਰੀ ਹਨ, ਇਹ...















