ਫਰੀਦਕੋਟ: ਬਾਬਾ ਦਿਆਲ ਦਾਸ ਕਤਲ ਕਾਂਡ ਦੇ ਮੁੱਖ ਮੁਲਜ਼ਮ ਸੰਤ ਜਰਨੈਲ ਦਾਸ ਦੀ ਮੌਤ ਹੋ ਗਈ ਹੈ। ਪੁਲਿਸ ਵੱਲੋਂ ਕਰੀਬ 8 ਦਿਨ ਪਹਿਲਾਂ ਹੀ ਉਸ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਸਿਹਤ ਠੀਕ ਨਾ ਹੋਣ ਕਾਰਨ ਉਸ ਨੂੰ ਫਰੀਦਕੋਟ ਜ਼ੇਲ੍ਹ ‘ਚੋਂ ਮੈਡੀਕਲ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ। ਜਿੱਥੇ ਕਿ ਉਸ ਨੇ ਦਮ ਤੋੜ ਦਿੱਤਾ। ਉਸ ਦੀ ਉਮਰ 80 ਸਾਲ ਦੱਸੀ ਜਾ ਰਹੀ ਹੈ।
ਚਾਰ ਨਸ਼ੇ ਦੀਆਂ ਪੁੜੀਆਂ ਨਾਲ ਇਕ ਪੁੜੀ ਫਰੀ ! ਚੂਰਨ ਵਾਂਗ ਪੰਜਾਬ ਚ ਵਿਕਦਾ ਚਿੱਟਾ?
ਜ਼ਿਕਰਯੋਗ ਹੈ ਕਿ ਬਾਬਾ ਦਿਆਲ ਦਾਸ ਕਤਲ ਦੇ ਕਰੀਬ ਚਾਰ ਸਾਲ ਬਾਅਦ 2 ਸਤੰਬਰ ਨੂੰ ਜਰਨੈਲ ਦਾਸ ਨੂੰ ਹਨੂੰਮਾਨਗੜ੍ਹ, ਰਾਜਸਥਾਨ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਉਸ ਨੂੰ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਦੇ ਹਵਾਲੇ ਕਰ ਦਿੱਤਾ ਗਿਆ ਅਤੇ ਤਿੰਨ ਦਿਨ ਦੀ ਪੁੱਛਗਿੱਛ ਤੋਂ ਬਾਅਦ ਨਿਆਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ। ਸ਼ੁੱਕਰਵਾਰ ਨੂੰ ਉਸ ਦੀ ਸਿਹਤ ਵਿਗੜਨ ਤੋਂ ਬਾਅਦ ਉਸ ਨੂੰ ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ (ਜੀਜੀਐਸਐਮਸੀਐਚ) ਵਿੱਚ ਦਾਖਲ ਕਰਵਾਇਆ ਗਿਆ ਸੀ।