ਬੇਅਦਬੀ ਮਾਮਲੇ ਵਿੱਚ ਸੁਖਬੀਰ ਬਾਦਲ ਚੰਡੀਗੜ੍ਹ ਅਦਾਲਤ ਵਿੱਚ ਹੋਏ ਪੇਸ਼, 18 ਜੁਲਾਈ ਨੂੰ ਅਗਲੀ ਸੁਣਵਾਈ | ਪੰਜਾਬ ਖ਼ਬਰਾਂ

0
1
ਬੇਅਦਬੀ ਮਾਮਲੇ ਵਿੱਚ ਸੁਖਬੀਰ ਬਾਦਲ ਚੰਡੀਗੜ੍ਹ ਅਦਾਲਤ ਵਿੱਚ ਹੋਏ ਪੇਸ਼, 18 ਜੁਲਾਈ ਨੂੰ ਅਗਲੀ ਸੁਣਵਾਈ | ਪੰਜਾਬ ਖ਼ਬਰਾਂ



Last Updated:Jun 01, 2026 3:42 PM ISTਵਧੀਕ ਸੈਸ਼ਨ ਜੱਜ ਹਰਿੰਦਰ ਸਿੱਧੂ ਦੀ ਅਦਾਲਤ ਨੇ ਕਿਹਾ ਕਿ ਰਿਪੋਰਟ ਵਿੱਚ ਇਹ ਸਪੱਸ਼ਟ ਕੀਤਾ ਜਾਵੇ ਕਿ ਕਿਹੜੇ ਮਾਮਲਿਆਂ ਦੀ ਜਾਂਚ ਮੁਕੰਮਲ ਹੋ ਚੁੱਕੀ ਹੈ ਅਤੇ ਕਿਹੜੇ ਕੇਸ ਅਜੇ ਵੀ ਜਾਂਚ ਅਧੀਨ ਹਨ।ਅਦਾਲਤ ਨੇ ਮੁਲਜ਼ਮਾਂ ਨੂੰ ਆਪਣੇ ਲਿਖਤੀ ਬਿਆਨ ਅਤੇ ਦਲੀਲਾਂ ਰਿਕਾਰਡ ‘ਤੇ ਪੇਸ਼ ਕਰਨ ਲਈ ਵੀ ਕਿਹਾ ਹੈ। ਮਾਮਲੇ ਦੀ ਅਗਲੀ ਸੁਣਵਾਈ ਹੁਣ 18 ਜੁਲਾਈ 2026 ਨੂੰ ਹੋਵੇਗੀ।ਬੇਅਦਬੀ ਮਾਮਲੇ ਵਿੱਚ ਸੁਖਬੀਰ ਬਾਦਲ ਚੰਡੀਗੜ੍ਹ ਅਦਾਲਤ ਵਿੱਚ ਹੋਏ ਪੇਸ਼, 18 ਜੁਲਾਈ ਨੂੰ ਅਗਲੀ ਸੁਣਵਾਈ ਚੰਡੀਗੜ੍ਹ : ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅਤੇ ਹੋਰ ਮੁਲਜ਼ਮਾਂ ਨਾਲ ਜੁੜੇ ਬੇਅਦਬੀ ਮਾਮਲੇ ਦੀ ਸੁਣਵਾਈ ਸੋਮਵਾਰ ਨੂੰ ਚੰਡੀਗੜ੍ਹ ਦੀ ਜ਼ਿਲ੍ਹਾ ਅਦਾਲਤ ਵਿੱਚ ਹੋਈ। ਸੁਣਵਾਈ ਦੌਰਾਨ ਅਦਾਲਤ ਨੇ ਸਰਕਾਰੀ ਵਕੀਲ ਨੂੰ ਸਾਰੇ ਸੰਬੰਧਿਤ ਕੇਸਾਂ ਦੀ ਵਿਸਤ੍ਰਿਤ ਸਟੇਟਸ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਜਾਰੀ ਕੀਤੇ ਹਨ।ਵਧੀਕ ਸੈਸ਼ਨ ਜੱਜ ਹਰਿੰਦਰ ਸਿੱਧੂ ਦੀ ਅਦਾਲਤ ਨੇ ਕਿਹਾ ਕਿ ਰਿਪੋਰਟ ਵਿੱਚ ਇਹ ਸਪੱਸ਼ਟ ਕੀਤਾ ਜਾਵੇ ਕਿ ਕਿਹੜੇ ਮਾਮਲਿਆਂ ਦੀ ਜਾਂਚ ਮੁਕੰਮਲ ਹੋ ਚੁੱਕੀ ਹੈ ਅਤੇ ਕਿਹੜੇ ਕੇਸ ਅਜੇ ਵੀ ਜਾਂਚ ਅਧੀਨ ਹਨ।ਅਦਾਲਤ ਨੇ ਮੁਲਜ਼ਮਾਂ ਨੂੰ ਆਪਣੇ ਲਿਖਤੀ ਬਿਆਨ ਅਤੇ ਦਲੀਲਾਂ ਰਿਕਾਰਡ ‘ਤੇ ਪੇਸ਼ ਕਰਨ ਲਈ ਵੀ ਕਿਹਾ ਹੈ। ਮਾਮਲੇ ਦੀ ਅਗਲੀ ਸੁਣਵਾਈ ਹੁਣ 18 ਜੁਲਾਈ 2026 ਨੂੰ ਹੋਵੇਗੀ।ਸੁਣਵਾਈ ਦੌਰਾਨ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਸਮੇਤ ਹੋਰ ਮੁਲਜ਼ਮ ਅਦਾਲਤ ਵਿੱਚ ਨਿੱਜੀ ਤੌਰ ‘ਤੇ ਪੇਸ਼ ਹੋਏ। ਇਸੇ ਦੌਰਾਨ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਅੱਗੇ ਪੇਸ਼ ਹੋਏ।ਇਸ ਮਾਮਲੇ ‘ਤੇ ਸਿਆਸੀ ਅਤੇ ਕਾਨੂੰਨੀ ਮਾਹਿਰਾਂ ਦੀ ਨਜ਼ਰ ਬਣੀ ਹੋਈ ਹੈ, ਕਿਉਂਕਿ ਬੇਅਦਬੀ ਨਾਲ ਜੁੜੇ ਕੇਸ ਪੰਜਾਬ ਦੀ ਸਿਆਸਤ ਅਤੇ ਨਿਆਂ ਪ੍ਰਣਾਲੀ ਲਈ ਅਹਿਮ ਮੰਨੇ ਜਾਂਦੇ ਹਨ।Location :Chandigarh,Chandigarh,ChandigarhRead More



Rozana Times

LEAVE A REPLY

Please enter your comment!
Please enter your name here