ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈਕੇ ਸਿੱਖ ਸੰਗਤਾਂ ਵਲੋਂ ਪੈਦਲ ਰੋਸ ਮਾਰਚ ਕੱਢਦੇ ਹੋਏ ਬੰਦੀ ਸਿੰਘਾਂ ਦੀ ਨੂੰ ਰਿਹਾਅ ਕਰਨ ਦੀ ਅਵਾਜ ਬੁਲੰਦ ਕੀਤੀ ਗਈ ਇਹ ਪੈਦਲ ਰੋਸ ਮਾਰਚ ਗੁਰਦਵਾਰਾ ਮੰਝ ਸਾਹਿਬ ਤੋਂ ਸ਼ੁਰੂ ਹੁੰਦੇ ਹੋਏ ਕਰੀਬ 10 ਕਿਲੋਮੀਟਰ ਦਾ ਸਫ਼ਰ ਤੈਅ ਕਰਦੇ ਹੋਏ ਕਸਬਾ ਸ੍ਰੀ ਹਰਗੋਬਿੰਦਪੁਰ ਦੇ ਇਤਿਹਾਸਿਕ ਗੁਰਦਵਾਰਾ ਦਮਦਮਾ ਸਾਹਿਬ ਵਿਖੇ ਸਮਾਪਤ ਹੋਇਆ ਇਸ ਮੌਕੇ ਸੰਗਤਾਂ ਨੇ ਹੱਥਾਂ ਵਿੱਚ ਬੰਦੀ ਸਿੰਘਾਂ ਦੇ ਰਿਹਾਈ ਦੇ ਬੈਨਰ ਪਕੜ ਰੱਖੇ ਸਨ
ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸਿੱਖ ਸੰਗਤਾਂ ਨੇ ਕਿਹਾ ਕਿ ਦੇਸ਼ ਦੀ ਖਾਤਿਰ ਲੜੀਆਂ ਗਈਆਂ ਜੰਗਾਂ ਵਿੱਚ 80% ਸਿੱਖ ਕੌਮ ਨੇ ਕੁਰਬਾਨੀਆਂ ਦਿੱਤੀਆਂ ਸੀ ਅਤੇ ਅਸੀਂ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਨੂੰ ਅਪੀਲ ਕਰਦੇ ਹਾਂ ਕਿ ਸਿੱਖ ਕੌਮ ਦੀ ਦੇਸ਼ ਖਾਤਿਰ ਦਿਤੀਆਂ ਕੁਰਬਾਨੀਆਂ ਨੂੰ ਧਿਆਨ ਵਿਚ ਰੱਖਦੇ ਹੋਏ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁਕੇ ਬੰਦੀ ਸਿੰਘਾਂ ਨੂੰ ਜੇਲ੍ਹਾਂ ਵਿਚੋਂ ਆਜ਼ਾਦ ਕੀਤਾ ਜਾਵੇ ਓਹਨਾ ਕਿਹਾ ਕਿ ਜੇਕਰ ਰਾਜੀਵ ਗਾਂਧੀ ਦੇ ਕਾਤਿਲਾਂ ਨੂੰ ਜੇਲਾਂ ਵਿਚੋਂ ਆਜ਼ਾਦ ਕੀਤਾ ਜਾ ਸਕਦਾ ਹੈ ਜੇਕਰ ਬੱਚੀਆਂ ਦੇ ਬਲਾਤਕਾਰੀਆਂ ਨੂੰ ਸਜ਼ਾਵਾ ਪੂਰੀਆਂ ਹੋਣ ਤੇ ਜੇਲਾਂ ਵਿਚੋਂ ਆਜ਼ਾਦੀ ਮਿਲ ਸਕਦੀ ਹੈ ਜੇਕਰ ਰਾਮ ਰਹੀਮ ਵਰਗੇ ਗੁਨਾਹਗਾਰਾਂ ਨੂੰ ਪੈਰੋਲ ਤੇ ਭੇਜਿਆ ਜਾ ਸਕਦਾ ਹੈ ਤਾਂ ਜੇਕਰ ਕਾਤਿਲਾਂ ਨੂੰ ਜੇਲਾਂ ਵਿਚੋਂ ਅਜਾਦ ਕੀਤਾ ਜਾ ਸਕਦਾ ਹੈ ਤੇ ਕਿਉ ਲੋਕਾਂ ਲਈ ਬੰਦੀ ਸਿੰਘਾਂ ਨੂੰ ਹਊਆ ਬਣਾਇਆ ਜਾ ਰਿਹਾ ਹੈ
ਓਹਨਾ ਕਿਹਾ ਕਿ ਸਿੱਖ ਕੌਮ ਹਰ ਧਰਮ ਅਤੇ ਮਜ਼ਹਬ ਲਈ ਆਪਣੀਆਂ ਕੁਰਬਾਨੀਆਂ ਦਿੰਦੇ ਆ ਰਹੀ ਹੈ ਪਰ ਅਜੇ ਵੀ ਸਿੱਖ ਕੌਮ ਨੂੰ ਅਜ਼ਾਦ ਦੇਸ਼ ਵਿੱਚ ਗੁਲਾਮ ਸਮਝਿਆ ਜਾ ਰਿਹਾ ਹੈ ਜੇਕਰ ਦੇਸ਼ ਦਾ ਸੰਵਿਧਾਨ ਅਤੇ ਕਾਨੂੰਨ ਸਭ ਲਈ ਬਰਾਬਰ ਹਨ ਤਾਂ ਫਿਰ ਘਟ ਗਿਣਤੀ ਸਿੱਖ ਕੌਮ ਦੇ ਲਈ ਸੰਵਿਧਾਨ ਅਤੇ ਕਾਨੂੰਨ ਦੋਹਰੀ ਪਾਲਸੀ ਵਾਲਾ ਕਿਉ ਇਸਤੇਮਾਲ ਕੀਤਾ ਜਾ ਰਿਹਾ ਹੈ ਕਾਨੂੰਨ ਕਹਿੰਦਾ ਹੈ ਕੇ ਜੇਕਰ ਕਿਸੇ ਨੇ ਆਪਣੀ ਸਜ਼ਾ ਪੂਰੀ ਕਰ ਲਈ ਹੈ ਤਾਂ ਉਹ ਆਜ਼ਾਦ ਹੈ ਪਰ ਸਿੱਖਾਂ ਨਾਲ ਵਿਤਕਰਾ ਕਿਉ ਕੀਤਾ ਜਾ ਰਿਹਾ ਹੈ ਉਹਨਾਂ ਕਿਹਾ ਕਿ ਜੇਕਰ ਫਿਰ ਵੀ ਸਰਕਾਰਾਂ ਨੇ ਓਹਨਾ ਦੀ ਆਵਾਜ ਤੇ ਗੌਰ ਨਾ ਕੀਤਾ ਤਾਂ ਆਉਣ ਵਾਲੇ ਸਮੇਂ ਵਿੱਚ ਸਰਕਾਰਾਂ ਖਿਲਾਫ ਰੋਸ਼ ਪ੍ਰਦਰਸ਼ਨ ਸ਼ੁਰੂ ਕੀਤੇ ਜਾਣਗੇ ਅਤੇ ਰਾਸ਼ਟਰੀ ਮਾਰਗਾਂ ਨੂੰ ਵੀ ਰੋਕਿਆ ਜਾਵੇਗਾ