ਇਕ ਰਿਪੋਰਟ ਵਿਚ ਬ੍ਰਿਟਿਸ਼ ਖੁਫੀਆ ਅਫਸਰ ਦੇ ਹਵਾਲੇ ਨਾਲ ਕਿਹਾ ਗਿਆ ਹੈ ਕਿ ਇਸ ਗੱਲ ਦੇ ਸਬੂਤ ਹਨ ਕਿ ਕਿਰਨਦੀਪ ਬੱਬਰ ਖਾਲਸਾ ਲਈ ਪੈਸਾ ਇਕੱਠਾ ਕਰਦੀ ਹੈ। 2020 ਵਿਚ ਉਸ ਨੂੰ 5 ਹੋਰਾਂ ਨਾਲ ਅੱਤਵਾਦ ਦੀ ਸਾਜ਼ਿਸ਼ ਵਿੱਚ ਸ਼ਾਮਲ ਹੋਣ ਅਤੇ ਬੱਬਰ ਖਾਲਸਾ ਲਈ ਫੰਡ ਇਕੱਠਾ ਕਰਨ ਦੇ ਸ਼ੱਕ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ। ਉਹ ਬਰਤਾਨੀਆ ਵਿਚ ਖਾਲਿਸਤਾਨ ਸਮਰਥਕ ਪਰਮਜੀਤ ਸਿੰਘ ਪੰਮਾ ਨਾਲ ਵੀ ਜੁੜੀ ਹੋਈ ਹੈ।
ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਦੇ ਘਰ ਵਿਚ ਉਸ ਦੇ ਪਰਿਵਾਰਕ ਮੈਂਬਰਾਂ ਤੋਂ ਪੁੱਛ-ਪੜਤਾਲ ਕੀਤੀ ਗਈ ਹੈ। ਇਸ ਮਾਮਲੇ ਵਿਚ ਪੁਲਿਸ ਅਤੇ ਪਰਿਵਾਰਕ ਮੈਂਬਰਾਂ ਨੇ ਮੀਡੀਆ ਨਾਲ ਗੱਲਬਾਤ ਨਹੀਂ ਕੀਤੀ। ਪੁਲਿਸ ਨੇ ਵਿਦੇਸ਼ੀ ਫੰਡਿੰਗ ਸਬੰਧੀ ਅੰਮ੍ਰਿਤਪਾਲ ਦੇ ਪਰਿਵਾਰ ਦੇ ਬੈਂਕ ਖਾਤਿਆਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਅੰਮ੍ਰਿਤਪਾਲ ਦਾ ਵਿਆਹ ਹਾਲ ਹੀ ਵਿਚ ਬ੍ਰਿਟਿਸ਼ ਨਾਗਰਿਕ ਕਿਰਨਦੀਪ ਕੌਰ (Kirandeep Kaur) ਨਾਲ ਹੋਇਆ ਸੀ। ਦੱਸਿਆ ਜਾ ਰਿਹਾ ਹੈ ਕਿ ਉਹ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਦੀ ਮੈਂਬਰ ਰਹਿ ਚੁੱਕੀ ਹੈ। ਉਸ ਦੇ ਬੈਂਕ ਖਾਤਿਆਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ ਕਿ ਕੀ ਉਸ ਨੇ “ਵਾਰਿਸ ਪੰਜਾਬ ਦੇ” ਸੰਸਥਾ ਨੂੰ ਫੰਡ ਦਿੱਤੇ ਹਨ ਜਾਂ ਨਹੀਂ।