ਮੋਹਾਲੀ ਦੀ ਇੱਕ ਅਦਾਲਤ ਨੇ ਇੱਕ ਅੱਤਵਾਦੀ ਨੈੱਟਵਰਕ ਮਾਮਲੇ ਵਿੱਚ ਪਾਬੰਦੀਸ਼ੁਦਾ ਸੰਗਠਨ ਬੱਬਰ ਖਾਲਸਾ ਇੰਟਰਨੈਸ਼ਨਲ (BKI) ਨਾਲ ਜੁੜੇ 10 ਮੁਲਜ਼ਮਾਂ ਵਿਰੁੱਧ ਦੋਸ਼ ਤੈਅ ਕੀਤੇ ਹਨ। ਇਹ ਮਾਮਲਾ ਡਰੋਨ ਰਾਹੀਂ ਹਥਿਆਰਾਂ ਦੀ ਤਸਕਰੀ, ਨੌਜਵਾਨਾਂ ਦੀ ਭਰਤੀ ਅਤੇ ਨਸ਼ੀਲੇ ਪਦਾਰਥਾਂ ਦੀ ਜ਼ਬਤੀ ਨਾਲ ਸਬੰਧਤ ਹੈ, ਅਤੇ ਇਸ ਵਿੱਚ ਵਿਦੇਸ਼ਾਂ ਵਿੱਚ ਸਥਿਤ ਹੈਂਡਲਰ ਸ਼ਾਮਲ ਹਨ।News18ਮੋਹਾਲੀ- ਅੱਤਵਾਦੀ ਨੈੱਟਵਰਕ ਦੇ ਮਾਮਲੇ ਵਿੱਚ ਮੋਹਾਲੀ ਦੀ ਅਦਾਲਤ ਨੇ ਅਹਿਮ ਫੈਸਲਾ ਸੁਣਾਇਆ ਹੈ। ਪਾਬੰਦੀਸ਼ੁਦਾ ਸੰਗਠਨ ਬੱਬਰ ਖਾਲਸਾ ਇੰਟਰਨੈਸ਼ਨਲ (ਬੀ.ਕੇ.ਆਈ.) ਨਾਲ ਜੁੜੇ 10 ਮੁਲਜ਼ਮਾਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਦੋਸ਼ ਤੈਅ ਕਰ ਦਿੱਤੇ ਹਨ।ਮਾਮਲਾ ਡਰੋਨ ਰਾਹੀਂ ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ, ਅੱਤਵਾਦੀ ਗਤੀਵਿਧੀਆਂ ਲਈ ਨੌਜਵਾਨਾਂ ਦੀ ਭਰਤੀ ਅਤੇ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਨਾਲ ਜੁੜਿਆ ਹੈ। ਹੁਣ ਸਾਰੇ ਮੁਲਜ਼ਮਾਂ ਖ਼ਿਲਾਫ਼ ਅਦਾਲਤ ਵਿੱਚ ਨਿਯਮਤ ਟਰਾਇਲ ਚੱਲੇਗਾ।ਐਡੀਸ਼ਨਲ ਜ਼ਿਲ੍ਹਾ ਤੇ ਸੈਸ਼ਨ ਜੱਜ ਹਰਦੀਪ ਸਿੰਘ ਦੀ ਅਦਾਲਤ ਨੇ ਸ਼ਕੀਲ ਅਹਿਮਦ ਉਰਫ਼ ਲਾਡੀ ਗੁੱਜਰ, ਲਵਪ੍ਰੀਤ ਸਿੰਘ ਉਰਫ਼ ਲਾਬੂ, ਸਰੂਪ ਸਿੰਘ ਉਰਫ਼ ਰੂਪ ਉਰਫ਼ ਘੁੱਲਾ, ਸਹਿਜਪ੍ਰੀਤ ਸਿੰਘ ਉਰਫ਼ ਨਿਰਵੈਰ ਸਿੰਘ ਉਰਫ਼ ਸੰਨੀ, ਅਮਰਜੀਤ ਸਿੰਘ ਉਰਫ਼ ਨਿੱਕਾ, ਕਰਨਵੀਰ ਸਿੰਘ ਉਰਫ਼ ਰਾਜਾ, ਵਿਸ਼ਾਲਦੀਪ ਸਿੰਘ, ਸ਼ਰਨਜੀਤ ਸਿੰਘ ਉਰਫ਼ ਸੰਨੀ, ਗੁਰਪ੍ਰੀਤ ਸਿੰਘ ਉਰਫ਼ ਗੋਪੀ ਅਤੇ ਸੁਖਵਿੰਦਰ ਸਿੰਘ ਉਰਫ਼ ਸੁੱਖ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ।ਮੁਲਜ਼ਮਾਂ ‘ਤੇ ਯੂ.ਏ.ਪੀ.ਏ., ਭਾਰਤੀ ਦੰਡ ਸੰਹਿਤਾ ਦੀਆਂ ਵੱਖ-ਵੱਖ ਧਾਰਾਵਾਂ, ਆਰਮਜ਼ ਐਕਟ ਅਤੇ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮਾ ਚਲਾਇਆ ਜਾਵੇਗਾ। ਅਭਿਯੋਜਨ ਪੱਖ ਅਨੁਸਾਰ, ਜਾਂਚ ਵਿੱਚ ਸਾਹਮਣੇ ਆਇਆ ਕਿ ਸ਼ਕੀਲ ਅਹਿਮਦ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਇੱਕ ਅੱਤਵਾਦੀ ਮਾਡਿਊਲ ਤਿਆਰ ਕੀਤਾ ਸੀ। ਇਸ ਨੈੱਟਵਰਕ ਨੂੰ ਵਿਦੇਸ਼ ਵਿੱਚ ਬੈਠੇ ਕਥਿਤ ਹੈਂਡਲਰਾਂ ਦਾ ਸਮਰਥਨ ਸੀ।ਜਾਂਚ ਏਜੰਸੀਆਂ ਦਾ ਦਾਅਵਾ ਹੈ ਕਿ ਅਮਰੀਕਾ, ਬ੍ਰਿਟੇਨ ਅਤੇ ਪਾਕਿਸਤਾਨ ਵਿੱਚ ਸਰਗਰਮ ਬੀਕੇਆਈ ਨਾਲ ਜੁੜੇ ਆਪਰੇਟਿਵ ਨੌਜਵਾਨਾਂ ਦੀ ਭਰਤੀ, ਫੰਡਿੰਗ ਅਤੇ ਡਰੋਨ ਰਾਹੀਂ ਪੰਜਾਬ ਵਿੱਚ ਅਤਿ-ਆਧੁਨਿਕ ਹਥਿਆਰ ਪਹੁੰਚਾਉਣ ਦੀ ਸਾਜ਼ਿਸ਼ ਵਿੱਚ ਸ਼ਾਮਲ ਸਨ। ਹੈਂਡਲਰਾਂ ਵਿੱਚ ਹਰਪ੍ਰੀਤ ਸਿੰਘ ਉਰਫ਼ ਹੈਪੀ ਪਾਸੀਆਂ (ਅਮਰੀਕਾ), ਨਿਸ਼ਾਨ ਸਿੰਘ (ਯੂਕੇ) ਅਤੇ ਪਾਕਿਸਤਾਨ ਵਿੱਚ ਮੌਜੂਦ ਬੱਬਰ ਖਾਲਸਾ ਇੰਟਰਨੈਸ਼ਨਲ ਦੇ ਆਪਰੇਟਿਵ ਹਰਵਿੰਦਰ ਸਿੰਘ ਉਰਫ਼ ਰਿੰਦਾ ਸ਼ਾਮਲ ਸਨ।ਇਹ ਹੈਂਡਲਰ ਕਥਿਤ ਤੌਰ ‘ਤੇ ਪਾਕਿਸਤਾਨ ਦੀ ਆਈਐਸਆਈ ਨਾਲ ਮਿਲ ਕੇ ਕੰਮ ਕਰ ਰਹੇ ਸਨ। ਜਾਂਚ ਦੌਰਾਨ ਸਾਹਮਣੇ ਆਇਆ ਕਿ ਵਿਦੇਸ਼ਾਂ ਵਿੱਚ ਬੈਠੇ ਹੈਂਡਲਰ ਨੌਜਵਾਨਾਂ ਨੂੰ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਨਾਲ ਜੋੜਨ, ਗਤੀਵਿਧੀਆਂ ਲਈ ਫੰਡ ਮੁਹੱਈਆ ਕਰਾਉਣ ਅਤੇ ਪੰਜਾਬ ਸਮੇਤ ਦੇਸ਼ ਦੇ ਹੋਰ ਹਿੱਸਿਆਂ ਵਿੱਚ ਅੱਤਵਾਦੀ ਵਾਰਦਾਤਾਂ ਨੂੰ ਅੰਜਾਮ ਦੇਣ ਦੇ ਉਦੇਸ਼ ਨਾਲ ਡਰੋਨ ਰਾਹੀਂ ਅਤਿ-ਆਧੁਨਿਕ ਹਥਿਆਰਾਂ ਦੀ ਤਸਕਰੀ ਕਰਵਾ ਰਹੇ ਸਨ।ਬਲੌਂਗੀ ਡਰੇਨ ਪੁਲ ਦੇ ਕੋਲੋਂ ਹੋਈ ਸੀ ਸ਼ਕੀਲ ਅਹਿਮਦ ਦੀ ਗ੍ਰਿਫਤਾਰੀਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ ‘ਤੇ ਬਲੌਂਗੀ ਡਰੇਨ ਪੁਲ ਦੇ ਕੋਲੋਂ ਸ਼ਕੀਲ ਅਹਿਮਦ ਨੂੰ ਗ੍ਰਿਫਤਾਰ ਕੀਤਾ ਸੀ। ਉਸ ਦੇ ਕਬਜ਼ੇ ‘ਚੋਂ ਦੋ ਪਿਸਤੌਲ ਅਤੇ ਕਾਰਤੂਸ ਬਰਾਮਦ ਕੀਤੇ ਗਏ ਸਨ। ਇਸ ਤੋਂ ਬਾਅਦ ਵੱਖ-ਵੱਖ ਪੜਾਵਾਂ ਵਿੱਚ ਹੋਰ ਦੋਸ਼ੀਆਂ ਦੀ ਗ੍ਰਿਫਤਾਰੀ ਹੋਈ।ਪੁਲਿਸ ਨੇ ਜਾਂਚ ਦੌਰਾਨ ਕਈ ਵਿਦੇਸ਼ੀ ਪਿਸਤੌਲ, ਵੱਡੀ ਗਿਣਤੀ ਵਿੱਚ ਕਾਰਤੂਸ, ਬੀਕੇਆਈ ਦੇ ਲੈਟਰਹੈੱਡ ਅਤੇ ਹੋਰ ਸਾਮਾਨ ਬਰਾਮਦ ਹੋਣ ਦਾ ਦਾਅਵਾ ਕੀਤਾ। ਜਾਂਚ ਦੌਰਾਨ 3 ਜਨਵਰੀ 2024 ਨੂੰ ਦੋਸ਼ੀ ਕਰਨਵੀਰ ਸਿੰਘ ਉਰਫ ਰਾਜਾ ਅਤੇ ਵਿਸ਼ਾਲਦੀਪ ਸਿੰਘ ਤੋਂ ਵੀ ਨਾਜਾਇਜ਼ ਹਥਿਆਰ ਬਰਾਮਦ ਕੀਤੇ ਗਏ।ਉੱਥੇ ਹੀ ਜਨਵਰੀ 2024 ਨੂੰ ਦੋਸ਼ੀ ਸੈਣੀ ਮਸੀਹ ਅਤੇ ਸੁਖਵਿੰਦਰ ਸਿੰਘ ਉਰਫ ਸੁੱਖ ਉੱਪਲ ਤੋਂ ਪੁੱਛਗਿੱਛ ਤੋਂ ਬਾਅਦ 320 ਗ੍ਰਾਮ ਹੈਰੋਇਨ ਵੀ ਬਰਾਮਦ ਕੀਤੀ ਗਈ ਸੀ।
- Advertisement -
Recent Posts
Most Popular
Punjab School Holidays: ਪੰਜਾਬ ਦੇ ਇਨ੍ਹਾਂ ਸਕੂਲਾਂ ਵਿਚ 27 ਤੋਂ 30 ਅਗਸਤ ਤੱਕ ਛੁੱਟੀਆਂ...
ਇਸ ਤੋਂ ਇਲਾਵਾ ਸਰਕਾਰੀ ਕੰਨਿਆ ਹਾਈ ਸਕੂਲ ਸਠਿਆਲਾ, ਸਰਕਾਰੀ ਐਲੀਮੈਂਟਰੀ ਸਕੂਲ ਬਾਬਾ ਬਕਾਲਾ (ਲੜਕੇ), ਸਰਕਾਰੀ ਐਲੀਮੈਂਟਰੀ ਸਕੂਲ ਛਾਪਿਆਂਵਾਲੀ, ਸਰਕਾਰੀ ਐਲੀਮੈਂਟਰੀ ਸਕੂਲ ਉਮਰਾਨੰਗਲ, ਸਰਕਾਰੀ ਐਲੀਮੈਂਟਰੀ...
ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ਦੇਣ ’ਤੇ ਚੁੱਕੇ...
: “ਸਿੱਖਾਂ ਨਾਲ ਦੋਹਰਾ ਮਾਪਦੰਡ..” ਸ੍ਰੀ ਅੰਮ੍ਰਿਤਸਰ : ਜਬਰ-ਜਨਾਹ ਅਤੇ ਕਤਲ ਕੇਸਾਂ ਵਿੱਚ ਸਜ਼ਾ ਤਹਿਤ ਕੈਦ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਵਾਰ-ਵਾਰ...
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਿਹਤ ਵਿਭਾਗ ਨੂੰ ਠੇਕਾ ਆਧਾਰਿਤ ਮਲਟੀਪਰਪਜ਼ ਹੈਲਥ ਵਰਕਰਾਂ...
ਠੇਕਾ ਆਧਾਰਿਤ ਮਲਟੀਪਰਪਜ਼ ਹੈਲਥ ਵਰਕਰਾਂ ਨੂੰ ਵਿਸ਼ੇਸ਼ ਪ੍ਰੋਤਸਾਹਨ ਰਾਹੀਂ ਮਿਲੇਗੀ 2,100 ਰੁਪਏ ਤੱਕ ਦੀ ਵਾਧੂ ਮਹੀਨਾਵਾਰ ਆਮਦਨ: ਹਰਪਾਲ ਸਿੰਘ ਚੀਮਾ
ਮੰਤਰੀ ਹਰਪਾਲ ਸਿੰਘ ਚੀਮਾ ਨੇ...
ਮੋਹਾਲੀ ‘ਚ ਜ਼ਮੀਨ ਦੇ ਹੇਠਾਂ ਮਿਲਿਆ ਖਜ਼ਾਨਾ | Gharuan Village |
ਮੋਹਾਲੀ ਦੇ ਘੜੂੰਆਂ ਪਿੰਡ ਵਿੱਚ ਜ਼ਮੀਨ ਦੀ ਖੁਦਾਈ ਦੌਰਾਨ ਚਾਂਦੀ ਦੇ ਪੁਰਾਤਨ ਸਿੱਕਿਆਂ ਨਾਲ ਭਰਿਆ ਇੱਕ ਕੁੱਜਾ ਮਿਲਣ ਤੋਂ ਬਾਅਦ ਹਲਚਲ ਮਚ ਗਈ। ਦੱਸਿਆ...
ਬੰਦੀ ਸਿੰਘਾਂ ਨੂੰ AAP ਸਰਕਾਰ ਨੇ ਪੈਰੋਲ ਨਹੀਂ ਦਿੱਤੀ, ਸਾਰੀ ਦੁਨੀਆ ਜਾਣਦੀ – Joshi...
ਡੇਰਾ ਮੁਖੀ ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ਅਤੇ ਫ਼ਰਲੋ ਮਿਲਣ ਨੂੰ ਲੈ ਕੇ ਸਿਆਸੀ ਅਤੇ ਸਮਾਜਿਕ ਬਹਿਸ ਤੇਜ਼ ਹੋ ਗਈ ਹੈ। ਸਵਾਲ ਉੱਠ ਰਹੇ...















