ਬੱਸ ਨੇ ਬਾਈਕ ਤੇ ਸਕੂਟੀ ਨੂੰ ਮਾਰੀ ਟੱਕਰ, 2 ਨੌਜਵਾਨਾਂ ਦੀ ਮੌਤ, 4 ਜ਼ਖਮੀ, ਲੋਕਾਂ ਨੇ ਬੱਸ ਨੂੰ ਲਾਈ ਅੱਗ… |

0
4
Punjab: ਬੱਸ ਨੇ ਬਾਈਕ ਤੇ ਸਕੂਟੀ ਨੂੰ ਮਾਰੀ ਟੱਕਰ, 2 ਨੌਜਵਾਨਾਂ ਦੀ ਮੌਤ, 4 ਜ਼ਖਮੀ, ਲੋਕਾਂ ਨੇ ਬੱਸ ਨੂੰ ਲਾਈ ਅੱਗ... | ਪੰਜਾਬ ਖ਼ਬਰਾਂ

ਪਠਾਨਕੋਟ-ਜਲੰਧਰ ਨੈਸ਼ਨਲ ਹਾਈਵੇ ‘ਤੇ ਪਿੰਡ ਕੋਂਤਰਪੁਰ ਨੇੜੇ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਦੋ ਨੌਜਵਾਨਾਂ ਦੀ ਮੌਤ ਹੋ ਗਈ, ਜਦਕਿ ਚਾਰ ਹੋਰ ਵਿਅਕਤੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਜ਼ਖਮੀਆਂ ਵਿੱਚ ਇੱਕ ਛੋਟੀ ਬੱਚੀ ਵੀ ਸ਼ਾਮਲ ਹੈ। ਹਾਦਸੇ ਤੋਂ ਬਾਅਦ ਗੁੱਸੇ ਵਿੱਚ ਆਏ ਲੋਕਾਂ ਨੇ ਸਲੀਪਰ ਬੱਸ ਨੂੰ ਅੱਗ ਲਗਾ ਦਿੱਤੀ। Punjab: ਬੱਸ ਨੇ ਬਾਈਕ ਤੇ ਸਕੂਟੀ ਨੂੰ ਮਾਰੀ ਟੱਕਰ, 2 ਨੌਜਵਾਨਾਂ ਦੀ ਮੌਤ, 4 ਜ਼ਖਮੀ, ਲੋਕਾਂ ਨੇ ਬੱਸ ਨੂੰ ਲਾਈ ਅੱਗ…ਪਠਾਨਕੋਟ-ਜਲੰਧਰ ਨੈਸ਼ਨਲ ਹਾਈਵੇ ‘ਤੇ ਪਿੰਡ ਕੋਂਤਰਪੁਰ ਨੇੜੇ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਦੋ ਨੌਜਵਾਨਾਂ ਦੀ ਮੌਤ ਹੋ ਗਈ, ਜਦਕਿ ਚਾਰ ਹੋਰ ਵਿਅਕਤੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਜ਼ਖਮੀਆਂ ਵਿੱਚ ਇੱਕ ਛੋਟੀ ਬੱਚੀ ਵੀ ਸ਼ਾਮਲ ਹੈ। ਹਾਦਸੇ ਤੋਂ ਬਾਅਦ ਗੁੱਸੇ ਵਿੱਚ ਆਏ ਲੋਕਾਂ ਨੇ ਸਲੀਪਰ ਬੱਸ ਨੂੰ ਅੱਗ ਲਗਾ ਦਿੱਤੀ।ਮੌਕੇ ‘ਤੇ ਮੌਜੂਦ ਪਿੰਡ ਕੋਂਤਰਪੁਰ ਦੇ ਵਾਸੀ ਪ੍ਰਹਿਲਾਦ ਸਿੰਘ ਅਤੇ ਨਿਰਮਲ ਸਿੰਘ ਨੇ ਦੱਸਿਆ ਕਿ ਇੱਕ ਨਿੱਜੀ ਕੰਪਨੀ ਦੀ ਸਲੀਪਰ ਬੱਸ ਜਲੰਧਰ ਵੱਲੋਂ ਪਠਾਨਕੋਟ ਵੱਲ ਆ ਰਹੀ ਸੀ। ਇਸ ਦੌਰਾਨ ਬੱਸ ਨੇ ਪਹਿਲਾਂ ਇੱਕ ਸਕੂਟੀ ਸਵਾਰ ਮਹਿਲਾ ਨੂੰ ਟੱਕਰ ਮਾਰੀ ਅਤੇ ਫਿਰ ਦੋ ਮੋਟਰਸਾਈਕਲ ਸਵਾਰਾਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਹਾਦਸਾ ਇੰਨਾ ਭਿਆਨਕ ਸੀ ਕਿ ਦੋ ਨੌਜਵਾਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਚਾਰ ਹੋਰ ਗੰਭੀਰ ਜ਼ਖਮੀ ਹੋ ਗਏ।ਪਿੰਡ ਵਾਸੀਆਂ ਨੇ ਆਰੋਪ ਲਗਾਇਆ ਕਿ ਹਾਦਸਾ ਬੱਸ ਚਾਲਕ ਦੀ ਲਾਪਰਵਾਹੀ ਅਤੇ ਤੇਜ਼ ਰਫ਼ਤਾਰ ਕਾਰਨ ਵਾਪਰਿਆ ਹੈ। ਉਨ੍ਹਾਂ ਨੇ ਮੰਗ ਕੀਤੀ ਕਿ ਬੱਸ ਚਾਲਕ ਅਤੇ ਸੰਬੰਧਤ ਕੰਪਨੀ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ।ਹਾਦਸੇ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਪ੍ਰਸ਼ਾਸਨ ਮੌਕੇ ‘ਤੇ ਪਹੁੰਚ ਗਿਆ ਅਤੇ ਸਥਿਤੀ ਨੂੰ ਕਾਬੂ ਕੀਤਾ। ਐਸਪੀ ਗੁਰਇਕਬਾਲ ਸਿੰਘ ਨੇ ਦੱਸਿਆ ਕਿ ਹਾਦਸੇ ਵਿੱਚ ਦੋ ਵਿਅਕਤੀਆਂ ਦੀ ਮੌਤ ਹੋਈ ਹੈ ਅਤੇ ਚਾਰ ਲੋਕ ਜ਼ਖਮੀ ਹੋਏ ਹਨ। ਉਨ੍ਹਾਂ ਕਿਹਾ ਕਿ ਹਾਦਸੇ ਤੋਂ ਬਾਅਦ ਭੜਕੇ ਲੋਕਾਂ ਨੇ ਬੱਸ ਨੂੰ ਅੱਗ ਦੇ ਹਵਾਲੇ ਕਰ ਦਿੱਤਾ। ਬੱਸ ਚਾਲਕ ਮੌਕੇ ਤੋਂ ਫਰਾਰ ਹੋ ਗਿਆ ਹੈ, ਜਿਸ ਦੀ ਭਾਲ ਲਈ ਪੁਲਿਸ ਟੀਮਾਂ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ।ਐਸ.ਪੀ ਨੇ ਕਿਹਾ ਕਿ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਜਾਂਚ ਦੇ ਆਧਾਰ ‘ਤੇ ਕਾਨੂੰਨ ਅਨੁਸਾਰ ਬਣਦੀ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਹਾਦਸੇ ਕਾਰਨ ਕੁਝ ਸਮੇਂ ਲਈ ਨੈਸ਼ਨਲ ਹਾਈਵੇ ‘ਤੇ ਆਵਾਜਾਈ ਵੀ ਪ੍ਰਭਾਵਿਤ ਰਹੀ। ਬੱਸ ਨੂੰ ਅੱਗ ਲੱਗਣ ਦੀ ਸੂਚਨਾ ਮਿਲਦਿਆਂ ਹੀ ਫਾਇਰ ਬ੍ਰਿਗੇਡ ਦੀਆਂ ਟੀਮਾਂ ਮੌਕੇ ‘ਤੇ ਪਹੁੰਚ ਗਈਆਂ। ਫਾਇਰ ਬ੍ਰਿਗੇਡ ਦੇ ਕਰਮਚਾਰੀਆਂ ਨੇ ਤੁਰੰਤ ਕਾਰਵਾਈ ਕਰਦਿਆਂ ਅੱਗ ‘ਤੇ ਕਾਬੂ ਪਾ ਲਿਆ, ਜਿਸ ਨਾਲ ਅੱਗ ਨੂੰ ਹੋਰ ਫੈਲਣ ਤੋਂ ਰੋਕਿਆ ਗਿਆ! ਬੱਸ ਨੇ ਬਾਈਕ ਤੇ ਸਕੂਟੀ ਨੂੰ ਮਾਰੀ ਟੱਕਰ, 2 ਨੌਜਵਾਨਾਂ ਦੀ ਮੌਤ, 4 ਜ਼ਖਮੀ, ਲੋਕਾਂ ਨੇ ਬੱਸ ਨੂੰ ਲਾਈ ਅੱਗ…Read More

Rozana Times

LEAVE A REPLY

Please enter your comment!
Please enter your name here