ਚੰਡੀਗੜ੍ਹ (ਵੈੱਬ ਡੈਸਕ)- ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਪੰਜਾਬ ਦੀ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ‘ਤੇ ਤਿੱਖੇ ਹਮਲੇ ਕਰਦਿਆਂ ਕਿਹਾ ਹੈ ਕਿ ਸੂਬੇ ਵਿੱਚ ਕਾਨੂੰਨ ਵਿਵਸਥਾ ਦਾ ਪੂਰੀ ਤਰ੍ਹਾਂ ਜਲੂਸ ਨਿਕਲ ਚੁੱਕਾ ਹੈ। ਗੁਰਦਾਸਪੁਰ ਦੀ ਸਥਿਤੀ ਦਾ ਹਵਾਲਾ ਦਿੰਦੇ ਉਨ੍ਹਾਂ ਕਿਹਾ ਕਿ ਪੁਲਸ ਅਤੇ ਸਿਆਸੀ ਲੀਡਰਸ਼ਿਪ ਦੋਵੇਂ ਹੀ ਪੂਰੀ ਤਰ੍ਹਾਂ ਕਲੈਪਸ (collapse) ਕਰ ਚੁੱਕੀਆਂ ਹਨ ਅਤੇ ਕੋਈ ਵੀ ਅਫ਼ਸਰ ਜ਼ਿੰਮੇਵਾਰੀ ਲੈਣ ਨੂੰ ਤਿਆਰ ਨਹੀਂ ਹੈ। ਪਰਗਟ ਸਿੰਘ ਨੇ ਸਰਕਾਰ ਵੱਲੋਂ ਔਰਤਾਂ ਨੂੰ 1000 ਰੁਪਏ ਦੇਣ ਦੇ ਕੀਤੇ ਜਾ ਰਹੇ ਐਲਾਨਾਂ ਨੂੰ ਮਹਿਜ਼ ਇਕ ‘ਚੋਣ ਜੁਮਲਾ’ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਅਕਤੂਬਰ, ਨਵੰਬਰ ਅਤੇ ਦਸੰਬਰ ਮਹੀਨੇ ਦੀਆਂ ਬਜ਼ੁਰਗਾਂ, ਵਿਧਵਾਵਾਂ ਅਤੇ ਦਿਵਿਆਗਾਂ ਦੀਆਂ ਰੈਗੂਲਰ ਪੈਨਸ਼ਨਾਂ ਅਜੇ ਤੱਕ ਨਹੀਂ ਦਿੱਤੀਆਂ ਗਈਆਂ ਹਨ। ਉਨ੍ਹਾਂ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਜੇਕਰ ਸਰਕਾਰ ਕੋਲ ਫੰਡ ਹਨ ਤਾਂ ਪਹਿਲਾਂ ਇਨ੍ਹਾਂ ਲੋੜਵੰਦਾਂ ਦੀ ਪੈਨਸ਼ਨ ਵਿੱਚ ਵਾਧਾ ਕਰਨਾ ਚਾਹੀਦਾ ਸੀ। ਉਨ੍ਹਾਂ ਚਿਤਾਵਨੀ ਦਿੱਤੀ ਕਿ ਪੰਜਾਬ ਸਿਰ ਕਰਜ਼ੇ ਦੀ ਪੰਡ ਲਗਾਤਾਰ ਭਾਰੀ ਹੋ ਰਹੀ ਹੈ, ਜੋਕਿ ਲਗਭਗ ਸਵਾ ਲੱਖ ਕਰੋੜ ਤੱਕ ਪਹੁੰਚਣ ਵਾਲੀ ਹੈ।
- Advertisement -
Recent Posts
Most Popular
Captain Amarinder on PM Modi | ‘ਦਿਮਾਗੀ ਨਕਸਲ’ ਦਾ ਕੀ ਮਤਲਬ ? ਕੈਪਟਨ ਨੇ...
‘ਦਿਮਾਗੀ ਨਕਸਲ’ ਸ਼ਬਦ ਨੂੰ ਲੈ ਕੇ ਸਿਆਸੀ ਵਿਵਾਦ ਤੇਜ਼ ਹੋ ਗਿਆ ਹੈ। ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਇਸ ਸ਼ਬਦ ਦੀ...
ਕੀ ਪੰਜਾਬ ਦੇ ਮੁਲਾਜ਼ਮਾਂ ਦੀ ਤਨਖਾਹ ਦੇਸ਼ ਦੇ ਮੁਕਾਬਲੇ ਵੱਧ ਹੈ ? |
DA ਦੇ ਮੁੱਦੇ ਨੂੰ ਲੈ ਕੇ ਪੰਜਾਬ ਸਰਕਾਰ ਅਤੇ ਮੁਲਾਜ਼ਮਾਂ ਵਿਚਾਲੇ ਵਿਵਾਦ ਲਗਾਤਾਰ ਜਾਰੀ ਹੈ। ਕੀ ਪੰਜਾਬ ਦੇ ਮੁਲਾਜ਼ਮਾਂ ਦੀ ਤਨਖਾਹ ਦੇਸ਼ ਦੇ ਹੋਰ...
PUNJAB SIR FACT CHECK: ਪਟਿਆਲਾ ਸੰਸਦ ਮੈਂਬਰ ਧਰਮਵੀਰ ਗਾਂਧੀ ਦਾ ਡਰਾਫਟ ਵੋਟਰ ਲਿਸਟ ‘ਚ...
ਡਾ. ਧਰਮਵੀਰ ਗਾਂਧੀ, ਮਾਨਯੋਗ ਸੰਸਦ ਮੈਂਬਰ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰ, ਦਾ ਨਾਮ 13-08-2026 ਨੂੰ ਪ੍ਰਕਾਸ਼ਿਤ ਡਰਾਫਟ ਵੋਟਰ ਸੂਚੀ ਵਿੱਚ ਪੂਰੀ ਤਰ੍ਹਾਂ ਸ਼ਾਮਲ ਹਨ।...
pathanmajra solar project controversy, 14 lakh payment dispute and viral audio |
ਵਿਧਾਇਕ ਦੇ ਘਰ ਲੱਗੇ 20 ਕਿਲੋਵਾਟ ਦੇ ਸੋਲਰ ਸਿਸਟਮ ਨੇ ਖੜ੍ਹਾ ਕਰ ਦਿੱਤਾ ਨਵਾਂ ਵਿਵਾਦ। 14 ਲੱਖ ਰੁਪਏ, ਸਿਸਟਮ ਉਤਾਰਨ ਦੀ ਗੱਲ ਅਤੇ ਸਾਹਮਣੇ...
ਖਹਿਰਾ-ਮਜੀਠੀਆ ਨੂੰ ਡਾ. ਗੁਰਪ੍ਰੀਤ ਕੌਰ ਦਾ ਲੀਗਲ ਨੋਟਿਸ; 24 ਘੰਟਿਆਂ ਵਿਚ… |
ਇਹ ਕਾਰਵਾਈ ਡਾ. ਗੁਰਪ੍ਰੀਤ ਕੌਰ ਮਾਨ ਨੂੰ ਲੈ ਕੇ ਕੀਤੀਆਂ ਗਈਆਂ ਕਥਿਤ ਟਿੱਪਣੀਆਂ ਦੇ ਸਬੰਧ ਵਿਚ ਕੀਤੀ ਗਈ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ...















