ਬੱਚਿਆਂ ਦੀ ਸ਼ੁਰੂਆਤੀ ਸਿੱਖਿਆ, ਬਿਹਤਰ ਪੋਸ਼ਣ ਅਤੇ ਸੰਪੂਰਨ ਵਿਕਾਸ ਨੂੰ ਉਤਸ਼ਾਹਿਤ ਕਰਨਗੇ ਆਧੁਨਿਕ ਆਂਗਣਵਾੜੀ ਕੇਂਦਰ: ਡਾ. ਬਲਜੀਤ ਕੌਰਮਿਸ਼ਨ ਸਕਸ਼ਮ ਅਧੀਨ ਪ੍ਰਤੀ ਕੇਂਦਰ 10 ਲੱਖ ਰੁਪਏ ਜਾਰੀ ਕੀਤੇ ਗਏ; 132 ਹੋਰ ਕੇਂਦਰ ਅੰਤਿਮ ਪੜਾਅ ’ਤੇਚੰਡੀਗੜ੍ਹ : ਪੰਜਾਬ ਦੇ ਬੱਚਿਆਂ ਨੂੰ ਵਿਸ਼ਵ ਪੱਧਰੀ ਸ਼ੁਰੂਆਤੀ ਦੇਖਭਾਲ ਅਤੇ ਮਿਆਰੀ ਸਿੱਖਿਆ ਪ੍ਰਦਾਨ ਕਰਨ ਪ੍ਰਤੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸੂਬੇ ਭਰ ਵਿੱਚ 892 ਆਧੁਨਿਕ ਆਂਗਣਵਾੜੀ ਕੇਂਦਰਾਂ ਦਾ ਨਿਰਮਾਣ ਮੁਕੰਮਲ ਕਰ ਲਿਆ ਹੈ। ਪੰਜਾਬ ਦੇ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਰਾਜ ਵਿੱਚ ਬਾਲ-ਅਨੁਕੂਲ ਬੁਨਿਆਦੀ ਢਾਂਚੇ ਦਾ ਤੇਜ਼ੀ ਨਾਲ ਵਿਸਥਾਰ ਕੀਤਾ ਜਾ ਰਿਹਾ ਹੈ, ਇਸੇ ਲੜੀ ਤਹਿਤ 132 ਹੋਰ ਆਂਗਣਵਾੜੀ ਕੇਂਦਰ ਉਸਾਰੀ ਦੇ ਅੰਤਿਮ ਪੜਾਅ ਵਿੱਚ ਹਨ। ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਪੰਜਾਬ ਭਰ ਦੇ ਬੱਚਿਆਂ ਨੂੰ ਸੁਰੱਖਿਅਤ, ਆਧੁਨਿਕ ਅਤੇ ਮਹਿੰਗੇ ਪ੍ਰਾਈਵੇਟ ਸਕੂਲਾਂ ਦੀ ਤਰਜ਼ ’ਤੇ ਵਧੀਆ ਸ਼ੁਰੂਆਤੀ ਸਿੱਖਿਆ ਮਾਹੌਲ ਅਤੇ ਖੇਡ-ਖੇਡ ਵਿੱਚ ਸਿੱਖਿਣ ਦੇ ਮੌਕੇ ਮਿਲਣ।ਇਹ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ,“ਪੰਜਾਬ ਸਰਕਾਰ ਨੇ ਸੂਬੇ ਭਰ ਵਿੱਚ 1024 ਨਵੇਂ ਆਂਗਣਵਾੜੀ ਕੇਂਦਰ ਬਣਾਉਣ ਦਾ ਟੀਚਾ ਰੱਖਿਆ ਸੀ। 892 ਕੇਂਦਰਾਂ ਦੀ ਉਸਾਰੀ ਪਹਿਲਾਂ ਹੀ ਪੂਰੀ ਹੋ ਚੁੱਕੀ ਹੈ, ਜਦੋਂ ਕਿ ਬਾਕੀ ਰਹਿੰਦੇ 132 ਕੇਂਦਰ ਉਸਾਰੀ ਦੇ ਅੰਤਿਮ ਪੜਾਅ ਵਿੱਚ ਹਨ ਅਤੇ ਜਲਦ ਹੀ ਪੂਰੇ ਕਰਕੇ ਸੂਬੇ ਦੇ ਬੱਚਿਆਂ ਨੂੰ ਸਮਰਪਿਤ ਕਰ ਦਿੱਤੇ ਜਾਣਗੇ।”ਪੰਜਾਬ ਦੇ ਮਹਿਲਾ ਅਤੇ ਬਾਲ ਵਿਕਾਸ ਮੰਤਰੀ ਨੇ ਕਿਹਾ, “ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਾਡੀ ਸਰਕਾਰ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਹਰੇਕ ਬੱਚੇ ਲਈ, ਭਾਵੇਂ ਉਸਦਾ ਕੋਈ ਵੀ ਆਰਥਿਕ ਪਿਛੋਕੜ ਹੋਵੇ, ਮਹਿੰਗੇ ਪ੍ਰਾਈਵੇਟ ਸਕੂਲਾਂ ਦੀ ਤਰਜ਼ ’ਤੇ ਮਿਆਰੀ ਸ਼ੁਰੂਆਤੀ ਸਿੱਖਿਆ ਮਾਹੌਲ ਅਤੇ ਖੇਡ-ਅਧਾਰਤ ਸਿੱਖਿਆ ਦੇ ਮੌਕੇ ਮਿਲਣ । ਪੰਜਾਬ ਦੇ ਬੱਚਿਆਂ ਲਈ ਇੱਕ ਉੱਜਵਲ ਭਵਿੱਖ ਨੂੰ ਸੁਰੱਖਿਅਤ ਕਰਨ ਦੇ ਉਦੇਸ਼ ਨਾਲ ਕੀਤੀਆਂ ਜਾ ਰਹੀਆਂ ਪਹਿਲਕਦਮੀਆਂ ਦੇ ਰਾਹ ਵਿੱਚ ਫੰਡਾਂ ਦੀ ਕੋਈ ਕਮੀ ਅੜਿੱਕਾ ਨਹੀਂ ਬਣਨ ਦਿੱਤੀ ਜਾਵੇਗੀ।’’ਮੰਤਰੀ ਨੇ ਕਿਹਾ,“ਬੱਚੇ ਦੇਸ਼ ਦੀ ਵਡਮੁੱਲੀ ਧਰੋਹਰ ਹਨ। ਹਰੇਕ ਬੱਚਾ ਸੁਰੱਖਿਅਤ, ਅਨੰਦਮਈ ਅਤੇ ਰਚਨਾਤਮਕ ਵਾਤਾਵਰਣ ਦਾ ਹੱਕਦਾਰ ਹੈ, ਜਿੱਥੇ ਉਹ ਸਿੱਖ ਸਕਦਾ ਹੈ, ਖੇਡ ਸਕਦਾ ਹੈ ਅਤੇ ਆਪਣੀ ਪੂਰੀ ਸਮਰੱਥਾ ਨੂੰ ਸਾਕਾਰ ਕਰ ਸਕਦਾ ਹੈ। ਸਾਡੀ ਸਰਕਾਰ ਹਰ ਬੱਚੇ ਲਈ ਬਰਾਬਰ ਮੌਕੇ ਪੈਦਾ ਕਰਨ ਲਈ ਵਚਨਬੱਧ ਹੈ, ਭਾਵੇਂ ਉਸਦਾ ਸਮਾਜਿਕ-ਆਰਥਿਕ ਪਿਛੋਕੜ ਕੁਝ ਵੀ ਹੋਵੇ।”ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ, “ਇਹ ਨਵੇਂ ਆਂਗਣਵਾੜੀ ਕੇਂਦਰ ਇੱਟਾਂ-ਬੱਜਰੀ ਦੀਆਂ ਇਮਾਰਤਾਂ ਤੋਂ ਕਿਤੇ ਵਧ ਹਨ। ਇਹ ਉਹ ਸਥਾਨ ਹਨ, ਜਿੱਥੇ ਪੇਂਡੂ ਅਤੇ ਪਛੜੇ ਪਰਿਵਾਰਾਂ ਦੇ ਬੱਚਿਆਂ ਦੇ ਸੁਪਨੇ ਵੀ ਵਧਣ-ਫੁੱਲਣਗੇ। ਉਨ੍ਹਾਂ ਕਿਹਾ ਕਿ ਸਾਫ਼, ਸੁਰੱਖਿਅਤ ਅਤੇ ਸੁਹਿਰਦ ਨਜ਼ਰਸਾਨੀ ਵਾਲੇ ਮਾਹੌਲ ਵਿੱਚ ਸਿੱਖਣ ਅਤੇ ਖੇਡਣ ਦੌਰਾਨ ਬੱਚੇ ਦੇ ਚਿਹਰੇ ’ਤੇ ਮੁਸਕਰਾਹਟ ਆਉਣਾ ਕਿਸੇ ਵੀ ਸਰਕਾਰ ਲਈ ਸਭ ਤੋਂ ਵੱਡਾ ਇਨਾਮ ਹੈ।’’ਉਨ੍ਹਾਂ ਅੱਗੇ ਕਿਹਾ,“ਇਹ ਕੇਂਦਰ ਕੁਪੋਸ਼ਣ ਨਾਲ ਨਜਿੱਠਣ, ਬੱਚਿਆਂ ਦੀ ਸਿਹਤ ਨੂੰ ਉਤਸ਼ਾਹਿਤ ਕਰਨ ਅਤੇ ਉਨ੍ਹਾਂ ਦੇ ਸਰੀਰਕ ਅਤੇ ਬੋਧਿਕ ਵਿਕਾਸ ਨੂੰ ਹੁਲਾਰ ਦੇਣ ਲਈ ਵੀ ਅਹਿਮ ਭੂਮਿਕਾ ਨਿਭਾਉਣਗੇ।”ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ, “ਸਾਰੇ ਨਵੇਂ ਆਂਗਣਵਾੜੀ ਕੇਂਦਰ ਨਿਰਧਾਰਤ ਗੁਣਵੱਤਾ ਮਾਪਦੰਡਾਂ ਅਨੁਸਾਰ ਵਿਕਸਤ ਕੀਤੇ ਜਾ ਰਹੇ ਹਨ, ਜਿਨ੍ਹਾਂ ਵਿੱਚ ਸੁਰੱਖਿਅਤ, ਬਾਲ-ਅਨੁਕੂਲ ਅਤੇ ਸਮਾਵੇਸ਼ੀ ਬੁਨਿਆਦੀ ਢਾਂਚਾ ਬਣਾਉਣ ’ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਮਿਸ਼ਨ ਸਕਸ਼ਮ ਦੇ ਤਹਿਤ, ਹਰੇਕ ਆਂਗਣਵਾੜੀ ਕੇਂਦਰ ਲਈ 10 ਲੱਖ ਰੁਪਏ ਜਾਰੀ ਕੀਤੇ ਗਏ ਹਨ ਤਾਂ ਜੋ ਬੈਠਣ ਦੇ ਢੁਕਵੇਂ ਪ੍ਰਬੰਧ, ਪੀਣ ਵਾਲਾ ਸਾਫ਼-ਸੁਰੱਖਿਅਤ ਪਾਣੀ, ਆਧੁਨਿਕ ਸੈਨੀਟੇਸ਼ਨ ਸਹੂਲਤਾਂ ਅਤੇ ਅਜਿਹੀਆਂ ਸਿੱਖਣ ਥਾਵਾਂ ਵਿਕਸਿਤ ਕੀਤੀਆਂ ਜਾ ਸਕਣ ਜਿੱਥੇ ਬੱਚਿਆਂ ਦਾ ਸੰਪੂਰਨ ਵਿਕਾਸ ਹੋ ਸਕੇ।”ਮੰਤਰੀ ਡਾ. ਬਲਜੀਤ ਕੌਰ ਨੇ ਸਪੱਸ਼ਟ ਕੀਤਾ ,“ਪੰਜਾਬ ਸਰਕਾਰ ਬੱਚਿਆਂ ਲਈ ਆਲਮੀ ਪੱਧਰ ਦੀ ਮਿਆਰੀ ਸ਼ੁਰੂਆਤੀ ਦੇਖਭਾਲ ਅਤੇ ਸਿੱਖਿਆ ਵਿੱਚ ਨਿਵੇਸ਼ ਕਰਕੇ ਭਵਿੱਖ ਲਈ ਇੱਕ ਮਜ਼ਬੂਤ ਅਧਾਰ ਬਣਾਉਣ ਦੀ ਆਪਣੀ ਵਚਨਬੱਧਤਾ ’ਤੇ ਡੱਟ ਕੇ ਖੜ੍ਹੀ ਹੈ। ਇਹ ਆਧੁਨਿਕ ਆਂਗਣਵਾੜੀ ਕੇਂਦਰ ਇਹ ਯਕੀਨੀ ਬਣਾਉਣਗੇ ਕਿ ਹਰੇਕ ਬੱਚੇ ਨੂੰ ਪਾਲਣ-ਪੋਸ਼ਣ ਵਾਲਾ ਵਾਤਾਵਰਣ ਅਤੇ ਸਿਹਤਮੰਦ, ਆਤਮਵਿਸ਼ਵਾਸੀ ਨਾਗਰਿਕ ਬਣਨ ਦਾ ਬਰਾਬਰ ਮੌਕਾ ਮਿਲੇ।
- Advertisement -
Recent Posts
Most Popular
ਅਬੋਹਰ ਨਗਰ ਨਿਗਮ ਦੀ ਚੋਣ ਹੋਈ ਮੁਲਤਵੀ, BJP ਨੇ ਲਗਾਇਆ ਸੀ ਧੱਕੇਸ਼ਾਹੀ ਦਾ ਇਲਜ਼ਾਮ...
Last Updated:Jul 10, 2026 10:07 PM ISTਅਬੋਹਰ ਨਗਰ ਨਿਗਮ ਦੀ ਪਹਿਲੀ ਮੀਟਿੰਗ ਅਤੇ ਮੇਅਰ, ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਦੀ ਚੋਣ ਅਚਾਨਕ ਮੁਲਤਵੀ...
how to check hotel mirror for privacy fingernail test explained |
ਕਈ ਵਾਰ ਹੋਟਲ ਦੇ ਕਮਰਿਆਂ, ਵਾਸ਼ਰੂਮਾਂ ਜਾਂ ਚੇਂਜਿੰਗ ਰੂਮਾਂ ਵਿੱਚ ਲੱਗੇ ਟੂ-ਵੇ ਮਿਰਰ ਜਾਂ ਲੁਕੇ ਹੋਏ ਕੈਮਰਿਆਂ ਰਾਹੀਂ ਲੋਕਾਂ ਦੀ ਨਿੱਜਤਾ ਨਾਲ ਖਿਲਵਾੜ ਕਰਨ...
ਬਹੇੜਾ ਬਾੜੀ ਖੱਡ ’ਤੇ 2.03 ਕਰੋੜ ਰੁਪਏ ਦੀ ਲਾਗਤ ਨਾਲ ਬਣੇਗਾ ਹਾਈ ਲੈਵਲ ਪੁਲ-ਡਾ....
ਪੁਲ ਬਣਨ ਨਾਲ ਕੰਡੀ ਇਲਾਕੇ ਦੇ ਲੋਕਾਂ ਨੂੰ ਮਿਲੇਗੀ ਵੱਡੀ ਰਾਹਤ, ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਹੋਵੇਗੀ ਪੂਰੀ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ...
Bhupesh Baghel Exclusive : ਕੀ ਬਦਲਿਆ ਜਾਵੇਗਾ ਪੰਜਾਬ ਕਾਂਗਰਸ ਦਾ ਪ੍ਰਧਾਨ? Exclusive Interview ਵਿੱਚ...
Last Updated:Jul 10, 2026 5:25 PM ISTBhupesh Baghel Exclusive : ਭੂਪੇਸ਼ ਬਘੇਲ ਨੇ ਕਿਹਾ ਕਿ ਕਾਂਗਰਸ ਇੱਕ ਅਨੁਸ਼ਾਸਿਤ ਪਾਰਟੀ ਹੈ ਅਤੇ ਕਿਸੇ ਵੀ ਤਰ੍ਹਾਂ...
ਕਰ ਵਿਭਾਗ ਵੱਲੋਂ 55.35 ਕਰੋੜ ਦੇ ਫਰਜ਼ੀ ਬਿਲਿੰਗ ਘੁਟਾਲੇ ਦਾ ਮਾਸਟਰਮਾਈਂਡ ਗ੍ਰਿਫ਼ਤਾਰ: ਹਰਪਾਲ ਸਿੰਘ...
ਮਾਮਲੇ ਵਿੱਚ ਸ਼ਾਮਿਲ ਹੋਰ ਵਿਅਕਤੀਆਂ ਦੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਜਾਂਚ ਜਾਰੀ: ਹਰਪਾਲ ਸਿੰਘ ਚੀਮਾ
file photoਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਖੁਫੀਆ ਜਾਣਕਾਰੀ...















