ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਨੇ ਅੱਜ ਥਾਣਾ ਅਜਨਾਲਾ ਦੇ ਘਿਰਾਓ ਦਾ ਐਲਾਨ ਕੀਤਾ ਹੈ। ਇਸ ਨੂੰ ਲੈ ਕੇ ਪੁਲਿਸ ਚੌਕਸ ਹੈ। ਇਸ ਸਬੰਧੀ ਸਿੱਖ ਤਾਲਮੇਲ ਕਮੇਟੀ ਦੇ ਮੈਂਬਰਾਂ ਨੂੰ ਜਲੰਧਰ ਪੁਲਿਸ ਨੇ ਘਰ ਵਿੱਚ ਹੀ ਨਜ਼ਰਬੰਦ ਕਰ ਦਿੱਤਾ ਹੈ, ਦਰਅਸਲ ਵਰਿੰਦਰ ਸਿੰਘ ਨਾਮੀ ਨੌਜਵਾਨ ਵੱਲੋਂ ਭਾਈ ਅੰਮ੍ਰਿਤਪਾਲ ਸਿੰਘ ਤੇ ਉਨ੍ਹਾਂ ਦਾ ਸਾਥੀਆਂ ਖਿਲਾਫ ਕੁੱਟਮਾਰ ਦੇ ਇਲਜਾਮ ਲਾਏ ਹਨ। ਇਸ ਮਗਰੋਂ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਦੇ ਵਿਰੋਧ ਵਿੱਚ ‘ਵਾਰਿਸ ਪੰਜਾਬ ਦੇ’ ਜਥੇਬੰਦੀ ਐਕਸ਼ਨ ਕਰ ਰਹੀ ਹੈ।
ਇਸ ਪੂਰੇ ਮਾਮਲੇ ਬਾਰੇ ਉਧਰ, ਵਾਰਿਸ ਪੰਜਾਬ ਦੇ ਜਥੇਬੰਦੀ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਨੇ ਪ੍ਰੈੱਸ ਵਾਰਤਾ ਵਿੱਚ ਕਿਹਾ ਹੈ ਵਰਿੰਦਰ ਸਿੰਘ ਮੈਂਟਲ ਹੈ। ਇਸ ਬਿਆਨ ਤੋਂ ਬਾਅਦ ਵਰਿੰਦਰ ਸਿੰਘ ਵਾਸੀ ਚਮਕੌਰ ਸਹਿਬ ਨੇ ਫੇਰ ਸੋਸ਼ਲ ਮੀਡਿਆ ਤੇ ਅੰਮ੍ਰਿਤਪਾਲ ਸਿੰਘ ਖਿਲਾਫ ਤੰਜ ਕੱਸੇ ਹਨ। ਵਰਿੰਦਰ ਦਾ ਕਹਿਣਾ ਹੈ ਜੇ ਮੈਂ ਮੈਂਟਲ ਹਾਂ ਤੇ ਕਿਉਂ ਮੇਰੀਆਂ ਗੱਲਾਂ ਦਾ ਗੁੱਸਾ ਲੱਗਾ ਤੇ ਮਾਰ ਕੁਟਾਈ ਕੀਤੀ ਗਈ, ਉਸ ਨੇ ਕਿਹਾ ਹੈ ਕਿ ਜੇ ਅੰਮ੍ਰਿਤਪਾਲ ਸਿੰਘ ਕਹਿ ਰਿਹਾ ਹੈ ਕਿ ਮੈਂ ਮਾਰ ਕੁਟਾਈ ਨਹੀਂ ਕੀਤੀ ਤਾਂ ਹਰਿਮੰਦਰ ਸਾਹਿਬ ਆ ਕੇ ਆਪਣੇ ਬਿਆਨ ਦੇ ਦੇਵੇ। ਉਸ ਨੇ ਕਿਹਾ ਹੈ ਕਿ ਸੰਗਤਾਂ ਨੂੰ ਗੁੰਮਰਾਹ ਕਰ ਰਿਹਾ ਹੈ।
post by parmvir singh