ਭਾਜਪਾ ‘ਚ ਸ਼ਾਮਲ ਹੋਣਗੇ ਪਠਾਨਮਾਜਰਾ ਅਤੇ ਜੋੜਾਮਾਜਰਾ?, ਆਪ ਦਾ ਵੱਡਾ ਦਾਅਵਾ! |

0
2
‘ਅੰਕਲ, ਉਹ ਉੱਪਰ ਹੈ’: ਪੰਚਕੂਲਾ ਦੇ ਲੜਕੇ ਦੀ ਖ਼ੌਫ਼ਨਾਕ ਚਾਲ, ਛੇ ਸਾਲਾ ਬੱਚੀ ਨੂੰ ਬੇਰਹਿ

ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਪ ਵੱਲੋਂ ਜਾਰੀ ਕੀਤੀ ਪਹਿਲੀ ਸੂਚੀ ਆਉਣ ਤੋਂ ਬਾਅਦ ਪੰਜਾਬ ਦੀ ਸਿਆਸਤ ਵਿੱਚ ਅੱਜ ਉਸ ਵੇਲੇ ਵੱਡਾ ਧਮਾਕਾ ਹੋਇਆ ਜਦੋਂ ਸੱਤਾਧਾਰੀ ਆਮ ਆਦਮੀ ਪਾਰਟੀ (ਆਪ) ਦੇ ਦੋ ਪ੍ਰਮੁੱਖ ਵਿਧਾਇਕਾਂ ਨੇ ਪੰਜਾਬ ਵਿਧਾਨ ਸਭਾ ਦੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ। ਹਲਕਾ ਸਨੌਰ ਤੋਂ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਅਤੇ ਹਲਕਾ ਸਮਾਣਾ ਤੋਂ ਵਿਧਾਇਕ ਚੇਤਨ ਸਿੰਘ ਜੋੜਾਮਾਜਰਾ ਵੱਲੋਂ ਅਚਾਨਕ ਦਿੱਤੇ ਇਸ ਅਸਤੀਫ਼ੇ ਤੋਂ ਬਾਅਦ ਹਲਕੇ ਦੇ ਨਾਲ-ਨਾਲ ਸੂਬੇ ਦੀ ਰਾਜਨੀਤੀ ਵਿੱਚ ਹਲਚਲ ਤੇਜ਼ ਹੋ ਗਈ ਹੈ। ਉਧਰ, ਆਮ ਆਦਮੀ ਪਾਰਟੀ ਨੇ ਵਿਧਾਇਕਾਂ ਦੇ ਪਾਰਟੀ ਛੱਡਣ ਉਤੇ ਬਿਆਨ ਜਾਰੀ ਕੀਤਾ ਹੈ। ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਪ ਵੱਲੋਂ ਜਾਰੀ ਕੀਤੀ ਪਹਿਲੀ ਸੂਚੀ ਆਉਣ ਤੋਂ ਬਾਅਦ ਪੰਜਾਬ ਦੀ ਸਿਆਸਤ ਵਿੱਚ ਅੱਜ ਉਸ ਵੇਲੇ ਵੱਡਾ ਧਮਾਕਾ ਹੋਇਆ ਜਦੋਂ ਸੱਤਾਧਾਰੀ ਆਮ ਆਦਮੀ ਪਾਰਟੀ (ਆਪ) ਦੇ ਦੋ ਪ੍ਰਮੁੱਖ ਵਿਧਾਇਕਾਂ ਨੇ ਪੰਜਾਬ ਵਿਧਾਨ ਸਭਾ ਦੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ। ਹਲਕਾ ਸਨੌਰ ਤੋਂ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਅਤੇ ਹਲਕਾ ਸਮਾਣਾ ਤੋਂ ਵਿਧਾਇਕ ਚੇਤਨ ਸਿੰਘ ਜੋੜਾਮਾਜਰਾ ਵੱਲੋਂ ਅਚਾਨਕ ਦਿੱਤੇ ਇਸ ਅਸਤੀਫ਼ੇ ਤੋਂ ਬਾਅਦ ਹਲਕੇ ਦੇ ਨਾਲ-ਨਾਲ ਸੂਬੇ ਦੀ ਰਾਜਨੀਤੀ ਵਿੱਚ ਹਲਚਲ ਤੇਜ਼ ਹੋ ਗਈ ਹੈ।ਉਧਰ, ਆਮ ਆਦਮੀ ਪਾਰਟੀ ਨੇ ਵਿਧਾਇਕਾਂ ਦੇ ਪਾਰਟੀ ਛੱਡਣ ਉਤੇ ਬਿਆਨ ਜਾਰੀ ਕੀਤਾ ਹੈ।
ਆਮ ਆਦਮੀ ਪਾਰਟੀ ਦੇ ਦੋ ਵਿਧਾਇਕਾਂ ਨੇ ਅੱਜ ਪਾਰਟੀ ਤੋਂ ਅਸਤੀਫ਼ਾ ਦਿੱਤਾ ਹੈ ਪਰ ਇਨਾਂ ਦੋਵਾਂ ਦੀਆਂ ਹਰਕਤਾਂ ਕਰਕੇ ਪਾਰਟੀ ਨੇ ਪਹਿਲਾਂ ਹੀ ਇਨਾਂ ਨੂੰ ਲਾਂਭੇ ਕੀਤਾ ਹੋਇਆ ਸੀ
ਹੁਣ ਇਹ ਦੋਵੇਂ ਉਸ ਭਾਜਪਾ ਵਿਚ ਜਾਣਗੇ ਜਿਸ ਨੂੰ ਪੰਜਾਬ ਵਿਚ ਉਮੀਦਵਾਰ ਨਹੀਂ ਲੱਭ ਰਹੇ, ਭਾਜਪਾ ਰਹਿੰਦ ਖੂੰਦ ਵਾਲੀ ਪਾਰਟੀ ਹੀ ਹੈ ਜਿਸ ਕੋਲ ਪਾਰਟੀਆਂ ਦੇ ਕੱਢੇ ਲੋਕ ਹੀ ਜਾਂਦੇ ਹਨ
@AAPPunjab @BhagwantMann
— Baltej Pannu (@BaltejPannu) November 1, 2026ਆਪ ਦੇ ਸੀਨੀਅਰ ਆਗੂ ਅਤੇ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਬਲਤੇਜ ਪੰਨੂ ਨੇ ਟਵੀਟ ਕਰਦੇ ਹੋਏ ਆਖਿਆ ਹੈ- ”ਆਮ ਆਦਮੀ ਪਾਰਟੀ ਦੇ ਦੋ ਵਿਧਾਇਕਾਂ ਨੇ ਅੱਜ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ, ਪਰ ਇਨ੍ਹਾਂ ਦੋਵਾਂ ਦੀਆਂ ਹਰਕਤਾਂ ਕਾਰਨ ਪਾਰਟੀ ਨੇ ਪਹਿਲਾਂ ਹੀ ਇਨ੍ਹਾਂ ਨੂੰ ਪਾਸੇ ਕਰ ਦਿੱਤਾ ਸੀ। ਹੁਣ ਇਹ ਦੋਵੇਂ ਉਸ ਭਾਜਪਾ ਵਿੱਚ ਸ਼ਾਮਲ ਹੋਣਗੇ ਜਿਸ ਨੂੰ ਪੰਜਾਬ ਵਿੱਚ ਉਮੀਦਵਾਰ ਹੀ ਨਹੀਂ ਮਿਲ ਰਹੇ; ਭਾਜਪਾ ਅਸਲ ਵਿੱਚ ‘ਨਕਾਰੇ ਹੋਏ’ ਲੋਕਾਂ ਦੀ ਪਾਰਟੀ ਬਣ ਗਈ ਹੈ, ਜਿੱਥੇ ਸਿਰਫ਼ ਉਹੀ ਲੋਕ ਜਾਂਦੇ ਹਨ ਜਿਨ੍ਹਾਂ ਨੂੰ ਦੂਜੀਆਂ ਪਾਰਟੀਆਂ ਨੇ ਠੁਕਰਾ ਦਿੱਤਾ ਹੁੰਦਾ ਹੈ।”ਆਪ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਆਖਿਆ ਹੈ- ”ਆਮ ਆਦਮੀ ਪਾਰਟੀ ਨੇ ਹਮੇਸ਼ਾ ਪੰਜਾਬ ਨੂੰ ਪਹਿਲ ਦਿੱਤੀ ਹੈ। ਜੇਕਰ ਸਾਡੇ ਕਿਸੇ ਆਗੂ ਨੇ ਕਦੇ ਭ੍ਰਿਸ਼ਟਾਚਾਰ ਕੀਤਾ ਜਾਂ ਪੰਜਾਬ ਦੇ ਹਿੱਤਾਂ ਦੇ ਵਿਰੁੱਧ ਕੰਮ ਕਰਨ ਦੀ ਕੋਸ਼ਿਸ਼ ਕੀਤੀ, ਤਾਂ ਅਸੀਂ ਬਿਨਾਂ ਕਿਸੇ ਝਿਜਕ ਦੇ ਉਨ੍ਹਾਂ ਵਿਰੁੱਧ ਕਾਰਵਾਈ ਕੀਤੀ ਅਤੇ ਅਜਿਹੇ ਲੋਕਾਂ ਨੂੰ ਪਾਰਟੀ ਵਿੱਚੋਂ ਬਾਹਰ ਕੱਢ ਦਿੱਤਾ।ਹੁਣ, ਭਾਜਪਾ ਇਨ੍ਹਾਂ ਹੀ ਪਾਰਟੀ ਵਿੱਚੋਂ ਕੱਢੇ ਗਏ ਲੋਕਾਂ ਨੂੰ ਇਕੱਠਾ ਕਰ ਰਹੀ ਹੈ, ਕਿਉਂਕਿ ਇਸ ਦਾ ਆਪਣਾ ਕੋਈ ਆਧਾਰ ਨਹੀਂ ਹੈ ਅਤੇ ਇਸ ਨੂੰ ਪੰਜਾਬ ਦੇ ਹਿੱਤਾਂ ਦੀ ਕੋਈ ਪਰਵਾਹ ਨਹੀਂ ਹੈ।ਉਹ ਵਿਅਕਤੀ ਪੰਜਾਬ ਦਾ ਕੀ ਭਲਾ ਕਰ ਸਕਦਾ ਹੈ ਜਿਸ ਨੇ ਪੰਜਾਬ ਪੁਲਿਸ ‘ਤੇ ਗੋਲੀਆਂ ਚਲਾਈਆਂ ਅਤੇ ਫਰਾਰ ਹੋ ਗਿਆ, ਅਤੇ ਜਿਸ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਬਲਾਤਕਾਰ ਦੇ ਦੋਸ਼ਾਂ ਤਹਿਤ ਜੇਲ੍ਹ ਭੇਜਿਆ ਸੀ? ਪਰ ਭਾਜਪਾ ਨੂੰ ਬਿਲਕੁਲ ਅਜਿਹੇ ਹੀ ਲੋਕਾਂ ਦੀ ਲੋੜ ਹੈ। ਇਸ ਤੋਂ ਸਾਫ਼ ਪਤਾ ਲੱਗਦਾ ਹੈ ਕਿ ਪੰਜਾਬ ਵਿੱਚ ਭਾਜਪਾ ਪੂਰੀ ਤਰ੍ਹਾਂ ਖੋਖਲੀ ਹੈ। ਇਸ ਕੋਲ ਆਪਣਾ ਕੁਝ ਵੀ ਨਹੀਂ ਹੈ।Read More

Rozana Times

LEAVE A REPLY

Please enter your comment!
Please enter your name here