ਪ੍ਰਦੇਸ਼ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਭਾਜਪਾ ਬੂਥ ਪੱਧਰ ਤੱਕ ਸੰਗਠਨ ਦਾ ਵਿਸਤਾਰ ਕਰਕੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਸਰਕਾਰ ਦੀਆਂ ਜਨ ਕਲਿਆਣਕਾਰੀ ਨੀਤੀਆਂ ਨੂੰ ਹਰ ਨਾਗਰਿਕ ਤੱਕ ਪਹੁੰਚਾਏਗੀ।ਭਾਜਪਾ ਪੰਜਾਬ ਨੇ 6 ਨਵੇਂ ਜ਼ਿਲ੍ਹਾ ਪ੍ਰਧਾਨ ਕੀਤੇ ਨਿਯੁਕਤ, ਦੇਖੋ ਪੂਰੀ ਸੂਚੀ ਚੰਡੀਗੜ੍ਹ : ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਵੀਨ ਦੀ ਸਹਿਮਤੀ ਨਾਲ ਭਾਜਪਾ ਪੰਜਾਬ ਦੇ ਪ੍ਰਦੇਸ਼ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਸੰਗਠਨ ਨੂੰ ਹੋਰ ਮਜ਼ਬੂਤ ਬਣਾਉਣ ਦੇ ਉਦੇਸ਼ ਨਾਲ ਪੰਜਾਬ ਦੇ 6 ਨਵੇਂ ਜ਼ਿਲ੍ਹਾ ਪ੍ਰਧਾਨਾਂ ਦੀ ਨਿਯੁਕਤੀ ਕੀਤੀ ਹੈ। ਇਨ੍ਹਾਂ ਨਿਯੁਕਤੀਆਂ ਦਾ ਐਲਾਨ ਭਾਜਪਾ ਪੰਜਾਬ ਦੇ ਪ੍ਰਦੇਸ਼ ਜਨਰਲ ਸਕੱਤਰ ਅਨਿਲ ਸਰੀਨ ਨੇ ਕੀਤੀ।ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨਾਂ ਦੀ ਸੂਚੀ ਇਸ ਪ੍ਰਕਾਰ ਹੈ—ਫ਼ਰੀਦਕੋਟ – ਸਰਦਾਰ ਸੰਦੀਪ ਸਿੰਘ ਬਰਾੜਹੁਸ਼ਿਆਰਪੁਰ (ਗ੍ਰਾਮੀਣ) – ਸੰਜੀਵ ਮਨਹਾਸਹੁਸ਼ਿਆਰਪੁਰ (ਸ਼ਹਿਰੀ) – ਨੇਤਨ ਗੁਪਤਾ ਨੰਨੂਖੰਨਾ – ਅਨੂਪ ਸ਼ਰਮਾਸ੍ਰੀ ਮੁਕਤਸਰ ਸਾਹਿਬ – ਸਰਦਾਰ ਕੁਲਦੀਪ ਸਿੰਘ ਭੰਗੇਵਾਲਾਸੰਗਰੂਰ-1 – ਸਰਜੀਵਨ ਜਿੰਦਲਪ੍ਰਦੇਸ਼ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਸਾਰੇ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨਾਂ ਨੂੰ ਵਧਾਈ ਅਤੇ ਸ਼ੁਭਕਾਮਨਾਵਾਂ ਦਿੰਦੇ ਹੋਏ ਵਿਸ਼ਵਾਸ ਪ੍ਰਗਟ ਕੀਤਾ ਕਿ ਉਹ ਪੂਰੀ ਨਿਸ਼ਠਾ, ਸਮਰਪਣ ਅਤੇ ਸੰਗਠਨਾਤਮਕ ਸਮਰੱਥਾ ਨਾਲ ਆਪਣੇ-ਆਪਣੇ ਜ਼ਿਲ੍ਹਿਆਂ ਵਿੱਚ ਪਾਰਟੀ ਨੂੰ ਹੋਰ ਮਜ਼ਬੂਤ ਕਰਨਗੇ। ਉਨ੍ਹਾਂ ਕਿਹਾ ਕਿ ਭਾਜਪਾ ਦਾ ਟੀਚਾ ਬੂਥ ਪੱਧਰ ਤੱਕ ਸੰਗਠਨ ਦਾ ਵਿਸਤਾਰ ਕਰਨਾ ਅਤੇ ਕੇਂਦਰ ਦੀ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਦੀਆਂ ਜਨ ਕਲਿਆਣਕਾਰੀ ਨੀਤੀਆਂ ਅਤੇ ਪ੍ਰਾਪਤੀਆਂ ਨੂੰ ਹਰੇਕ ਨਾਗਰਿਕ ਤੱਕ ਪਹੁੰਚਾਉਣਾ ਹੈ।ਉਨ੍ਹਾਂ ਕਿਹਾ ਕਿ ਇਹ ਨਿਯੁਕਤੀਆਂ ਭਾਜਪਾ ਪੰਜਾਬ ਦੇ ਸੰਗਠਨਾਤਮਕ ਵਿਸਤਾਰ ਅਤੇ ਮਜ਼ਬੂਤੀਕਰਨ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਹਨ। ਨਵੇਂ ਜ਼ਿਲ੍ਹਾ ਪ੍ਰਧਾਨਾਂ ਨੂੰ ਸੰਗਠਨ ਨੂੰ ਜ਼ਮੀਨੀ ਪੱਧਰ ‘ਤੇ ਹੋਰ ਸਰਗਰਮ ਬਣਾਉਣ, ਕਾਰਕੁਨਾਂ ਨੂੰ ਸੰਗਠਿਤ ਕਰਨ ਅਤੇ ਜਨਤਾ ਦੇ ਵਿੱਚ ਪਾਰਟੀ ਦੀ ਪਹੁੰਚ ਨੂੰ ਮਜ਼ਬੂਤ ਕਰਨ ਦੀ ਮਹੱਤਵਪੂਰਨ ਜ਼ਿੰਮੇਵਾਰੀ ਸੌਂਪੀ ਗਈ ਹੈ।ਭਾਜਪਾ ਪੰਜਾਬ ਦਾ ਵਿਸ਼ਵਾਸ ਹੈ ਕਿ ਨਵੇਂ ਜ਼ਿਲ੍ਹਾ ਪ੍ਰਧਾਨ ਆਪਣੇ ਲੀਡਰਸ਼ਿਪ, ਅਨੁਭਵ ਅਤੇ ਸੰਗਠਨਾਤਮਕ ਕੌਸ਼ਲ ਨਾਲ ਪਾਰਟੀ ਨੂੰ ਨਵੀਂ ਊਰਜਾ ਪ੍ਰਦਾਨ ਕਰਨਗੇ ਅਤੇ ਆਗਾਮੀ ਰਾਜਨੀਤਿਕ ਅਤੇ ਸੰਗਠਨਾਤਮਕ ਗਤੀਵਿਧੀਆਂ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣਗੇ।Read More
- Advertisement -
Recent Posts
Most Popular
ਸਫ਼ਾਈ ਕਰਮਚਾਰੀਆਂ ਦੇ ਬੱਚਿਆਂ ਨੂੰ ਵਜ਼ੀਫ਼ਾ ਦੇਣ ਦਾ ਫੈਸਲਾ ਇਤਿਹਾਸਕ ਕਦਮ: ਵਿਜੇ ਸਾਂਪਲਾ |
ਪੰਜਾਬ ਸਰਕਾਰ ਨੂੰ ਯੋਗ ਬੱਚਿਆਂ ਦੀਆਂ ਸੂਚੀਆਂ ਬਣਾ ਕੇ ਅਰਜ਼ੀਆਂ ਯਕੀਨੀ ਬਣਾਉਣ ਦੀ ਅਪੀਲ ਸਫ਼ਾਈ ਕਰਮਚਾਰੀਆਂ ਦੇ ਬੱਚਿਆਂ ਨੂੰ ਵਜ਼ੀਫ਼ਾ ਦੇਣ ਦਾ ਫੈਸਲਾ ਇਤਿਹਾਸਕ...
chandigarh health service rules 2026 : aap raises concern over punjab share |
ਚੰਡੀਗੜ੍ਹ ਦੀਆਂ ਮੈਡੀਕਲ ਅਸਾਮੀਆਂ ਨੂੰ ਲੈ ਕੇ ਪੰਜਾਬ ਦੀ ਸਿਆਸਤ ਵਿੱਚ ਨਵਾਂ ਵਿਵਾਦ ਖੜ੍ਹਾ ਹੋ ਗਿਆ ਹੈ। ‘ਆਪ’ ਨੇ 60:40 ਫਾਰਮੂਲੇ ਦਾ ਹਵਾਲਾ ਦਿੰਦਿਆਂ...
ਚੰਡੀਗੜ੍ਹ ਵਿਚ ਜ਼ੋਰਦਾਰ ਧਮਾਕਾ… |
ਜਿਸ ਨਾਲ ਜ਼ੋਰਦਾਰ ਧਮਾਕਾ ਹੋਇਆ। ਇਹ ਸਾਰੀ ਘਟਨਾ ਸੀਸੀਟੀਵੀ (CCTV) ਵਿੱਚ ਕੈਦ ਹੋ ਗਈ। ਰਿਪੋਰਟਾਂ ਅਨੁਸਾਰ, ਖੁੱਡਾ ਅਲੀਸ਼ੇਰ ਦੀ ਘਟਨਾ ਹੈ। ਇਹ ਹਮਲਾ ਐਕਟਿਵਾ...
Punjab Weather Update: ਮੌਸਮ ਵਿਭਾਗ ਦੀ ਭਵਿੱਖਬਾਣੀ, ਅੱਜ ਇਨ੍ਹਾਂ ਜ਼ਿਲ੍ਹਿਆਂ ‘ਚ ਪਵੇਗਾ ਮੀਂਹ |
ਇਸ ਦੇ ਨਾਲ ਹੀ ਜਲੰਧਰ, ਪਠਾਨਕੋਟ, ਲੁਧਿਆਣਾ ਅਤੇ ਮਲੇਰਕੋਟਲਾ ਸਮੇਤ ਪੰਜਾਬ ਦੇ ਕਈ ਹੋਰ ਇਲਾਕਿਆਂ ਵਿੱਚ ਵੀਰਵਾਰ ਸਵੇਰੇ ਮੀਂਹ ਪਿਆ। ਮੀਂਹ ਕਾਰਨ ਮੌਸਮ ਸੁਹਾਵਣਾ...
ਸਖਤ ਕਾਨੂੰਨ ਬਣਾ ਲਓ ਬੇਅਦਬੀਆਂ ਦੇ ਮਾਮਲੇ ਵਧਣਗੇ- Manjit Singh | Beadbi Case |
ਬੇਅਦਬੀ ਕਾਨੂੰਨ ਲਈ ਬਣਾਈ ਗਈ ਨਵੀਂ ਤਾਲਮੇਲ ਕਮੇਟੀ ਨੂੰ ਲੈ ਕੇ ਕਈ ਸਵਾਲ ਖੜ੍ਹੇ ਹੋ ਰਹੇ ਹਨ। ਇਸ ਕਮੇਟੀ ਅੱਗੇ ਸਭ ਤੋਂ ਵੱਡੀ ਚੁਣੌਤੀ...















