ਭਾਰਤੀ ਟੀਮ ਦੇ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਬਣੇ ਪਿਤਾ, ਬੇਟੇ ਲਿਆ ਜਨਮ

ਮੁੰਬਈ: ਭਾਰਤੀ ਟੀਮ ਦੇ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਦੇ ਘਰ ਬੇਟੇ ਨੇ ਜਨਮ ਲਿਆ ਹੈ। ਬੁਮਰਾਹ ਨੇ ਖੁਦ ਆਪਣੇ ਸੋਸ਼ਲ ਮੀਡੀਆ ਅਕਾਊਂਟ ਰਾਹੀਂ ਪ੍ਰਸ਼ੰਸਕਾਂ ਨੂੰ ਇਹ ਖੁਸ਼ਖਬਰੀ ਦਿੱਤੀ ਹੈ। ਇਸ ਸਮੇਂ ਬੁਮਰਾਹ ਏਸ਼ੀਆ ਕੱਪ ‘ਚ ਭਾਰਤੀ ਟੀਮ ਦਾ ਹਿੱਸਾ ਸਨ ਪਰ ਇਸ ਦੌਰਾਨ ਉਨ੍ਹਾਂ ਨੂੰ ਘਰ ਪਰਤਣਾ ਪਿਆ। ਦਰਅਸਲ, ਜਸਪ੍ਰੀਤ ਬੁਮਰਾਹ ਦੀ ਪਤਨੀ ਸੰਜਨਾ ਗਣੇਸ਼ਨ ਗਰਭਵਤੀ ਸੀ ਅਤੇ ਜਲਦੀ ਹੀ ਇੱਕ ਛੋਟੇ ਮਹਿਮਾਨ ਨੂੰ ਜਨਮ ਦੇਣ ਵਾਲੀ ਸੀ, ਜਿਸ ਕਾਰਨ ਬੁਮਰਾਹ ਨੂੰ ਏਸ਼ੀਆ ਕੱਪ ਅੱਧ ਵਿਚਾਲੇ ਛੱਡ ਕੇ ਘਰ ਪਰਤਣਾ ਪਿਆ।

ਸੁਖਬੀਰ ਬਾਦਲ ਦੇ ਕਾਫਲੇ ਤੇ ਹਮਲੇ ਦਾ, ਸੱਚ ਆਇਆ ਸਾਹਮਣੇ! ਜੱਥੇਬੰਦੀਆਂ ਨੇ ਦੱਸੀ ਸਾਰੀ ਅਸਲ ਸੱਚਾਈ !

ਬੁਮਰਾਹ ਨੇ ਇੰਸਟਾਗ੍ਰਾਮ ਅਕਾਊਂਟ ‘ਤੇ ਪੋਸਟ ਸਾਂਝੀ ਕਰਦੇ ਹੋਏ ਲਿਖਿਆ, ‘ਸਾਡਾ ਛੋਟਾ ਪਰਿਵਾਰ ਵੱਡਾ ਹੋ ਗਿਆ ਹੈ ਅਤੇ ਸਾਡਾ ਦਿਲ ਉਸ ਤੋਂ ਵੀ ਜਿਆਦਾ ਭਰਿਆ ਹੋਇਆ ਹੈ ਜਿੰਨਾ ਅਸੀਂ ਕਦੇ ਸੋਚਿਆ ਵੀ ਨਹੀਂ ਸੀ! ਅੱਜ ਸਵੇਰੇ ਅਸੀਂ ਆਪਣੇ ਛੋਟੇ ਬੇਟੇ ਅੰਗਦ ਜਸਪ੍ਰੀਤ ਬੁਮਰਾਹ ਦਾ ਸੰਸਾਰ ਵਿੱਚ ਸਵਾਗਤ ਕੀਤਾ। ਅਸੀਂ ਬਹੁਤ ਖੁਸ਼ ਹਾਂ ਅਤੇ ਸਾਡੀ ਜ਼ਿੰਦਗੀ ਦਾ ਇਹ ਨਵਾਂ ਅਧਿਆਏ ਇਸ ਦੇ ਨਾਲ ਜੋ ਵੀ ਲਿਆਉਂਦਾ ਹੈ ਉਸ ਲਈ ਅਸੀਂ ਇੰਤਜ਼ਾਰ ਨਹੀਂ ਕਰ ਸਕਦੇ।

 

See also  World Cup 2023 ਲਈ ਪਾਕਿਸਤਾਨੀ ਟੀਮ ਨੂੰ ਵੱਡਾ ਝਟਕਾ