ਪੰਜਾਬ ਤੇ ਹਰਿਆਣਾ ਵਿੱਚ ਕਣਕ ਦੀ ਫਸਲ ਤਿਆਰ ਹੋਣ ਕੰਢੇ ਪਹੁੰਚ ਚੁੱਕੀ ਹੈ। ਇਸ ਸਮੇਂ ਮੀਂਹ ਤੇ ਤੇਜ਼ ਹਵਾਵਾਂ ਕਰਕੇ ਪੱਕੀ ਹੋਈ ਫਸਲ ਹੇਠਾਂ ਡਿੱਗ ਗਈ ਹੈ। ਇਸ ਨਾਲ ਕਣਕ ਦਾ ਦਾਣਾ ਸੁੰਗੜ ਜਾਵੇਗਾ ਤੇ ਫਸਲ ਦੇ ਝਾੜ ’ਤੇ ਵੀ ਅਸਰ ਦੇਖਣ ਨੂੰ ਮਿਲੇਗਾ। ਤੇਜ਼ ਮੀਂਹ ਪੈਣ ਕਰਕੇ ਖੇਤ ਪਾਣੀ ਵਿੱਚ ਡੁੱਬ ਗਏ ਹਨ ਜੋ ਫਸਲ ਲਈ ਨੁਕਸਾਨਦਾਇਕ ਸਾਬਤ ਹੋਵੇਗਾ। ਮੀਂਹ ਦਾ ਫਲ ਤੇ ਸਬਜ਼ੀਆਂ ਦੀ ਫਸਲ ’ਤੇ ਵੀ ਅਸਰ ਪਵੇਗਾ। ਭਾਰੀ ਮੀਂਹ ਕਰਕੇ ਖੇਤ ਪਾਣੀ ਵਿੱਚ ਡੁੱਬ ਗਏ ਹਨ ਤੇ ਤੇਜ਼ ਹਵਾਵਾਂ ਕਰਕੇ ਤਿਆਰ ਖੜ੍ਹੀ ਫਸਲ ਵੀ ਡਿੱਗ ਗਈ ਹੈ। ਮੌਸਮ ਵਿਭਾਗ ਅਨੁਸਾਰ ਪੰਜਾਬ ਵਿੱਚ 21 ਤੇ 22 ਮਾਰਚ ਨੂੰ ਹਲਕਾ ਤੇ 23 ਤੇ 24 ਨੂੰ ਭਾਰੀ ਮੀਂਹ ਪੈਣ ਦੀ ਪੁਸਟੀ ਕੀਤੀ ਗਈ।
ਪੰਜਾਬ ਵਿੱਚ ਮੌਸਮ ਨੇ ਫਿਰ ਤਬਾਹੀ ਮਚਾਈ ਹੈ। ਪਿਛਲੇ ਤਿੰਨ-ਚਾਰ ਦਿਨਾਂ ਤੋਂ ਰੁਕ-ਰੁਕ ਕੇ ਪੈ ਰਹੇ ਮੀਂਹ ਤੋਂ ਬਾਅਦ ਸੋਮਵਾਰ ਦੁਪਹਿਰ ਸਮੇਂ ਪਏ ਗੜਿਆਂ, ਮੀਂਹ ਤੇ ਤੇਜ਼ ਹਵਾਵਾਂ ਨੇ ਖੇਤਾਂ ਵਿੱਚ ਤਿਆਰ ਖੜ੍ਹੀ ਹਾੜੀ ਦੀ ਫਸਲ ਡੇਗ ਦਿੱਤੀ ਹੈ। ਪਟਿਆਲਾ ਤੇ ਮੋਗਾ ਸਮੇਤ ਕਈ ਥਾਵਾਂ ਉਪਰ ਗੜੇ ਪੈਣ ਦੀਆਂ ਰਿਪੋਰਟਾਂ ਹਨ। ਇਨ੍ਹਾਂ ਇਲਾਕਿਆਂ ਵਿੱਚ ਕਣਕ ਦੀ ਫਸਲ ਦਾ ਜ਼ਿਆਦਾ ਨੁਕਸਾਨ ਹੋਣ ਦਾ ਖਦਸ਼ਾ ਹੈ। ਉਧਰ, ਭਾਰੀ ਮੀਂਹ ਕਰਕੇ ਖੇਤ ਪਾਣੀ ਵਿੱਚ ਡੁੱਬ ਗਏ ਹਨ ਤੇ ਤੇਜ਼ ਹਵਾਵਾਂ ਕਰਕੇ ਤਿਆਰ ਖੜ੍ਹੀ ਫਸਲ ਵੀ ਡਿੱਗ ਗਈ ਹੈ। ਮੌਸਮ ਵਿਭਾਗ ਅਨੁਸਾਰ ਪੰਜਾਬ ਵਿੱਚ 21 ਤੇ 22 ਮਾਰਚ ਨੂੰ ਹਲਕਾ ਤੇ 23 ਤੇ 24 ਨੂੰ ਭਾਰੀ ਮੀਂਹ ਪੈਣ ਦੀ ਪੁਸਟੀ ਕੀਤੀ ਗਈ। ਇਸ ਦੇ ਨਾਲ ਹੀ 40 ਤੋਂ 50 ਕਿੱਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲ ਸਕਦੀਆਂ ਹਨ।
post by parmvir singh