ਕਾਂਗਰਸ ਨੂੰ ਵੱਡਾ ਝੱਟਕਾ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਭਾਜਪਾ ‘ਚ ਹੋਏ ਸ਼ਾਮਲ ਮਨਪ੍ਰੀਤ ਬਾਦਲ ਅੱਜ ਭਾਜਪਾ ਵਿੱਚ ਸ਼ਾਮਲ ਹੋਣ ਜਾ ਰਹੇ ਹਨ। ਉਨ੍ਹਾਂ ਨੂੰ ਦੁਪਹਿਰ ਕਰੀਬ ਡੇਢ ਵਜੇ ਪਾਰਟੀ ਹੈੱਡਕੁਆਰਟਰ ਵਿਖੇ ਭਾਜਪਾ ਦੀ ਮੈਂਬਰਸ਼ਿਪ ਦਿੱਤੀ ਜਾਵੇਗੀ। ਜਿਕਰਯੋਗ ਹੈ ਕਿ ਮਨਪ੍ਰੀਤ ਬਾਦਲ ਪੰਜਾਬ ਵਿੱਚ ਭਾਰਤ ਜੋੜੋ ਯਾਤਰਾ ਵਿੱਚ ਸ਼ਾਮਲ ਨਹੀ ਹੋਏ ਸਨ | ਉਹ 1995 ਤੋਂ 2012 ਤੱਕ ਪੰਜਾਬ ਵਿਧਾਨ ਸਭਾ ਦੇ ਮੈਂਬਰ ਰਹੇ ਅਤੇ 2007 ਤੋਂ 2010 ਤੱਕ ਪ੍ਰਕਾਸ਼ ਸਿੰਘ ਬਾਦਲ ਦੀ ਸਰਕਾਰ ਵਿੱਚ ਵਿੱਤ ਮੰਤਰੀ ਰਹੇ। ਮਨਪ੍ਰੀਤ ਨੇ 2011 ਵਿੱਚ ਪ੍ਰਕਾਸ਼ ਸਿੰਘ ਬਾਦਲ ਦੇ ਸ਼੍ਰੋਮਣੀ ਅਕਾਲੀ ਦਲ (ਸ਼੍ਰੋਮਣੀ ਅਕਾਲੀ ਦਲ) ਤੋਂ ਵੱਖ ਹੋ ਕੇ ਪੰਜਾਬ ਪੀਪਲਜ਼ ਪਾਰਟੀ ਬਣਾਈ।
ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕਾਂਗਰਸ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ ਹੈ। ਸੂਤਰਾਂ ਮੁਤਾਬਕ ਉਹ ਇਸ ਵੇਲੇ ਦਿੱਲੀ ਵਿਚ ਹਨ ਅਤੇ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ ਸਕਦੇ ਹਨ।
ਰਾਹੁਲ ਗਾਂਧੀ ਨੂੰ ਲਿਖੀ ਇੱਕ ਚਿੱਠੀ ਵਿੱਚ ਮਨਪ੍ਰੀਤ ਬਾਦਲ ਨੇ ਕਿਹਾ ਹੈ, ” ਮੈਂ 7 ਸਾਲ ਪਹਿਲਾਂ ਬਹੁਤ ਹੀ ਆਸਾਂ ਨਾਲ ਪੀਪਲਜ਼ ਪਾਰਟੀ ਆਫ਼ ਪੰਜਾਬ ਨੂੰ ਇੱਕ ਅਜਿਹੀ ਪਾਰਟੀ ਦਾ ਹਿੱਸਾ ਬਣਾਇਆ ਸੀ, ਜਿਸ ਕੋਲ ਅਮੀਰ ਵਿਰਾਸਤ ਦਾ ਇਤਿਹਾਸ ਸੀ।ਜੋ ਮੈਨੂੰ ਪੰਜਾਬ ਦੇ ਲੋਕਾਂ, ਪੰਜਾਬ ਦੇ ਹਿੱਤਾਂ ਅਤੇ ਮੇਰੀ ਸਮਰਰੱਥਾਂ ਅਨੁਸਾਰ ਕੰਮ ਕਰਨ ਦਾ ਮੌਕਾ ਦੇ ਸਕਦੀ ਸੀ।
ਮੈਂ ਗਹਿਰੇ ਦੁੱਖ ਨਾਲ ਇੰਡੀਅਨ ਨੈਸ਼ਨਲ ਕਾਂਗਰਸ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਰਿਹਾ ਹਾਂ।’’ਮਨਪ੍ਰੀਤ ਸਿੰਘ ਬਾਦਲ ਪੰਜਾਬ ਦੇ 5 ਵਾਰ ਮੁੱਖ ਮੰਤਰੀ ਰਹੇ ਅਤੇ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਦੇ ਭਤੀਜੇ ਹਨ।ਉਹ ਪਹਿਲਾਂ ਅਕਾਲੀ ਦਲ ਵਿਚ ਹੀ ਸਨ ਅਤੇ ਗਿੱਦੜਬਾਹਾ ਹਲਕੇ ਤੋਂ ਵਿਧਾਇਕ ਹੁੰਦੇ ਹਨ। ਪ੍ਰਕਾਸ਼ ਸਿੰਘ ਬਾਦਲ ਦੀ ਸਰਕਾਰ ਵਿਚ ਉਹ ਬਤੌਰ ਵਿੱਤ ਮੰਤਰੀ ਵੀ ਰਹੇ ਹਨ।
Post by Tarandeep singh