ਮਨਪ੍ਰੀਤ ਸਿੰਘ ਬਾਦਲ ਤੇ ਵਿਜੀਲੈਂਸ ਦਾ ਐਕਸ਼ਨ ਜਲਦ!

ਚੰਡੀਗੜ੍ਹ: ਪੰਜਾਬ ਦੇ ਸਾਬਕਾ ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਤੇ ਜਲਦ ਹੀ ਵਿਜੀਲੈਂਸ ਵੱਲੋਂ ਸ਼ਿੰਕਜਾ ਕੱਸਿਆ ਜਾ ਸਕਦਾ ਹੈ। ਸੂਤਰਾਂ ਤੋਂ ਮਿਲੀ ਤਾਜ਼ਾ ਜਾਣਕਾਰੀ ਮੁਤਾਬਕ ਵਿਜੀਲੈਂਸ ਬਿਊਰੋ ਦੀ ਭਾਜਪਾ ਆਗੂ ਮਨਪ੍ਰੀਤ ਸਿੰਘ ਬਾਦਲ ਖ਼ਿਲਾਫ਼ ਜਾਂਚ ਅੰਤਿਮ ਪੜਾਅ ‘ਤੇ ਪਹੁੰਚ ਚੁੱਕੀ ਹੈ ਅਤੇ ਕਿਸੇ ਸਮੇਂ ਵੀ ਉਨ੍ਹਾਂ ਖ਼ਿਲਾਫ਼ ਕਾਰਵਾਈ ਹੋ ਸਕਦੀ ਹੈ।

ਸੁਖਬੀਰ ਬਾਦਲ ਦੇ ਕਾਫਲੇ ਤੇ ਹਮਲੇ ਦਾ, ਸੱਚ ਆਇਆ ਸਾਹਮਣੇ! ਜੱਥੇਬੰਦੀਆਂ ਨੇ ਦੱਸੀ ਸਾਰੀ ਅਸਲ ਸੱਚਾਈ !

ਖ਼ਬਰਾਂ ਦੀ ਮਨੀਏ ਤਾਂ ਵਿਜੀਲੈਂਸ ਹੱਥ ਕੁੱਝ ਅਹਿਮ ਨੁਕਤੇ ਲੱਗੇ ਹਨ, ਜਿਨ੍ਹਾਂ ਨੂੰ ਆਧਾਰ ਬਣਾ ਕੇ ਜਾਂਚ ਕੀਤੀ ਜਾ ਰਹੀ ਹੈ। ਵਿਜੀਲੈਂਸ ਦੀ ਜਾਂਚ ’ਚ ਬਠਿੰਡਾ ਵਿਕਾਸ ਅਥਾਰਿਟੀ ਦੇ ਸੀਨੀਅਰ ਅਧਿਕਾਰੀ ਵੀ ਨਿਸ਼ਾਨੇ ’ਤੇ ਆ ਗਏ ਹਨ। ਜ਼ਿਕਯੋਗ ਹੈ ਕਿ ਮਨਪ੍ਰੀਤ ਸਿੰਘ ਬਾਦਲ ‘ਤੇ ਸਰੂਪ ਚੰਦ ਸਿੰਗਲਾ ਨੇ ਇਲਜ਼ਾਮ ਲਾਏ ਸਨ ਕਿ ਸਾਬਕਾ ਵਿੱਤ ਮੰਤਰੀ ਨੇ ਪੁੱਡਾ ਤੋਂ ਕਰੋੜਾਂ ਦੀ ਜ਼ਮੀਨ ਕੌਡੀਆਂ ਦੇ ਭਾਅ ਖਰੀਦ ਕੀਤੀ ਹੈ। ਇਹ ਜ਼ਮੀਨ ਬਠਿੰਡਾ ਵਿੱਚ ਖਰੀਦ ਕੀਤੀ ਗਈ ਸੀ। ਸਿੰਗਲਾ ਦੇ ਇਲਜ਼ਾਮਾਂ ਮੁਤਾਬਕ ਮਨਪ੍ਰੀਤ ਸਿੰਘ ਬਾਦਲ ਨੇ ਮੰਤਰੀ ਰਹਿੰਦੇ ਹੋਏ ਪੁੱਡਾ ਤੋਂ ਜ਼ਮੀਨ ਖਰੀਦ ਕਰਨ ਦੇ ਲਈ ਆਪਣੇ ਹੀ ਕੁੱਝ ਵਿਅਕਤੀਆਂ ਤੋਂ ਬੋਲੀਆਂ ਲਗਵਾਈਆਂ ਸਨ। ਜਿਸ ਦੇ ਤਹਿਤ ਪੁੱਡਾ ਦੀ ਕਰੋੜਾਂ ਰੁਪਏ ਦੀ ਜ਼ਮੀਨ ਸਸਤੇ ਭਾਅ ਮਨਪ੍ਰੀਤ ਸਿੰਘ ਬਾਦਲ ਨੇ ਖਰੀਦ ਕੀਤੀ ਸੀ। ਬਠਿੰਡਾ ਦੇ ਪਾਸ਼ ਇਲਾਕੇ ਵਿੱਚ ਵਪਾਰਕ ਜ਼ਮੀਨ ਨੂੰ ਰਿਹਾਇਸ਼ੀ ਬਣਾ ਕੇ ਜ਼ਮੀਨ ਖਰੀਦ ਕਰਨ ਦੇ ਵੀ ਇਲਜ਼ਾਮ ਹਨ।

 

See also  ਨੋਜਵਾਨਾਂ ਵੱਲੋਂ ਵੱਡੀ ਗਿਣਤੀ 'ਚ ਇੱਕਤਰ ਹੋ ਕੇ ਨਸ਼ਿਆਂ ਖਿਲਾਫ ਰੈਲੀ ਕੱਢੀ