ਸ਼੍ਰੋਮਣੀ ਅਕਾਲੀ ਦਲ ਦੇ ਲੀਡਰ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਮੰਗ ਕੀਤੀ ਹੈ ਕਿ ਦਿੱਲੀ ਆਬਕਾਰੀ ਘੁਟਾਲੇ ਦੀ ਸੀਬੀਆਈ ਵੱਲੋਂ ਕੀਤੀ ਜਾ ਰਹੀ ਜਾਂਚ ਨੂੰ ਪੰਜਾਬ ਤੱਕ ਵਧਾਇਆ ਜਾਵੇ। ਮਜੀਠੀਆ ਨੇ ਦੋਸ਼ ਲਾਇਆ ਕਿ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਹੀ ਪੰਜਾਬ ਦੀ ਨਵੀਂ ਆਬਕਾਰੀ ਨੀਤੀ ਦੇ ਘਾੜੇ ਹਨ, ਜਿਸ ਕਾਰਨ ਸੂਬੇ ਦੇ ਸਰਕਾਰੀ ਖ਼ਜ਼ਾਨੇ ਨੂੰ ਕਰੋੜਾਂ ਰੁਪਏ ਦਾ ਘਾਟਾ ਪਿਆ ਹੈ।
ਮਜੀਠੀਆ ਨੇ ਕਿਹਾ ਕਿ ਪੰਜਾਬ ਦੀ ਆਬਕਾਰੀ ਨੀਤੀ ਵਿੱਚ ਵੀ ਉਹੀ ਆਗੂ ਸ਼ਾਮਲ ਹਨ, ਜੋ ਦਿੱਲੀ ਦੇ ਮਾਮਲੇ ਵਿੱਚ ਹਨ। ਉਨ੍ਹਾਂ ਕਿਹਾ ਕਿ ਦਿੱਲੀ ਦੇ ਮਾਮਲੇ ਵਿੱਚ ਸੀਬੀਆਈ ਨੂੰ ਉਨ੍ਹਾਂ ਸੀਨੀਅਰ ਅਫ਼ਸਰਾਂ ਤੇ ‘ਆਪ’ ਆਗੂਆਂ ਦੀ ਭੂਮਿਕਾ ਸਬੰਧੀ ਵੀ ਜਾਂਚ ਕਰਨੀ ਚਾਹੀਦੀ ਹੈ, ਜਿਨ੍ਹਾਂ ਨੇ ਸਰਕਾਰੀ ਖ਼ਜ਼ਾਨੇ ਦੀ ਕੀਮਤ ’ਤੇ ਪ੍ਰਾਈਵੇਟ ਸ਼ਰਾਬ ਕਾਰੋਬਾਰੀਆਂ ਨੂੰ ਵੱਡੇ ਲਾਭ ਪਹੁੰਚਾਏ ਹਨ। ਉਨ੍ਹਾਂ ਕਿਹਾ ਕਿ ਮਨੀ ਲਾਂਡਰਿੰਗ ਮਾਮਲੇ ਵਿੱਚ ਐਨਫੋਰਸਮੈਂਟ ਡਾਇਰੈਕਟੋਰੇਟ ਦੀ ਜਾਂਚ ਵੱਖਰੇ ਤੌਰ ’ਤੇ ਹੋਣੀ ਚਾਹੀਦੀ ਹੈ।
post by parmvir singh