ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਨਵੇਂ ਗੀਤ ‘ਮੇਰਾ ਨਾਮ’ ਨੇ ਤੋੜੇ ਰਿਕਾਰਡ

ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘ਮੇਰਾ ਨਾਮ’ ਅੱਜ ਰਿਲੀਜ਼ ਹੋ ਗਿਆ ਹੈ। ਇਸ ਗੀਤ ਵਿੱਚ ਨਾਈਜੀਰੀਅਨ ਰੈਪਰ ਬਰਨਾ ਬੁਆਏ ਦੇ ਬੋਲ ਵੀ ਸ਼ਾਮਲ ਹਨ। ਪੰਜਾਬ ਦੇ ਮਸ਼ਹੂਰ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਹੁਣ ਉਨ੍ਹਾਂ ਦਾ ਤੀਜਾ ਗੀਤ ‘ਮੇਰਾ ਨਾਮ’ ਅੱਜ ਸਵੇਰੇ 10 ਵਜੇ ਰਿਲੀਜ਼ ਹੋਇਆ। ਬਰਨਾ ਬੁਆਏ ਪਿਛਲੇ ਦਿਨੀਂ ਇੰਗਲੈਂਡ ਵਿੱਚ ਮੂਸੇਵਾਲਾ ਦੇ ਮਾਪਿਆਂ ਨੂੰ ਮਿਲਿਆ ਸੀ। ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਇਹ ਤੀਜਾ ਗੀਤ ਰਿਲੀਜ਼ ਹੋਇਆ ਹੈ। ਇਸ ਤੋਂ ਪਹਿਲਾਂ SYL ਤੇ WAR ਗੀਤ ਰਿਲੀਜ਼ ਕੀਤੇ ਗਏ ਸਨ। SYL ਗੀਤ ਨੂੰ ਭਾਰਤ ਸਰਕਾਰ ਨੇ ਯੂਟਿਊਬ ‘ਤੇ ਬੈਨ ਕਰ ਦਿੱਤਾ ਸੀ। ਅਹਿਮ ਗੱਲ ਹੈ ਕਿ ਇਸ ਗੀਤ ਦੇ ਰਿਲੀਜ਼ ਹੁੰਦਿਆਂ ਹੀ ਪਹਿਲੇ 30 ਮਿੰਟਾਂ ਅੰਦਰ ਹੀ 15 ਲੱਖ ਵਿਊਜ਼ ਮਿਲ ਗਏ। ਉਧਰ, ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਦੱਸਿਆ ਕਿ ਲੋਕ ਇਸ ਗੀਤ ਦਾ ਲੰਬੇ ਸਮੇਂ ਤੋਂ ਇੰਤਜ਼ਾਰ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਮੈਂ ਲੋਕਾਂ ਦਾ ਧੰਨਵਾਦ ਕਰਦਾ ਹਾਂ ਕਿ ਲੋਕ ਇਸ ਗੀਤ ਨੂੰ ਪਿਆਰ ਦੇ ਰਹੇ ਹਨ।

post by parmvir singh

See also  ਪਹਿਲੇ ਪੰਜਾਬ ਤੋਂ ਟੂਰਿਜ਼ਮ ਸਮਿਟ ਟਰੈਵਲ ਮਾਰਟ ਦੀਆਂ ਤਿਆਰੀਆਂ ਮੁਕੰਮਲ: ਅਨਮੋਲ ਗਗਨ ਮਾਨ