ਮਾਡਲ ਖੇਡ ਮੈਦਾਨਾਂ ਅਤੇ ਆਂਗਣਵਾੜੀ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਵਧੀਕ ਡਿਪਟੀ ਕਮਿਸ਼ਨਰ ਨੇ ਲਿਆ ਜਾਇਜ਼ਾ

0
1
ਮਾਡਲ ਖੇਡ ਮੈਦਾਨਾਂ ਅਤੇ ਆਂਗਣਵਾੜੀ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਵਧੀਕ ਡਿਪਟੀ ਕਮਿਸ਼ਨਰ ਨੇ ਲਿਆ ਜਾਇਜ਼ਾ


ਮੋਰਿੰਡਾ, 21 ਅਪ੍ਰੈਲ: ਵਧੀਕ ਡਿਪਟੀ ਕਮਿਸ਼ਨਰ (ਵ) ਚੰਦਰਜੋਤੀ ਸਿੰਘ ਵੱਲੋਂ ਅੱਜ ਬਲਾਕ ਮੋਰਿੰਡਾ ਅਧੀਨ ਆਉਣ ਵਾਲੀਆਂ ਵੱਖ-ਵੱਖ ਪੰਚਾਇਤਾਂ ਵਿੱਚ ਚੱਲ ਰਹੇ ਸਰਕਾਰ ਦੇ ਮਹੱਤਵਪੂਰਨ ਵਿਕਾਸ ਪ੍ਰੋਜੈਕਟਾਂ ਦਾ ਵਿਸਥਾਰਪੂਰਵਕ ਜਾਇਜ਼ਾ ਲਿਆ ਗਿਆ।

ਵਧੀਕ ਡਿਪਟੀ ਕਮਿਸ਼ਨਰ ਨੇ ਇਸ ਦੌਰਾਨ ਪਿੰਡ ਧਨੌਰੀ ਅਤੇ ਡੂਮਛੇੜੀ ਵਿੱਚ ਤਿਆਰ ਕੀਤੇ ਜਾ ਰਹੇ ਮਾਡਲ ਖੇਡ ਮੈਦਾਨਾਂ ਦਾ ਮੌਕੇ ‘ਤੇ ਦੌਰਾ ਕਰਕੇ ਕੰਮ ਦੀ ਪ੍ਰਗਤੀ ਦੀ ਸਮੀਖਿਆ ਕੀਤੀ ਗਈ।

ਇਸ ਮੌਕੇ ਉਨ੍ਹਾਂ ਐਕਸੀਅਨ ਪੰਚਾਇਤੀ ਰਾਜ ਵਿਭਾਗ ਸ. ਅਵਤਾਰ ਸਿੰਘ ਨੂੰ ਸਖ਼ਤ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਮਾਡਲ ਖੇਡ ਮੈਦਾਨਾਂ ਦਾ ਨਿਰਮਾਣ ਕੰਮ ਨਿਰਧਾਰਿਤ ਸਮੇਂ ਅੰਦਰ ਹਰ ਹਾਲਤ ਵਿੱਚ ਮੁਕੰਮਲ ਕੀਤਾ ਜਾਵੇ। ਉਨ੍ਹਾਂ ਇਹ ਵੀ ਜ਼ੋਰ ਦੇ ਕੇ ਕਿਹਾ ਕਿ ਕੰਮ ਦੀ ਗੁਣਵੱਤਾ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਨਾ ਕੀਤਾ ਜਾਵੇ ਅਤੇ ਨਾ ਹੀ ਕਿਸੇ ਪ੍ਰਕਾਰ ਦੀ ਢਿੱਲ ਵਰਤੀ ਜਾਵੇ।

ਚੰਦਰਜੋਤੀ ਸਿੰਘ ਨੇ ਮੌਕੇ ‘ਤੇ ਮੌਜੂਦ ਸਮੂਹ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਮਾਡਲ ਖੇਡ ਮੈਦਾਨ ਸਰਕਾਰ ਦਾ ਇੱਕ ਮਹੱਤਵਪੂਰਨ ਉਪਰਾਲਾ ਹੈ, ਜਿਸ ਦਾ ਮੁੱਖ ਉਦੇਸ਼ ਪਿੰਡਾਂ ਵਿੱਚ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨਾ ਅਤੇ ਉਨ੍ਹਾਂ ਲਈ ਆਧੁਨਿਕ ਸਹੂਲਤਾਂ ਉਪਲਬਧ ਕਰਵਾਉਣਾ ਹੈ। ਇਸ ਲਈ ਇਸ ਪ੍ਰੋਜੈਕਟ ਨੂੰ ਸਮੇਂ ਸਿਰ ਮੁਕੰਮਲ ਕਰਨਾ ਸਭ ਦੀ ਸਾਂਝੀ ਜ਼ਿੰਮੇਵਾਰੀ ਹੈ।

ਇਸ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ ਵੱਲੋਂ ਪਿੰਡ ਸੱਖੋ ਮਾਜਰਾ ਵਿੱਚ ਮਗਨਰੇਗਾ ਅਧੀਨ ਬਣਾਈ ਗਈ ਆਂਗਣਵਾੜੀ ਸੈਂਟਰ ਦੀ ਇਮਾਰਤ ਦਾ ਵੀ ਜਾਇਜ਼ਾ ਲਿਆ ਗਿਆ।

ਇਸ ਦੌਰਾਨ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਮੋਰਿੰਡਾ ਸ. ਹਰਕੀਰਤ ਸਿੰਘ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਇਹ ਆਂਗਣਵਾੜੀ ਸੈਂਟਰ ਲਗਭਗ 7.5 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਗਿਆ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਨਿਰਮਾਣ ਕੰਮ ਪੂਰਾ ਹੋਣ ਉਪਰੰਤ ਇਹ ਇਮਾਰਤ ਸੰਬੰਧਤ ਵਿਭਾਗ ਨੂੰ ਸਫਲਤਾਪੂਰਵਕ ਹਵਾਲੇ ਕਰ ਦਿੱਤੀ ਗਈ ਹੈ।

ਵਧੀਕ ਡਿਪਟੀ ਕਮਿਸ਼ਨਰ ਨੇ ਸੰਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਰਕਾਰੀ ਯੋਜਨਾਵਾਂ ਦੇ ਤਹਿਤ ਚੱਲ ਰਹੇ ਸਾਰੇ ਵਿਕਾਸ ਕਾਰਜਾਂ ਦੀ ਨਿਗਰਾਨੀ ਲਗਾਤਾਰ ਕੀਤੀ ਜਾਵੇ ਤਾਂ ਜੋ ਇਹ ਪ੍ਰੋਜੈਕਟ ਨਿਰਧਾਰਿਤ ਸਮੇਂ ਅੰਦਰ ਪੂਰੇ ਹੋਣ ਅਤੇ ਆਮ ਲੋਕਾਂ ਨੂੰ ਇਨ੍ਹਾਂ ਦਾ ਲਾਭ ਮਿਲ ਸਕੇ।

ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਵੀ ਮੌਜੂਦ ਸਨ।



Rozana Times

LEAVE A REPLY

Please enter your comment!
Please enter your name here