ਸਿਹਤ ਮੰਤਰੀ ਤੇ ਜ਼ਿਲ੍ਹੇ ਦੇ ਸਮੂਹ ਵਿਧਾਇਕਾਂ ਵੱਲੋਂ ਪਟਿਆਲਾ ਨੂੰ ਖੇਡਾਂ ਵਤਨ ਪੰਜਾਬ ਦੀਆਂ ਚ ਮੋਹਰੀ ਜ਼ਿਲ੍ਹਾ ਬਣਾਉਣ ਉਤੇ ਜ਼ੋਰ
-ਸਿਹਤ ਮੰਤਰੀ ਵੱਲੋਂ ਜ਼ਿਲ੍ਹਾ ਨਿਵਾਸੀਆਂ ਨੂੰ ਵੱਧ ਤੋਂ ਵੱਧ ਰਜਿਸਟ੍ਰੇਸ਼ਨ ਕਰਵਾ ਕੇ ਖੇਡਾਂ ਵਤਨ ਪੰਜਾਬ ਦੀਆਂ ਵਿੱਚ ਹਿੱਸਾ ਲੈਣ ਦਾ ਸੱਦਾਪਟਿਆਲਾ : ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਅਤੇ ਪਟਿਆਲਾ ਦੇ ਸਮੂਹ ਵਿਧਾਇਕਾਂ ਨੇ ਜ਼ਿਲ੍ਹੇ ਨੂੰ ਖੇਡਾਂ ਵਤਨ ਪੰਜਾਬ ਦੀਆਂ ਚ ਮੋਹਰੀ ਜ਼ਿਲ੍ਹਾ ਬਣਾਉਣ ਉਤੇ ਜ਼ੋਰ ਦਿੱਤਾ ਹੈ। ਇੱਥੇ ਇੱਕ ਉਚ ਪੱਧਰੀ ਬੈਠਕ ਕਰਕੇ ਖੇਡਾਂ ਵਤਨ ਪੰਜਾਬ ਦੀਆਂ-4 ਸੀਜ਼ਨ ਦੀ ਰਜਿਸਟ੍ਰੇਸ਼ਨ ਤੇ ਚੱਲ ਰਹੀਆਂ ਖੇਡਾਂ ਦਾ ਜਾਇਜ਼ਾ ਲੈਣ ਮੌਕੇ ਸਿਹਤ ਮੰਤਰੀ ਨੇ ਕਿਹਾ ਭਗਵੰਤ ਮਾਨ ਸਰਕਾਰ ਨੇ ਇਨ੍ਹਾਂ ਖੇਡਾਂ ਰਾਹੀਂ ਦਾਦੇ ਤੋਂ ਪੋਤੇ ਤੱਕ ਨੂੰ ਖੇਡ ਮੈਦਾਨ ਵਿੱਚ ਭੇਜ ਕੇ ਪੰਜਾਬ ਅੰਦਰ ਖੇਡਾਂ ਦਾ ਮਾਹੌਲ ਸਿਰਜਿਆ ਹੈ।ਉਨ੍ਹਾਂ ਨੇ ਜ਼ਿਲ੍ਹਾ ਨਿਵਾਸੀਆਂ ਨੂੰ ਵੱਧ ਤੋਂ ਵੱਧ ਰਜਿਸਟ੍ਰੇਸ਼ਨ ਕਰਵਾ ਕੇ ਖੇਡਾਂ ਵਤਨ ਪੰਜਾਬ ਦੀਆਂ ਵਿੱਚ ਹਿੱਸਾ ਲੈਣ ਦਾ ਸੱਦਾ ਦਿੱਤਾ ਹੈ।Read More















