ਮਾਨ ਸਰਕਾਰ ਵੱਲੋਂ ਮੱਛੀ ਪਾਲਣ ਸੈਕਟਰ ਨੂੰ ਹੁਲਾਰਾ: ਗੁਰਮੀਤ ਸਿੰਘ ਖੁੱਡੀਆਂ ਨੇ ਨਵੇਂ ਭਰਤੀ ਮੁਲਾਜ਼ਮਾਂ ਨੂੰ ਸੌਂਪੇ ਨਿਯੁਕਤੀ ਪੱਤਰ |

0
9
CM ਮਾਨ ਦੇ OSD ਸਮੇਤ 6 ਖ਼ਿਲਾਫ਼ CBI ਵੱਲੋਂ FIR ਦਰਜ, 8 ਥਾਵਾਂ 'ਤੇ ਛਾਪੇਮਾਰੀ

ਮੱਛੀ ਪਾਲਣ ਨੂੰ ਹੋਰ ਮਜ਼ਬੂਤ ਕਰਨ ਅਤੇ ਮੱਛੀ ਪਾਲਕਾਂ ਦੀ ਮਦਦ ਲਈ ਸਾਲ 2022 ਤੋਂ ਹੁਣ ਤੱਕ 55 ਮੁਲਾਜ਼ਮ ਭਰਤੀ ਕੀਤੇ: ਗੁਰਮੀਤ ਸਿੰਘ ਖੁੱਡੀਆਂ ਖਾਦਾਂ ਨਾਲ ਬੇਲੋੜੀਆਂ ਵਸਤੂਆਂ ਦੀ ਟੈਗਿੰਗ ਕਰਨ ਵਾਲਿਆਂ ਵਿਰੁੱਧ ਕੀਤੀ ਜਾਵੇਗੀ ਸਖ਼ਤ ਕਾਰਵਾਈ: ਖੁੱਡੀਆਂਚੰਡੀਗੜ੍ਹ : ਪੰਜਾਬ ਦੇ ਖੇਤੀਬਾੜੀ ਅਤੇ ਸਹਾਇਕ ਧੰਦਿਆਂ ਨੂੰ ਹੋਰ ਮਜ਼ਬੂਤ ਕਰਨ ਦੀ ਲੜੀ ਤਹਿਤ ਸੂਬੇ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਮੱਛੀ ਪਾਲਣ ਵਿਭਾਗ ਵਿੱਚ ਨਵੇਂ ਭਰਤੀ ਹੋਏ ਦੋ ਉਮੀਦਵਾਰਾਂ, ਜਿਨ੍ਹਾਂ ਵਿੱਚ ਇੱਕ ਮਲਟੀਪਰਪਜ਼ ਫਿਸ਼ਰੀਜ਼ ਸਕਿਲਡ ਵਰਕਰ ਅਤੇ ਇੱਕ ਫਿਸ਼ਰਮੈਨ (ਮੱਛੀ ਪਾਲਕ) ਸ਼ਾਮਲ ਹੈ, ਨੂੰ ਨਿਯੁਕਤੀ ਪੱਤਰ ਸੌਂਪੇ।ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਨਿਯੁਕਤੀਆਂ ਉਸ ਨਿਰੰਤਰ ਭਰਤੀ ਮੁਹਿੰਮ ਦਾ ਹਿੱਸਾ ਹਨ, ਜਿਸ ਤਹਿਤ ਮੱਛੀ ਪਾਲਣ ਵਿਭਾਗ ਵਿੱਚ ਸਾਲ 2022 ਤੋਂ ਲੈ ਕੇ ਹੁਣ ਤੱਕ 55 ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਭਰਤੀ ਕੀਤਾ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਵਿਭਾਗ ਦੀ ਪ੍ਰਸ਼ਾਸਕੀ, ਤਕਨੀਕੀ ਅਤੇ ਕਾਰਜਕਾਰੀ ਸਮਰੱਥਾ ਵਿੱਚ ਵੱਡਾ ਵਾਧਾ ਹੋਇਆ ਹੈ। ਇਹ ਕਦਮ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਮੱਛੀ ਪਾਲਣ ਖੇਤਰ ਨੂੰ ਪ੍ਰਫੁੱਲਤ ਕਰਨ ਅਤੇ ਪੰਜਾਬ ਭਰ ਦੇ ਮੱਛੀ ਪਾਲਕਾਂ ਨੂੰ ਪੂਰਨ ਸਹਿਯੋਗ ਦੇਣ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।ਨਵ-ਨਿਯੁਕਤ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ, “ਸਾਲ 2022 ਤੋਂ ਲਗਾਤਾਰ ਜਾਰੀ ਭਰਤੀ ਮੁਹਿੰਮ ਤਹਿਤ ਅੱਜ ਇਹ ਨਿਯੁਕਤੀ ਪੱਤਰ ਸੌਂਪੇ ਗਏ ਹਨ, ਜੋ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਮੱਛੀ ਪਾਲਣ ਵਿਭਾਗ ਦੇ ਆਧੁਨਿਕੀਕਰਨ ਅਤੇ ਮਜ਼ਬੂਤੀਕਰਨ ਪ੍ਰਤੀ ਠੋਸ ਵਚਨਬੱਧਤਾ ਨੂੰ ਦਰਸਾਉਂਦਾ ਹੈ। ਉਨ੍ਹਾਂ ਨਾਲ ਹੀ ਕਿਹਾ ਕਿ ਮੱਛੀ ਪਾਲਣ ਅਫ਼ਸਰਾਂ ਤੋਂ ਲੈ ਕੇ ਤਕਨੀਕੀ ਅਮਲੇ ਅਤੇ ਹੁਨਰਮੰਦ ਕਾਮਿਆਂ ਤੱਕ ਦੇ ਵੱਖ-ਵੱਖ ਕਾਡਰਾਂ ਵਿੱਚ ਯੋਗ ਨੌਜਵਾਨਾਂ ਨੂੰ ਸ਼ਾਮਲ ਕਰਕੇ ਅਸੀਂ ਨਾ ਸਿਰਫ਼ ਵਿਭਾਗੀ ਕੰਮਕਾਜ ਨੂੰ ਸੁਚਾਰੂ ਬਣਾ ਰਹੇ ਹਾਂ, ਸਗੋਂ ਆਪਣੇ ਮੱਛੀ ਪਾਲਕਾਂ ਲਈ ਬਿਹਤਰ ਸੇਵਾਵਾਂ ਅਤੇ ਤਕਨੀਕੀ ਸਹਾਇਤਾ ਪ੍ਰਦਾਨ ਕਰਨਾ ਵੀ ਯਕੀਨੀ ਬਣਾ ਰਹੇ ਹਾਂ।”ਸ. ਖੁੱਡੀਆਂ ਨੇ ਦੱਸਿਆ ਕਿ ਵੱਖ-ਵੱਖ ਕਾਡਰਾਂ ਵਿੱਚ ਹੁਨਰਮੰਦ ਪੇਸ਼ੇਵਰਾਂ ਦੀ ਭਰਤੀ ਕਰਕੇ ਵਿਭਾਗ ਨੇ ਆਪਣੇ ਜ਼ਮੀਨੀ ਅਤੇ ਪ੍ਰਸ਼ਾਸਕੀ ਕੰਮਕਾਜ ਨੂੰ ਕਾਫ਼ੀ ਮਜ਼ਬੂਤ ਕੀਤਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਨਵੀਆਂ ਨਿਯੁਕਤੀਆਂ ਦੇ ਨਾਲ ਪੰਜਾਬ ਮੱਛੀ ਪਾਲਣ ਵਿਭਾਗ ਟਿਕਾਊ ਐਕੁਆਕਲਚਰ (ਜਲ-ਖੇਤੀ) ਅਭਿਆਸਾਂ ਨੂੰ ਉਤਸ਼ਾਹਿਤ ਕਰਨ, ਮੱਛੀ ਉਤਪਾਦਨ ਵਧਾਉਣ ਅਤੇ ਸੂਬੇ ਦੇ ਖੇਤੀ ਅਰਥਚਾਰੇ ਵਿੱਚ ਅਹਿਮ ਯੋਗਦਾਨ ਪਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ।ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਰਾਹੁਲ ਭੰਡਾਰੀ ਨੇ ਕਿਹਾ ਕਿ ਮੱਛੀ ਪਾਲਣ ਵਿਭਾਗ ਪੰਜਾਬ ਵਿੱਚ ਐਕੁਆਕਲਚਰ ਅਤੇ ਮੱਛੀ ਪਾਲਣ ਦੇ ਟਿਕਾਊ ਵਿਕਾਸ ਤੇ ਪ੍ਰਸਾਰ ਦੇ ਮਿਸ਼ਨ ਪ੍ਰਤੀ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਨਵੀਨ ਵਿਚਾਰਾਂ ਤੇ ਤਕਨੀਕਾਂ, ਸਮਰੱਥਾ ਨਿਰਮਾਣ ਪ੍ਰੋਗਰਾਮਾਂ, ਤਕਨੀਕੀ ਸਿਖਲਾਈ ਅਤੇ ਜ਼ਮੀਨੀ ਸਹਾਇਤਾ ਰਾਹੀਂ ਵਿਭਾਗ ਜਲ ਸਰੋਤਾਂ ਦੇ ਕੁਦਰਤੀ ਸੰਤੁਲਨ ਤੇ ਲੰਮੇ ਸਮੇਂ ਦੀ ਸਥਿਰਤਾ ਨੂੰ ਕਾਇਮ ਰੱਖਦਿਆਂ ਸਾਰੇ ਭਾਈਵਾਲਾਂ, ਖ਼ਾਸ ਕਰਕੇ ਮੱਛੀ ਪਾਲਕਾਂ ਦੀ ਆਮਦਨ ਅਤੇ ਜੀਵਨ ਪੱਧਰ ਨੂੰ ਉੱਚਾ ਚੁੱਕਣ ‘ਤੇ ਵਿਸ਼ੇਸ਼ ਧਿਆਨ ਕੇਂਦਰਿਤ ਕਰ ਰਿਹਾ ਹੈ।Read More

Rozana Times

LEAVE A REPLY

Please enter your comment!
Please enter your name here