Last Updated:Apr 15, 2026 9:57 PM ISTਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਰਜਿਸਟ੍ਰੇਸ਼ਨ ਸ਼ੁਰੂ ਹੋ ਗਈ ਹੈ। ਕੈਬਿਨੇਟ ਮੰਤਰੀ ਡਾ. ਬਲਜੀਤ ਕੌਰ ਨੇ ਹਲਕਾ ਮਲੋਟ ਵਿੱਚ ਕੀਤੀ ਰਜਿਸਟ੍ਰੇਸ਼ਨ ਦੀ ਰਸਮੀ ਸ਼ੁਰੂਆਤ ਕੀਤੀ I ਉਨ੍ਹਾਂ ਨੇ ਇਸ ਯੋਜਨਾ ਦੇ ਮਹੱਤਵ ‘ਤੇ ਚਾਨਣ ਪਾਉਂਦੇ ਹੋਏ ਮਾਵਾਂ, ਭੈਣਾਂ ਅਤੇ ਨੌਜਵਾਨ ਧੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ।ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਰਜਿਸਟ੍ਰੇਸ਼ਨ ਸ਼ੁਰੂ! ਡਾ. ਬਲਜੀਤ ਕੌਰ ਨੇ ਮਲੋਟ ਵਿੱਚ ਕੀਤੀ ਰਸਮੀ ਸ਼ੁਰੂਆਤਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਰਜਿਸਟ੍ਰੇਸ਼ਨ ਸ਼ੁਰੂ ਹੋ ਗਈ ਹੈ। ਕੈਬਿਨੇਟ ਮੰਤਰੀ ਡਾ. ਬਲਜੀਤ ਕੌਰ ਨੇ ਹਲਕਾ ਮਲੋਟ ਵਿੱਚ ਕੀਤੀ ਰਜਿਸਟ੍ਰੇਸ਼ਨ ਦੀ ਰਸਮੀ ਸ਼ੁਰੂਆਤ ਕੀਤੀ I ਉਨ੍ਹਾਂ ਨੇ ਇਸ ਯੋਜਨਾ ਦੇ ਮਹੱਤਵ ‘ਤੇ ਚਾਨਣ ਪਾਉਂਦੇ ਹੋਏ ਮਾਵਾਂ, ਭੈਣਾਂ ਅਤੇ ਨੌਜਵਾਨ ਧੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।ਤੁਹਾਨੂੰ ਦੱਸ ਦਈਏ ਕਿ ਪੰਜਾਬ ‘ਚ ਮਹਿਲਾਵਾਂ ਨੂੰ 1,000 ਰੁਪਏ ਦੇਣ ਵਾਲੀ “ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ” ਲਈ ਰਜਿਸਟ੍ਰੇਸ਼ਨ ਲਈ ਮੰਗਲਵਾਰ (14 ਅਪ੍ਰੈਲ) ਤੋਂ ਸ਼ੁਰੂਆਤ ਹੋ ਚੁੱਕੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਵਿੱਚ ਇਸ ਦੀ ਸ਼ੁਰੂਆਤ ਕੀਤੀ। ਸਮਾਰੋਹ ਦੌਰਾਨ ਮੁੱਖ ਮੰਤਰੀ ਵੱਲੋਂ ਦੀਕਸ਼ਾ ਕੌਰ, ਸਿਮਰਨ, ਅਮਰਜੀਤ ਕੌਰ, ਹਰਬੰਸ ਕੌਰ ਅਤੇ ਨਿਸ਼ਾ ਨੂੰ ਸਰਟੀਫਿਕੇਟ ਦਿੱਤੇ ਗਏ। ਮੁੱਖ ਮੰਤਰੀ ਹੁਣ ਇਕੱਠ ਨੂੰ ਸੰਬੋਧਨ ਕਰ ਰਹੇ ਹਨ।ਮੁੱਖ ਮੰਤਰੀ ਨੇ ਮਹਿਲਾਵਾਂ ਨੂੰ ਰਾਜਨੀਤੀ ਵਿੱਚ ਆਉਣ ਦੀ ਅਪੀਲ ਕੀਤੀ। ਜੇਕਰ ਉਨ੍ਹਾਂ ਦੇ ਘਰ ਉਨ੍ਹਾਂ ਤੋਂ ਬਿਨਾਂ ਨਹੀਂ ਚੱਲ ਸਕਦੇ ਤਾਂ ਦੇਸ਼ ਵੀ ਉਨ੍ਹਾਂ ਤੋਂ ਬਿਨਾਂ ਨਹੀਂ ਚੱਲ ਸਕਦਾ। ਅਜਿਹਾ ਨਾ ਕਰਨ ‘ਤੇ ਲਗਾਤਾਰ ਸੰਘਰਸ਼ ਕਰਨਾ ਪਵੇਗਾ। ਬਾਬਾ ਸਾਹਿਬ ਕਹਿੰਦੇ ਸਨ ਕਿ ਵਿੱਦਿਆ ਸ਼ੇਰਨੀ ਦੇ ਦੁੱਧ ਦੀ ਤਰ੍ਹਾਂ ਹੈ। ਜੋ ਵੀ ਇਸਨੂੰ ਪੀਵੇਗਾ ਉਹ ਗਰਜੇਗਾ। ਹੁਣ ਸ਼ੇਰਨੀਆਂ ਬਣਨ ਦੀ ਲੋੜ ਹੈ।ਓਥੇ ਹੀ ਇਸ ਯੋਜਨਾ ਦਾ ਇੱਕ ਪਾਇਲਟ ਪ੍ਰੋਜੈਕਟ 15 ਅਪ੍ਰੈਲ ਤੋਂ 9 ਵਿਧਾਨ ਸਭਾ ਹਲਕਿਆਂ ਵਿੱਚ ਸ਼ੁਰੂ ਕੀਤਾ ਜਾਵੇਗਾ। ਇਨ੍ਹਾਂ ਵਿੱਚ ਆਦਮਪੁਰ, ਮਲੋਟ, ਸ੍ਰੀ ਆਨੰਦਪੁਰ ਸਾਹਿਬ, ਦਿੜ੍ਹਬਾ , ਸੁਨਾਮ, ਮੋਗਾ, ਕੋਟਕਪੂਰਾ, ਬਟਾਲਾ ਅਤੇ ਪਟਿਆਲਾ ਦਿਹਾਤੀ ਸ਼ਾਮਲ ਹਨ। ਇਸ ਤੋਂ ਬਾਅਦ 15 ਮਈ ਤੋਂ ਸੂਬੇ ਦੇ ਬਾਕੀ 108 ਹਲਕਿਆਂ ਵਿੱਚ ਰਜਿਸਟ੍ਰੇਸ਼ਨ ਪ੍ਰਕਿਰਿਆ ਸ਼ੁਰੂ ਹੋ ਜਾਵੇਗੀ। ਇਸ ਯੋਜਨਾ ਦੇ 1 ਜੁਲਾਈ ਤੋਂ ਸ਼ੁਰੂ ਹੋਣ ਦੀ ਉਮੀਦ ਹੈ।ਇਸ ਯੋਜਨਾ ਦੇ ਤਹਿਤ ਜਨਰਲ ਸ਼੍ਰੇਣੀ ਦੀਆਂ ਔਰਤਾਂ ਨੂੰ ਪ੍ਰਤੀ ਮਹੀਨਾ 1,000 ਰੁਪਏ ਅਤੇ ਅਨੁਸੂਚਿਤ ਜਾਤੀ ਦੀਆਂ ਔਰਤਾਂ ਨੂੰ ਪ੍ਰਤੀ ਮਹੀਨਾ 1,500 ਰੁਪਏ ਜੁਲਾਈ ਤੋਂ ਮਿਲਣੇ ਸ਼ੁਰੂ ਹੋ ਜਾਣਗੇ। ਸਰਕਾਰ ਨੇ ਇਸ ਯੋਜਨਾ ਲਈ 9,300 ਕਰੋੜ ਰੁਪਏ ਦਾ ਬਜਟ ਅਲਾਟ ਕੀਤਾ ਹੈ ਅਤੇ ਸਾਰੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਗਈਆਂ ਹਨ। ਸਰਕਾਰ ਡਾਇਰੈਕਟ ਬੈਨੀਫਿਟ ਟ੍ਰਾਂਸਫਰ (ਡੀਬੀਟੀ) ਯੋਜਨਾ ਰਾਹੀਂ ਸਿੱਧੇ ਤੌਰ ‘ਤੇ ਔਰਤਾਂ ਦੇ ਬੈਂਕ ਖਾਤਿਆਂ ਵਿੱਚ ਫੰਡ ਟ੍ਰਾਂਸਫਰ ਕਰੇਗੀ।ਕਿੰਨਾ ਮਹਿਲਾਵਾਂ ਨੂੰ ਮਿਲੇਗਾ ਫ਼ਾਇਦਾ ਔਰਤਾਂ ਦੀ ਉਮਰ 18 ਸਾਲ ਤੋਂ ਵੱਧ ਹੋਣੀ ਚਾਹੀਦੀ ਹੈ। ਉਨ੍ਹਾਂ ਕੋਲ ਪੰਜਾਬ ਵੋਟਰ ਕਾਰਡ ਅਤੇ ਆਧਾਰ ਕਾਰਡ ਹੋਣਾ ਚਾਹੀਦਾ ਹੈ। ਔਰਤਾਂ ਨੂੰ ਆਪਣਾ ਮੋਬਾਈਲ ਨੰਬਰ, ਬੈਂਕ ਖਾਤਾ ਨੰਬਰ ਅਤੇ ਹੋਰ ਜ਼ਰੂਰੀ ਦਸਤਾਵੇਜ਼ ਪ੍ਰਦਾਨ ਕਰਦੇ ਹੋਏ ਰਜਿਸਟਰ ਕੀਤਾ ਜਾਵੇਗਾ। ਰਜਿਸਟ੍ਰੇਸ਼ਨ ਹਰ ਜ਼ਿਲ੍ਹੇ ਦੇ ਸੇਵਾ ਕੇਂਦਰਾਂ ਅਤੇ ਆਂਗਣਵਾੜੀ ਕੇਂਦਰਾਂ ‘ਤੇ ਉਪਲਬਧ ਹੋਵੇਗੀ। ਪੂਰੀ ਰਜਿਸਟ੍ਰੇਸ਼ਨ ਪ੍ਰਕਿਰਿਆ ਪੂਰੀ ਤਰ੍ਹਾਂ ਮੁਫਤ ਹੋਵੇਗੀ।ਪੰਜਾਬੀ ਖਬਰਾਂ/ ਖਬਰਾਂ/Punjab/ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਰਜਿਸਟ੍ਰੇਸ਼ਨ ਸ਼ੁਰੂ! ਡਾ. ਬਲਜੀਤ ਕੌਰ ਨੇ ਮਲੋਟ ਵਿੱਚ ਕੀਤੀ ਰਸਮੀ ਸ਼ੁਰੂਆਤRead More
Rozana Times















