ਮੁੱਖ ਮੰਤਰੀ ਤੀਰਥ ਯਾਤਰਾ ਦੀ ਇੱਕ ਬੱਸ ਅੰਮ੍ਰਿਤਸਰ ਤੋਂ ਮਾਨਸਾ ਵਾਲੀ ਸਾਈਡ ਜਾ ਰਹੀ ਸੀ। ਜਦਕਿ ਦੂਸਰੀ ਬੱਸ ਮੋਗੇ ਤੋਂ ਅੰਮ੍ਰਿਤਸਰ ਵਾਲੀ ਸਾਈਡ ਜਾ ਰਹੀ ਸੀ ਸ਼ਨੀਵਾਰ ਸ਼ਾਮ ਕਰੀਬ 4 ਵਜੇ ਅੰਮ੍ਰਿਤਸਰ ਬਠਿੰਡਾ ਨੈਸ਼ਨਲ ਹਾਈਵੇ ਅਧੀਨ ਆਉਂਦੇ ਪਿੰਡ ਨੌਸ਼ਹਿਰਾ ਪੰਨੂਆ ਨੇੜੇ ਦੋ ਬੱਸਾਂ ਦਾ ਭਿਆਨਕ ਸੜਕੀ ਹਾਦਸਾ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਹਾਦਸੇ ਤੋਂ ਤੁਰੰਤ ਬਾਅਦ ਵੱਡੀ ਗਿਣਤੀ ਵਿੱਚ ਐਂਬੂਲੈਂਸਾਂ ਵੱਲੋਂ ਜ਼ਖਮੀ ਹੋਏ ਮਰੀਜ਼ਾਂ ਨੂੰ ਰੈਸਕਿਊ ਕਰਦੇ ਹੋਏ ਸਿਵਿਲ ਹਸਪਤਾਲ ਤਰਨ ਤਰਨ ਵਿਖੇ ਪਹੁੰਚਾਇਆ ਜਾ ਰਿਹਾ ਹੈ। ਇੱਕ ਮੋਟਰਸਾਈਕਲ ਨੂੰ ਬਚਾਉਣ ਦੇ ਚਲਦਿਆਂ ਹੋਇਆ ਭਿਆਨਕ ਸੜਕੀ ਹਾਦਸਾਮੌਤ ਬਸ ਕਈ ਹੋਏ ਜਖਮੀ ਅਤੇ ਕਈਆਂ ਦੀ ਹੋਈ ਮੌਤਮੌਕੇ ਤੇ ਜ਼ਿਲ੍ਹੇ ਦੇ ਐਸਐਸਪੀ ਸੁਰਿੰਦਰ ਲਾਂਬਾ ਅਤੇ ਪ੍ਰਸ਼ਾਸਨ ਵੱਲੋਂ ਰਾਹਤ ਕਾਰਜ ਨੂੰ ਸ਼ੁਰੂ ਕੀਤਾ ਗਿਆ । ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ ਨਿਰਮਲ ਦੇ ਅਨੁਸਾਰ ਦੋ ਬੱਸਾਂ ਦੇ ਭਿਆਨਕ ਸੜਕ ਹਾਦਸੇ ਵਿੱਚ 2 ਵਿਅਕਤੀਆਂ ਦੀ ਮੌਤ ਹੋਣ ਸਬੰਧੀ ਪੁਸ਼ਟੀ ਹੋਈ ਉਨ੍ਹਾਂ ਦੱਸਿਆ ਕਿ ਸਿਵਿਲ ਹਸਪਤਾਲ ਵਿੱਚ ਚਾਰ ਤੋਂ ਪੰਜ ਵਿਅਕਤੀ ਗੰਭੀਰ ਰੂਪ ਵਿੱਚ ਜ਼ਖਮੀ ਹਨ। ਜਦਕਿ ਇੱਕ ਦਰਜਨ ਦੇ ਕਰੀਬ ਹੋਰ ਵਿਅਕਤੀਆਂ ਦਾ ਇਲਾਜ ਜਾਰੀ ਹੈ। ਉਹਨਾਂ ਦੱਸਿਆ ਕਿ ਇੱਕ ਦਰਜਨ ਦੇ ਕਰੀਬ ਐਂਬੂਲੈਂਸਾਂ ਰਾਹਤ ਕਾਰਜ ਵਿੱਚ ਲੱਗੀਆਂ ਹੋਈਆਂ ਹਨ। ਇਹ ਸੜਕੀ ਹਾਦਸਾ ਇੱਕ ਮੋਟਰਸਾਈਕਲ ਸਵਾਰ ਜੋੜੇ ਨੂੰ ਬਚਾਉਣ ਦੇ ਦੌਰਾਨ ਵਾਪਰਿਆ ਹੈ। ਇਸ ਦੌਰਾਨ ਮੋਟਰਸਾਈਕਲ ਦੇ ਪਿੱਛੇ ਇਸ ਵਾਰ ਮਹਿਲਾ ਦੀਵੀ ਮੌਤ ਹੋ ਗਈ ਹੈ।ਜ਼ਿਲ੍ਹੇ ਦੇ ਐਸਐਸਪੀ ਸੁਰਿੰਦਰ ਲਾਂਬਾ ਨੇ ਦੱਸਿਆ ਕਿ ਹਾਦਸੇ ਤੋਂ ਤੁਰੰਤ ਬਾਅਦ ਰਾਹਤ ਕਾਰਜ ਆਰੰਭ ਕਰ ਦਿੱਤੀ ਗਈ ਸਨ ਅਤੇ ਜ਼ਖਮੀਆਂ ਨੂੰ ਐਂਬੂਲੈਂਸ ਦੀ ਮਦਦ ਨਾਲ ਸਿਵਲ ਹਸਪਤਾਲ ਤਰਨਦਨ ਵਿਖੇ ਪਹੁੰਚਾ ਦਿੱਤਾ ਗਿਆ।ਮੁੱਖ ਮੰਤਰੀ ਤੀਰਥ ਯਾਤਰਾ ਦੀ ਇੱਕ ਬੱਸ ਅੰਮ੍ਰਿਤਸਰ ਤੋਂ ਮਾਨਸਾ ਵਾਲੀ ਸਾਈਡ ਜਾ ਰਹੀ ਸੀ। ਜਦਕਿ ਦੂਸਰੀ ਬੱਸ ਮੋਗੇ ਤੋਂ ਅੰਮ੍ਰਿਤਸਰ ਵਾਲੀ ਸਾਈਡ ਜਾ ਰਹੀ ਸੀਅੰਮ੍ਰਿਤਸਰ ਬਠਿੰਡਾ ਨੈਸ਼ਨਲ ਹਾਈਵੇ ਦੇ ਕਸਬਾ ਨੌਸ਼ਹਿਰਾ ਪਨੂੰਆਂ ਅੱਡੇ ਉੱਪਰ ਇੱਕ ਮੋਟਰਸਾਈਕਲ ਨੂੰ ਬਚਾਉਣ ਦੌਰਾਨ ਅੰਮ੍ਰਿਤਸਰ ਵਾਲੀ ਸਾਈਡ ਤੋਂ ਆ ਰਹੀ ਬਸ ਦੂਸਰੀ ਸਾਈਡ ਉੱਪਰ ਚਲੀ ਗਈ। ਜਿਸ ਵਿੱਚ ਮੋਗੇ ਵਾਲੀ ਸਾਈਡ ਤੋਂ ਆ ਰਹੀ ਬਸ ਦੂਸਰੀ ਬੱਸ ਨਾਲ ਜਾ ਟਕਰਾਈ ।Read More







