ਮੁੱਖ ਮੰਤਰੀ ਭਗਵੰਤ ਮਾਨ ਜੀ ਦੇ ਵੱਲੋਂ ਕੀਤੀ ਗਈ ਕਾਨਫਰੰਸ ਸ਼ਾਂਤੀ ਨੂੰ ਭੰਗ ਕਰਨ ਦੀ ਕੋਸ਼ਿਸ਼ ਕੀਤੀ ਨਾ ਜਾਵੇ

ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਹੈ ਕਿ ਜੇਕਰ ਕੋਈ ਪੰਜਾਬ ‘ਤੇ ਮਾੜੀ ਨਜ਼ਰ ਰੱਖੇਗਾ ਤਾਂ ਪੰਜਾਬ ਵਾਸੀ ਬਰਦਾਸ਼ਤ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਕੁਝ ਅਜਿਹੇ ਤੱਤ ਸੀ ਜੋ ਵਿਦੇਸ਼ੀ ਤਾਕਤਾਂ ਦੇ ਹੱਥੀਂ ਚੜ੍ਹ ਕੇ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਗੱਲ ਕਰ ਰਹੇ ਸਨ। ਉਹ ਨਫ਼ਰਤ ਦੇ ਬੀਜ ਬੀਅ ਰਹੇ ਸੀ। ਕਾਨੂੰਨ ਖਿਲਾਫ ਬੋਲ ਰਹੇ ਸੀ। ਉਨ੍ਹਾਂ ਖਿਲਾਫ ਸਖਤ ਕਾਰਵਾਈ ਕੀਤੀ ਗਈ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਦਾਅਵਾ ਕੀਤਾ ਕਿ ਉਹ ਸਾਰੇ ਇਸ ਕਾਰਵਾਈ ਵਿੱਚ ਫੜੇ ਗਏ ਹਨ। ਉਨ੍ਹਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਕੱਟੜ, ਦੇਸ਼ ਭਗਤ ਤੇ ਇਮਾਨਦਾਰ ਪਾਰਟੀ ਹੈ। ਅਸੀਂ ਅਜਿਹੀ ਕਿਸੇ ਵੀ ਤਾਕਤ ਨੂੰ ਨਹੀਂ ਬਖਸ਼ਾਂਗੇ ਜੋ ਪੰਜਾਬ ਵਿੱਚ ਦੇਸ਼ ਦੇ ਵਿਰੁੱਧ ਪਨਪ ਰਹੀ ਹੋਵੇ। ਉਨ੍ਹਾਂ ਕਿਹਾ ਕਿ ਭਾਰੀ ਬਹੁਮਤ ਦੇ ਕੇ ਲੋਕਾਂ ਨੇ ਸਾਨੂੰ ਵੱਡੀ ਜ਼ਿੰਮੇਵਾਰੀ ਸੌਂਪੀ ਹੈ।

See also  ਗੁਰਤੇਜ ਸਿੰਘ ਪੰਨੂ ਦੇ ਕਾਂਗਰਸ ਵਿੱਚ ਸ਼ਾਮਲ ਹੋਣ ਨਾਲ ਪੰਜਾਬ ਵਿੱਚ ਪਾਰਟੀ ਹੋਰ ਮਜ਼ਬੂਤ ​​ਹੋਵੇਗੀ: ਰਾਜਾ ਵੜਿੰਗ