ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, ਪੰਜਾਬ ਵਿੱਚ ਟੋਲ ਪਲਾਜ਼ੇ ਨਾਲ ਲੋਕਾਂ ਦੇ ਪੈਸੇ ਦੀ ਨਾਜਾਇਜ਼ ਲੁੱਟ ਨਹੀਂ ਹੋਣ ਦੇਵਾਂਗੇ।

ਭਗਵੰਤ ਮਾਨ ਨੇ ਅੱਜ ਐਲਾਨ ਕੀਤਾ ਹੈ ਕਿ ਉਨ੍ਹਾਂ ਦੀ ਸਰਕਾਰ ਭਵਾਨੀਗੜ੍ਹ ਤੋਂ ਕੋਟ ਸ਼ਮੀਰ ਰੋਡ ‘ਤੇ ਲੱਗਣ ਵਾਲੇ ਤਿੰਨ ਟੋਲ ਪਲਾਜ਼ੇ ਨਹੀਂ ਲੱਗਣ ਦੇਵੇਗੀ। ਉਨ੍ਹਾਂ ਕਿਹਾ ਕਿ ਬਿਨਾਂ ਸੜਕਾਂ ਬਣਾਏ ਹੀ ਟੋਲ ਪਲਾਜ਼ੇ ਲਗਾਏ ਗਏ ਹਨ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਦੇ ਪੈਸੇ ਦੀ ਨਾਜਾਇਜ਼ ਲੁੱਟ ਨਹੀਂ ਹੋਣ ਦੇਵਾਂਗੇ।

toll plaza


ਦੱਸ ਦਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਹੁਸ਼ਿਆਰਪੁਰ ਦਾ ਲਾਚੋਵਾਲ ਟੋਲ ਪਲਾਜ਼ਾ ਬੰਦ ਕਰਵਾ ਦਿੱਤਾ ਹੈ। ਟਾਂਡਾ ਰੋਡ ’ਤੇ ਬਣਿਆ ਲਾਚੋਵਾਲ ਟੋਲ ਪਲਾਜ਼ੇ ਦੀ ਮਿਆਦ ਖ਼ਤਮ ਹੋ ਗਈ ਹੈ। ਟੋਲ ਪਲਾਜ਼ਾ ਬੰਦ ਹੋਣ ਕਾਰਨ ਹੁਸ਼ਿਆਰਪੁਰ ਤੋਂ ਟਾਂਡਾ ਜਾਣ ਵਾਲੇ ਲੋਕਾਂ ਨੂੰ ਟੋਲ ਫੀਸ ਨਹੀਂ ਦੇਣੀ ਪਵੇਗੀ। ਇਹ ਸੜਕ ਹੁਸ਼ਿਆਰਪੁਰ ਤੋਂ ਟਾਂਡਾ ਨੂੰ ਜਾਂਦੀ ਹੈ। ਅੱਗੇ ਇਹ ਸੜਕ ਅੰਮ੍ਰਿਤਸਰ ਨੂੰ ਜਾਂਦੀ ਹੈ।

See also  ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪੰਜਾਬੀ ਸਿੱਖ ਨੌਜਵਾਨ ਅਵਤਾਰ ਸਿੰਘ ਖੰਡਾ ਦੀ ਹੋਈ ਬੇਵਖਤੀ ਮੌਤ ਤੇ ਕੀਤਾ ਦੁੱਖ ਦਾ ਪ੍ਰਗਟਾਵਾ