ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਆਮ ਲੋਕ ਲਗਾਤਾਰ ਬਣਾ ਰਹੇ ਹਨ ਸਿਹਤ ਕਾਰਡ – ਡਿਪਟੀ ਕਮਿਸ਼ਨਰ

0
1
ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਆਮ ਲੋਕ ਲਗਾਤਾਰ ਬਣਾ ਰਹੇ ਹਨ ਸਿਹਤ ਕਾਰਡ - ਡਿਪਟੀ ਕਮਿਸ਼ਨਰ

ਤਰਨ ਤਾਰਨ, 19 ਮਾਰਚ (   ) –ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਨੇ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਵਿਚ ਪੰਜਾਬ ਸਰਕਾਰ ਵੱਲੋਂ ਚਲਾਈ ਗਈ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਆਮ ਲੋਕ ਲਗਾਤਾਰ ਸਿਹਤ ਕਾਰਡ ਬਣਾ ਰਹੇ ਹਨ। ਉਨ੍ਹਾਂ ਦੱਸਿਆ ਕਿ ਆਮ ਲੋਕਾਂ ਨੂੰ ਮੁੱਖ ਮੰਤਰੀ ਸਿਹਤ ਯੋਜਨਾ (10 ਲੱਖ ਦਾ ਸਿਹਤ ਬੀਮਾ) ਸਬੰਧੀ ਬਲਾਕ ਟੀਮਾਂ ਵੱਲੋਂ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਇਸ ਸਬੰਧੀ ਕੈਂਪ ਲਗਾਤਾਰ ਜਾਰੀ ਹਨ।ਸਿਵਲ ਸਰਜਨ ਡਾ: ਗੁਰਪ੍ਰੀਤ ਸਿੰਘ ਰਾਏ ਨੇ ਇਸ ਸਬੰਧੀ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਚੱਲ ਰਹੀ ਮੁੱਖ ਮੰਤਰੀ ਸਿਹਤ ਯੋਜਨਾ ਸਕੀਮ ਤਹਿਤ ਆਮ ਲੋਕ ਸਰਕਾਰੀ ਹਸਪਤਾਲਾਂ ਅਤੇ ਨਾਮਜ਼ਦ ਪ੍ਰਾਈਵੇਟ ਹਸਪਤਾਲਾਂ ਵਿਚ ਲਾਭ ਲੈ ਰਹੇ ਹਨ। ਉਨ੍ਹਾਂ ਦੱਸਿਆ ਕਿ ਸਮੂਹ ਐਸ.ਐਮ.ਓਜ਼ ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ ਕਿ ਇਨ੍ਹਾਂ ਸਿਹਤ ਕਾਰਡਾਂ ਸਬੰਧੀ ਆਮ ਲੋਕਾਂ ਵਿਚ ਜਾਗਰੂਕਤਾ ਫੈਲਾਅ ਕੇ ਜਲਦੀ ਹੀ ਬਲਾਕਾਂ ਦੇ ਟੀਚੇ ਪੂਰੇ ਕੀਤੇ ਜਾਣ।ਡਾ. ਰੂਪਮ ਚੌਧਰੀ ਡਿਪਟੀ ਮੈਡੀਕਲ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਵਿਚ ਹੁਣ ਤੱਕ 60 ਹਜ਼ਾਰ ਦੇ ਕਰੀਬ ਸਿਹਤ ਕਾਰਡ ਬਣ ਚੁੱਕੇ ਹਨ ਅਤੇ ਸਬ ਡਵੀਜ਼ਨਲ ਹਸਪਤਾਲਾਂ ਅਤੇ ਬਲਾਕਾਂ ਵਿਚ ਵੀ ਲੋਕਾਂ ਨੂੰ ਜਾਗਰੂਕ ਕਰਕੇ ਲਗਾਤਾਰ ਜਲਦੀ ਟੀਚਾ ਪੂਰਾ ਕਰਨ ਨੂੰ ਕਿਹਾ ਗਿਆ ਹੈ, ਤਾਂ ਜ਼ੋ ਆਮ ਲੋਕ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਆਪਣੀਆਂ ਸਿਹਤ ਸਬੰਧੀ ਸਮੱਸਿਆਵਾਂ ਦਾ ਲਾਭ ਲੈ ਸਕਣ।

Rozana Times

LEAVE A REPLY

Please enter your comment!
Please enter your name here