ਬਰਨਾਲਾ, 24 ਮਾਰਚਕਮਿਊਨਿਟੀ ਹੈਲਥ ਸੈਂਟਰ ਧਨੌਲਾ ਦੇ ਸੀਨੀਅਰ ਮੈਡੀਕਲ ਅਧਿਕਾਰੀ ਡਾ. ਸਤਨਾਮ ਸਿੰਘ ਔਜਲਾ ਨੇ ਆਪਣੇ ਅਧੀਨ ਆਉਂਦੇ ਸਾਰੇ ਆਯੁਸ਼ਮਾਨ ਅਰੋਗਿਆ ਕੇਂਦਰਾਂ ਦੇ ਮਲਟੀਪਰਪਜ਼ ਹੈਲਥ ਵਰਕਰ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਾਲਾਨਾ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਲਈ ਮੁੱਖਮੰਤਰੀ ਸਿਹਤ ਯੋਜਨਾ ਕਾਰਡ ਬਣਵਾਉਣ ਦੇ ਕੰਮ ਵਿਚ ਤੇਜ਼ੀ ਲਿਆਉਣ ਲਈ ਕਿਹਾ ਹੈ।ਮਲਟੀਪਰਪਜ਼ ਹੈਲਥ ਵਰਕਰ ਨਾਲ ਇਕ ਬੈਠਕ ਦੌਰਾਨ ਉਨ੍ਹਾਂ ਕਿਹਾ ਕਿ ਆਸ਼ਾ ਵਰਕਰ ਲੋਕਾਂ ਨਾਲ ਸੰਪਰਕ ਕਰਕੇ ਉਨ੍ਹਾਂ ਨੂੰ ਕਾਰਡ ਬਣਵਾਉਣ ਵਿੱਚ ਮਦਦ ਕਰਨ ਤਾਂ ਜੋ ਉਹ ਇਸ ਯੋਜਨਾ ਦਾ ਲਾਭ ਲੈ ਸਕਣ। ਉਨ੍ਹਾਂ ਧਨੌਲਾ ਬਲਾਕ ਦੇ ਸਮੂਹ ਸਟਾਫ਼ ਨੂੰ ਕਿਹਾ ਕਿ ਕਾਰਡ ਬਣਵਾਉਣ ਦਾ ਕੰਮ 31 ਮਾਰਚ ਤੱਕ ਮੁਕੰਮਲ ਕਰ ਲਿਆ ਜਾਵੇ।ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕਾਰਡ ਬਣਾਉਣ ਦਾ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ, ਜਿਸ ਲਈ ਪਿੰਡਾਂ ਅਤੇ ਸ਼ਹਿਰਾਂ ਵਿੱਚ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਇਸ ਤੋਂ ਇਲਾਵਾ ਸਾਂਝ ਸੇਵਾ ਕੇਂਦਰਾਂ (ਸੀ.ਐੱਸ.ਸੀ) ‘ਤੇ ਵੀ ਇਹ ਕਾਰਡ ਬਣਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕਾਰਡ ਬਣਵਾਉਣ ਦੀ ਕੋਈ ਫ਼ੀਸ ਨਹੀਂ ਲਗਦੀ ਇਹ ਪੂਰੀ ਤਰ੍ਹਾਂ ਮੁਫ਼ਤ ਬਣਾਇਆ ਜਾਂਦਾ ਹੈ।ਸੀਨੀਅਰ ਮੈਡੀਕਲ ਅਫ਼ਸਰ ਨੇ ਦੱਸਿਆ ਕਿ ਧਨੌਲਾ ਬਲਾਕ ਵਿੱਚ ਇਸ ਹਫ਼ਤੇ ਕਾਰਡ ਬਣਾਉਣ ਲਈ ਵਿਸ਼ੇਸ਼ ਕੈਂਪ ਪਿੰਡ ਕੱਟੂ, ਅਸਪਾਲ ਕਲਾਂ, ਕਰਮਗੜ੍ਹ ਅਤੇ ਬਾਜਵਾ ਪੱਤੀ ਵਿੱਚ ਲਗਾਏ ਗਏ ਹਨ। ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਾਰਡ ਬਣਵਾਉਣ ਵਿੱਚ ਦੇਰੀ ਨਾ ਕਰਨ ਤਾਂ ਜੋ ਪਰਿਵਾਰ ਵਿਚ ਕੋਈ ਬਿਮਾਰੀ ਆਉਣ ਦੀ ਸੂਰਤ ਵਿੱਚ 10 ਲੱਖ ਰੁਪਏ ਤਕ ਦਾ ਮੁਫ਼ਤ ਇਲਾਜ ਮਿਲ ਸਕੇ।ਬਲਾਕ ਐਕਸਟੈਨਸ਼ਨ ਐਜੂਕੇਟਰ ਰਤਿਕਾ ਓਬਰਾਏ ਨੇ ਦੱਸਿਆ ਕਿ ਮੀਟਿੰਗ ਵਿੱਚ ਐੱਸ.ਆਈ ਪਰਵਿੰਦਰ ਸਿੰਘ, ਹਰਜਿੰਦਰ ਸਿੰਘ ਅਤੇ ਦਰਸ਼ਪ੍ਰੀਤ ਸਿੰਘ, ਬੀ.ਐੱਸ.ਏ ਵਿਸ਼ਵਜੀਤ ਗਰਗ ਅਤੇ ਮਲਟੀਪਰਪਜ਼ ਹੈਲਥ ਵਰਕਰ ਲਖਵਿੰਦਰ ਸਿੰਘ ਤੋਂ ਇਲਾਵਾ ਹੋਰ ਸਿਹਤ ਕਰਮਚਾਰੀ ਹਾਜ਼ਰ ਸਨ।
- Advertisement -
Recent Posts
Most Popular
ਪੰਜਾਬ ਵਿੱਚ 25 ਜੂਨ ਤੋਂ ਘਰੋ-ਘਰ ਵੋਟਰ ਗਣਨਾ ਸ਼ੁਰੂ, 2.14 ਕਰੋੜ ਤੋਂ ਵੱਧ ਵੋਟਰਾਂ...
Last Updated:Jun 24, 2026 9:01 PM ISTਮੁੱਖ ਚੋਣ ਅਫ਼ਸਰ ਨੇ ਸਪਸ਼ਟ ਕੀਤਾ ਕਿ ਜਿਹੜੇ ਭਾਰਤੀ ਨਾਗਰਿਕ ਕਿਸੇ ਹੋਰ ਦੇਸ਼ ਦਾ ਪਾਸਪੋਰਟ ਹਾਸਲ ਕਰ ਚੁੱਕੇ...
BJP-Akali alliance: ਭਾਜਪਾ ਪ੍ਰਧਾਨ ਵੱਲੋਂ ਅਕਾਲੀ ਦਲ ਨਾਲ ਗੱਠਜੋੜ ਉਤੇ ਵੱਡਾ ਬਿਆਨ… | ਪੰਜਾਬ...
Last Updated:Jun 25, 2026 11:13 AM ISTਨਬੀਨ ਨੇ ਦੁਹਰਾਇਆ ਕਿ ਮੌਜੂਦਾ ਪਲ ਅਤੇ ਮੌਜੂਦਾ ਸਥਿਤੀ ਵਿੱਚ ਭਾਜਪਾ ਪੰਜਾਬ ਦੇ ਹਰ ਵਿਧਾਨ ਸਭਾ ਹਲਕੇ ਵਿੱਚ...
ਪੰਜਾਬ ਦੇ ਬਿਜਲੀ ਖਪਤਕਾਰਾਂ ਲਈ ਵੱਡੀ ਖਬਰ, PSPCL ਨੇ ਬਿਜਲੀ ਬਿੱਲਾਂ ਬਾਰੇ ਲਿਆ ਵੱਡਾ...
Last Updated:Jun 25, 2026 1:01 PM ISTਠੇਕਾ ਮੁਲਾਜ਼ਮਾਂ ਦੀ ਹੜਤਾਲ ਵਿਚਾਲੇ PSPCL ਨੇ ਵੱਡਾ ਫੈਸਲਾ ਲਿਆ ਹੈ। PSPCL ਵੱਲੋਂ ਬਿਜਲੀ ਬਿੱਲਾਂ ਦੀ ਸਮੇਂ 'ਤੇ...
1 ਜੁਲਾਈ ਤੋਂ ਪੰਜਾਬ ਦੀਆਂ ਔਰਤਾਂ ਦੇ ਖਾਤਿਆਂ ਵਿੱਚ ਆਉਣਗੇ ਪੈਸੇ? ਧਾਲੀਵਾਲ ਦਾ ਵੱਡਾ...
1 ਜੁਲਾਈ ਤੋਂ ਸ਼ੁਰੂ ਹੋਣ ਜਾ ਰਹੀ ਮਾਵਾਂ-ਧੀਆਂ ਸਤਿਕਾਰ ਯੋਜਨਾ ਨੂੰ ਲੈ ਕੇ ਪੰਜਾਬ ਦੀ ਸਿਆਸਤ ਇੱਕ ਵਾਰ ਫਿਰ ਗਰਮਾ ਗਈ ਹੈ। ਕੁਲਦੀਪ ਸਿੰਘ...
1 ਜੁਲਾਈ ਜਾਂ 7 ਜੁਲਾਈ… ਪੰਜਾਬ ਵਿਚ ਕਦੋਂ ਖੁੱਲਣਗੇ ਸਕੂਲ? ਜਾਣੋ ਤਾਜ਼ਾ ਅਪਡੇਟ |...
Last Updated:Jun 25, 2026 2:12 PM ISTPunjab School Reopen Date: ਕੁਝ ਸੋਸ਼ਲ ਮੀਡੀਆ ਪੋਸਟਾਂ ਅਤੇ ਵਟਸਐਪ ਸੁਨੇਹਿਆਂ ਵਿਚ ਦਾਅਵਾ ਕੀਤਾ ਜਾ ਰਿਹਾ ਹੈ ਕਿ...















