ਪੰਜਾਬ ਦੇ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਮਲਾ ਨੂੰ ਲੈ ਹੁਣ ਕੇਂਦਰੀ ਗ੍ਰਹਿ ਮਤਰਾਲਾ ਵੀ ਐਕਸ਼ਨ ਮੋਡ ‘ਚ ਹੈ ਕੈਦਰੀ ਗ੍ਰਹਿ ਮੰਤਰਾਲੇ ਦੇ ਹੁਕਮਾ ਮੁਤਾਬਕ NIA ਦੀਆਂ ਟੀਮਾਂ ਵਲੋ ਲਗਾਤਾਰ ਗੈਂਗਟਰਾਂ ਦੇ ਟਿਕਾਣਿਆ ‘ਤੇ ਛਾਪੇਮਾਰੀ ਕੀਤ ਜਾ ਰਹੀ ਹੈ ਮਿਲੀ ਜਾਣਕਾਰੀ ਅਨੁਸਾਰ NIA ਦੀਆਂ ਟੀਮਾਂ ਵਲੋਂ ਪੰਜਾਬ ਸਣੇ 4 ਸੂਬਿਆਂ ‘;ਚ ਛਾਪੇਮਾਰੀ ਕੀਤ ਗਈ ਜਿਸ ਦੋਰਾਨ ਕਈ ਗ੍ਰਿਫਤਾਰੀਆਂ ਵੀ ਹੋਈਆਂ ਹਨ,,,
ਦੱਸ ਦਈਏ ਕਿ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਛੱਕ ਹੈ ਕਿ ਮੂਸੇਵਾਲਾ ਦੇ ਕਤਲ ਮਾਮਲੇ ‘ਚ ਕਿਤੇ ਨਾ ਕਿਤੇ ਗੈਨਗਟਰਾਂ ਦੇ ਲਿਕ ਅੱਤਵਾਦੀਆਂ ਨਾਲ ਦੱਸੇ ਜਾ ਰਹੇ ਸਨ ਜਿਸ ਦੇ ਚਲਦਿਆ ਇਹ ਕਾਰਵਾਈ ਕੀਤੀ ਜਾ ਰਹੀ ਹੈ ਇਹ ਛਾਪੇ ਦਿੱਲੀ, ਐਨਸੀਆਰ, ਹਰਿਆਣਾ ਅਤੇ ਪੰਜਾਬ ਵਿੱਚ ਮਾਰੇ ਗਏ ਹਨ। ਐਨਆਈਏ ਨੂੰ ਸਿੱਧੂ ਮੂਸੇਵਾਲਾ ਕਤਲ ਦਾ ਕੁਨੈਕਸ਼ਨ ਅੱਤਵਾਦੀ ਸਮੂਹਾਂ ਨਾਲ ਜੁੜੇ ਹੋਣ ਦੀ ਜਾਣਕਾਰੀ ਮਿਲੀ ਹੈ। NIA ਨੇ ਇਸ ਮਾਮਲੇ ‘ਚ ਨੀਰਜ ਬਵਾਨਾ, ਲਾਰੈਂਸ ਬਿਸ਼ਨੋਈ ਅਤੇ ਤਾਜਪੁਰੀਆ ਗੈਂਗ ਨਾਲ ਜੁੜੇ ਲੋਕਾਂ ਦੀ ਸੂਚੀ ਤਿਆਰ ਕੀਤੀ ਹੈ
ਇਥੇ ਤੁਹਾਨੂੰ ਦੱਸ ਦਈਏ ਕਿ ਪੰਜਾਬ ਪੁਲਿਸ ਨੇ ਸਿੱਧੂ ਮੂਸੇਵਾਲਾ ਕਤਲ ਦੇ ਆਖਰੀ ਸ਼ੂਟਰ ਦੀਪਕ ਮੁੰਡੀ ਅਤੇ ਉਸਦੇ ਦੋ ਉਸਦੇ ਸਾਥੀਆਂ ਨੂੰ ਪੱਛਮੀ ਬੰਗਾਲ ਦੇ ਭਾਰਤ-ਨੇਪਾਲ ਬਾਰਡਰ ਤੋਂ ਗ੍ਰਿਫਤਾਰ ਕਰ ਲਿਆ ਸੀ।ਇਨ੍ਹਾਂ ਤਿੰਨਾਂ ਨੂੰ ਅਦਾਲਤ ਨੇ 7 ਦਿਨਾਂ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ। ਇਸ ਨਾਲ ਇਸ ਸਾਰੀ ਸਾਜ਼ਿਸ਼ ਤੋਂ ਪਰਦਾ ਉੱਠਣ ਦੇ ਨਾਲ ਨਾਲ ਇਨ੍ਹਾਂ ਗੈਂਗਸਟਰਾਂ ਦੇ ਸਬੰਧਾਂ ਦਾ ਵੀ ਪਰਦਾਫਾਸ਼ ਹੋ ਗਿਆ।